Search
Close this search box.

ਸੁਖਪਾਲ ਖਹਿਰਾ ਖ਼ਿਲਾਫ਼ ਪੰਜਾਬ ਸਰਕਾਰ ਫਿਲਹਾਲ ਮੁਕੱਦਮਾ ਅੱਗੇ ਨਹੀਂ ਵਧਾਏਗੀ

ਨਵੀਂ ਦਿੱਲੀ, 10 ਅਪ੍ਰੈਲ

ਪੰਜਾਬ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਕਿਹਾ ਕਿ ਉਹ ਫਿਲਹਾਲ 2015 ਦੇ ਨਸ਼ੀਲੇ ਪਦਾਰਥ ਤਸਕਰੀ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਮੁਕੱਦਮਾ ਅੱਗੇ ਨਹੀਂ ਵਧਾਏਗੀ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਦਵੇ ਨੇ ਜਸਟਿਸ ਬੇਲਾ ਐੱਮ ਤ੍ਰਿਵੇਦੀ ਅਤੇ ਜਸਟਿਸ ਪੰਕਜ ਮਿੱਤਲ ਦੇ ਬੈਂਚ ਨੂੰ ਦੱਸਿਆ ਕਿ ਉਨ੍ਹਾਂ ਕੋਲ ਅਦਾਲਤ ਨੂੰ ਸੂਚਿਤ ਕਰਨ ਦੇ ਨਿਰਦੇਸ਼ ਹਨ ਕਿ ਸੂਬਾ ਸਰਕਾਰ ਖਹਿਰਾ ਦੀ ਪਟੀਸ਼ਨ ਦੀ ਸੁਣਵਾਈ ਦੀ ਅਗਲੀ ਤਰੀਕ ਤੱਕ ਉਸ ਖ਼ਿਲਾਫ਼ ਮੁਕੱਦਮਾ ਅੱਗੇ ਨਹੀਂ ਵਧਾਏਗੀ। ਇਸ ਤੋਂ ਬਾਅਦ ਬੈਂਚ ਨੇ ਮਾਮਲੇ ਨੂੰ ਚਾਰ ਹਫ਼ਤੇ ਬਾਅਦ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ। ਸਿਖ਼ਰਲੀ ਅਦਾਲਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 4 ਜਨਵਰੀ ਦੇ ਉਸ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਖਹਿਰਾ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ।

Leave a Comment

[democracy id="1"]

You May Like This