‘ਆਪ’ ਤੇ ਕਾਂਗਰਸ ਨੇ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਿਆ: ਮਜੀਠੀਆ

ਪਾਇਲ, 9 ਅਪ੍ਰੈਲ

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ‘ਆਪ’ ਅਤੇ ਕਾਂਗਰਸ ਨੇ ਪੰਜਾਬ ਨੂੰ ਦੋਵੇਂ ਹੱਥੀ ਲੁੱਟਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸੂਬਾ ਪੱਧਰੀ ‘ਪੰਜਾਬ ਬਚਾਓ ਯਾਤਰਾ’ ਵਿਧਾਨ ਸਭਾ ਹਲਕਾ ਵਿੱਚ ਪਾਇਲ ਦੇ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਤੇ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਦੋਰਾਹਾ ਹੁੰਦੀ ਹੋਈ ਪਾਇਲ ਪੁੱਜੀ। ਸਿਹਤ ਠੀਕ ਨਾ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਯਾਤਰਾ ਵਿੱਚ ਸ਼ਾਮਲ ਨਹੀਂ ਸਕੇ। ਉਨ੍ਹਾਂ ਦੀ ਗ਼ੈਰ-ਮੌਜੂਦਗੀ ਵਿੱਚ ਬਿਕਰਮ ਸਿੰਘ ਮਜੀਠੀਆ ਇਸ ਯਾਤਰਾ ਦੀ ਕਮਾਨ ਸੰਭਾਲ ਰਹੇ ਹਨ। ਇਸ ਮੌਕੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ, ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ ਅਤੇ ਹਰਦੀਪ ਸਿੰਘ ਬੋਪਾਰਾਏ ਵੀ ਮੌਜੂਦ ਸਨ। ਇਸ ਦੌਰਾਨ ‘ਪੰਜਾਬ ਬਚਾਓ ਯਾਤਰਾ’ ਨੂੰ ਹਲਕਾ ਪਾਇਲ ਵਿੱਚ ਭਰਵਾਂ ਹੁੰਗਾਰਾ ਮਿਲਿਆ। ਵੱਖ-ਵੱਖ ਥਾਵਾਂ ’ਤੇ ਸੈਂਕੜੇ ਨੌਜਵਾਨ ਟਰੈਕਟਰ -ਟਰਾਲੀਆਂ, ਮੋਟਰ ਸਾਈਕਲਾਂ ਤੇ ਪੈਦਲ ਹੀ ਯਾਤਰਾ ਦੇ ਨਾਲ ਤੁਰਦੇ ਨਜ਼ਰ ਆਏ।

ਸੁਖਬੀਰ ਦੇ ਬਿਮਾਰ ਹੋਣ ’ਤੇ ਮਜੀਠੀਆ ਨੇ ਸੰਭਾਲੀ ਯਾਤਰਾ ਦੀ ਕਮਾਨ

ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਢੀ ਜਾ ਰਹੀ ‘ਪੰਜਾਬ ਬਚਾਓ’ ਯਾਤਰਾ ਅੱਜ ਵਿਧਾਨ ਸਭਾ ਹਲਕੇ ਦੇ ਪਿੰਡ ਕੂੰਮ ਕਲਾਂ ਤੋਂ ਸ਼ੁਰੂ ਹੋਣੀ ਸੀ ਪਰ ਇਸ ਯਾਤਰਾ ਦੀ ਅਗਵਾਈ ਕਰ ਰਹੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਿਮਾਰ ਹੋਣ ਕਾਰਨ ਪੁੱਜ ਨਹੀਂ ਸਕੇ। ਉਨ੍ਹਾਂ ਦੀ ਗ਼ੈਰ-ਮੌਜੂਦਗੀ ਵਿਚ ‘ਪੰਜਾਬ ਬਚਾਓ’ ਯਾਤਰਾ ਦੀ ਕਮਾਨ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੰਭਾਲ ਲਈ ਹੈ। ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਇੰਚਾਰਜ ਸ਼ਰਨਜੀਤ ਸਿੰਘ ਢਿੱਲੋਂ ਅਤੇ ਬਿਕਰਮ ਸਿੰਘ ਮਜੀਠੀਆ ਨੇ ਕੂੰਮ ਕਲਾਂ ਤੋਂ ‘ਪੰਜਾਬ ਬਚਾਓ’ ਯਾਤਰਾ ਸ਼ੁਰੂ ਕੀਤੀ।

Leave a Comment

[democracy id="1"]

You May Like This