Code Of Ethics

Download app

Subscribe To Print Edition

ਆਰਬੀਆਈ ਨੇ ਲਗਾਤਾਰ 7ਵੀਂ ਵਾਰ ਰੈਪੋ ਦਰ 6.5 ਫ਼ੀਸਦ ਬਰਕਰਾਰ ਰੱਖੀ, ਮਹਿੰਗਾਈ 4.5 ਫ਼ੀਸਦ ਤੇ ਵਿਕਾਸ ਦਰ ਅਨੁਮਾਨ 7% ਰੱਖਿਆ

ਨਵੀਂ ਦਿੱਲੀ, 5 ਅਪਰੈਲ

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ ਚਾਲੂ ਵਿੱਤੀ ਸਾਲ ਦੀ ਪਹਿਲੀ ਦੋ-ਮਾਸਿਕ ਮੁਦਰਾ ਨੀਤੀ ਸਮੀਖਿਆ ‘ਚ ਨੀਤੀਗਤ ਦਰ ਰੈਪੋ ‘ਚ ਕੋਈ ਬਦਲਾਅ ਨਹੀਂ ਕੀਤਾ ਅਤੇ ਇਸ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਿਆ। ਇਹ ਲਗਾਤਾਰ ਸੱਤਵੀਂ ਵਾਰ ਹੈ, ਜਦੋਂ ਰੈਪੋ ਰੇਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਇਸ ਦਾ ਐਲਾਨ ਕਰਦਿਆਂ ਚਾਲੂ ਵਿੱਤੀ ਸਾਲ ਲਈ ਮਹਿੰਗਾਈ ਦਰ ਦਾ ਅਨੁਮਾਨ 4.5 ਫੀਸਦੀ ‘ਤੇ ਬਰਕਰਾਰ ਰੱਖਿਆ। ਇਹ ਪਿਛਲੇ ਵਿੱਤੀ ਸਾਲ 2023-24 ਦੇ 5.4 ਫੀਸਦੀ ਦੇ ਅਨੁਮਾਨ ਤੋਂ ਘੱਟ ਹੈ। ਇਸ ਦੇ ਨਾਲ ਮੌਜੂਦਾ ਵਿੱਤੀ ਸਾਲ 2024-25 ਲਈ ਜੀਡੀਪੀ (ਕੁੱਲ ਘਰੇਲੂ ਉਤਪਾਦ) ਵਿਕਾਸ ਦਰ ਦੇ ਅਨੁਮਾਨ ਨੂੰ ਸੱਤ ਫ਼ੀਸਦ ਰੱਖਿਆ ਹੈ। ਇਹ 2023-24 ਦੇ 7.6 ਫੀਸਦੀ ਦੇ ਅਨੁਮਾਨ ਤੋਂ ਘੱਟ ਹੈ।

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।