Code Of Ethics

Download app

Subscribe To Print Edition

ਖਾਲਸਾ ਸਾਜਨਾ ਦਿਵਸ: ਪਾਕਿਸਤਾਨ ਜਾਣ ਵਾਲੇ 596 ਸ਼ਰਧਾਲੂਆਂ ਦੇ ਵੀਜ਼ੇ ਰੱਦ

ਅੰਮ੍ਰਿਤਸਰ, 10 ਅਪ੍ਰੈਲ

ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਵਿੱਚੋਂ ਪਾਕਿਸਤਾਨ ਦੂਤਾਵਾਸ ਨੇ ਲਗਪਗ 596 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ 929 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਜਦੋਂਕਿ ਪਾਕਿਸਤਾਨ ਦੂਤਾਵਾਸ ਵੱਲੋਂ ਕੁੱਲ 2843 ਸ਼ਰਧਾਲੂਆਂ ਨੂੰ ਇਸ ਯਾਤਰਾ ਵਾਸਤੇ ਵੀਜ਼ੇ ਜਾਰੀ ਕੀਤੇ ਹਨ। ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਵਿਸਾਖੀ ਮੌਕੇ 13 ਤੋਂ 22 ਅਪਰੈਲ ਤੱਕ ਹੋਣ ਵਾਲੇ ਸਾਲਾਨਾ ਸਮਾਗਮ ਵਿੱਚ ਹਿੱਸਾ ਲੈਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਨੂੰ 2843 ਵੀਜ਼ੇ ਜਾਰੀ ਕੀਤੇ ਹਨ। ਇਸ ਯਾਤਰਾ ਦੌਰਾਨ ਸ਼ਰਧਾਲੂ ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ। ਦੂਤਾਵਾਸ ਦੇ ਸਬੰਧਤ ਅਧਿਕਾਰੀ ਸਾਦ ਅਹਿਮਦ ਵੜੈਚ ਨੇ ਪਾਕਿਸਤਾਨ ਜਾਣ ਵਾਲੇ ਸਾਰੇ ਯਾਤਰੂੀਆਂ ਨੂੰ ਵਧਾਈ ਦਿੱਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਨੇ ਸ਼੍ਰੋਮਣੀ ਕਮੇਟੀ ਵੱਲੋਂ 1525 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਨੇ 596 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ ਇਹ ਜਥਾ 13 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਅਤੇ ਪਾਕਿਸਤਾਨ ਸਥਿਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 22 ਅਪਰੈਲ ਨੂੰ ਵਾਪਸ ਪਰਤੇਗਾ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ 11 ਤੇ 12 ਅਪਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ।

ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ’ਤੇ ਝੁਲਾਏ ਜਾਣਗੇ ਖਾਲਸਈ ਨਿਸ਼ਾਨ

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ 325ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ 13 ਅਪਰੈਲ ਨੂੰ ਹਰੇਕ ਸਿੱਖ ਨੂੰ ਆਪਣੇ ਘਰਾਂ ਉੱਤੇ ਖਾਲਸਈ ਨਿਸ਼ਾਨ ਸਾਹਿਬ ਝੁਲਾ ਕੇ ਕੌਮੀ ਜਾਹੋ-ਜਲਾਲ ਦਾ ਪ੍ਰਗਟਾਵਾ ਕਰਨ ਦੇ ਦਿੱਤੇ ਆਦੇਸ਼ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੀਆਂ ਸੰਸਥਾਵਾਂ ਤੇ ਅਦਾਰਿਆਂ ਵਿੱਚ ਇਸ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਦੀ ਵਿਸਾਖੀ ਵਾਲੇ ਦਿਨ ਖਾਲਸੇ ਦੀ ਸਾਜਨਾ ਕੀਤੀ ਸੀ ਜਿਸ ਰਾਹੀ ਉਨ੍ਹਾਂ ਨੇ ਸਿੱਖਾਂ ਨੂੰ ਇੱਕ ਵਿਲੱਖਣ ਅਤੇ ਨਿਰਾਲੀ ਪਛਾਣ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੀਆਂ ਸੰਸਥਾਵਾਂ ਅਤੇ ਅਦਾਰਿਆਂ ਵਿੱਚ ਖਾਲਸਈ ਨਿਸ਼ਾਨ ਸਾਹਿਬ ਝੁਲਾਏ ਜਾਣਗੇ।

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।