Code Of Ethics

Download app

Subscribe To Print Edition

ਵੋਟਾਂ ਮੰਗਣ ਤੋਂ ਪਹਿਲਾਂ ਨਾਕਾਮੀਆਂ ਦਾ ਜਵਾਬ ਦੇਵੇ ਸਰਕਾਰ: ਬਾਜਵਾ

ਕਾਹਨੂੰਵਾਨ, 9 ਅਪ੍ਰੈਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦੋ ਸਾਲਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਭਗਵੰਤ ਮਾਨ ਸਰਕਾਰ ’ਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹਿਣ ਅਤੇ ਵੱਡੇ ਮੁੱਦਿਆਂ ’ਤੇ ਲਾਪਰਵਾਹੀ ਵਰਤਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ, ਵੀਆਈਪੀ ਕਲਚਰ, ਨਸ਼ੇ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ। ਹੁਣ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਪਸ਼ਟੀਕਰਨ ਦੇਵੇ ਕਿ ਉਹ ਨਾਕਾਮ ਕਿਉਂ ਰਹੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ‘ਆਪ’ ਦੇ ਵਾਅਦੇ ਅਤੇ ਵਚਨਬੱਧਤਾ ਖੋਖਲੀ ਸਾਬਤ ਹੋਈ ਹੈ।

 

Advertisment