ਨਵੀਂ ਦਿੱਲੀ, 10 ਅਪ੍ਰੈਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰਨ ਵਾਲੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਅੱਜ ਸੁਪਰੀਮ ਕੋਰਟ ਦਾ ਦਰ ਖੜਕਾਇਆ। ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਸਿੰਘਵੀ ਨੂੰ ਕਿਹਾ, ‘ਮੈਂ ਈਮੇਲ (ਪਟੀਸ਼ਨ ਨੂੰ ਜਲਦੀ ਸੂਚੀਬੱਧ ਕਰਨ ਦੀ ਅਪੀਲ) ’ਤੇ ਗੌਰ ਕਰਾਂਗਾ।’ ਸਿੰਘਵੀ ਨੇ ਕਿਹਾ, ‘ਇਹ ਜ਼ਰੂਰੀ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਸਬੰਧ ‘ਚ ਹੈ। ਗ੍ਰਿਫਤਾਰੀ ਅਜਿਹੇ ਦਸਤਾਵੇਜ਼ ਦੇ ਆਧਾਰ ‘ਤੇ ਕੀਤੀ ਗਈ ਹੈ, ਜਿਸ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ।’