Code Of Ethics

Download app

Subscribe To Print Edition

ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ ਕੇਜਰੀਵਾਲ ਨੂੰ 15 ਤੱਕ ਜੁਡੀਸ਼ਲ ਰਿਮਾਂਡ ’ਚ ਭੇਜਿਆ

ਨਵੀਂ ਦਿੱਲੀ, 1 ਅਪਰੈਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਦੀ ਮਿਆਦ ਪੂਰੀ ਹੋਣ ਮਗਰੋਂ ਅੱਜ ਇੱਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਨੇ ਉਨ੍ਹਾਂ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਆਮ ਆਦਮੀ ਪਾਰਟੀ (ਆਪ) ਦੇ ਮੁਖੀ ਕੇਜਰੀਵਾਲ ਨੂੰ ਖਚਾਖਚ ਭਰੀ ਅਦਾਲਤ ਵਿੱਚ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਈਡੀ ਨੇ ਅਦਾਲਤ ਤੋਂ ਕੇਜਰੀਵਾਲ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਜਾਂਚ ਵਿੱਚ ਬਿਲਕੁਲ ਸਹਿਯੋਗ ਨਹੀਂ ਕਰ ਰਹੇ।

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।