Code Of Ethics

Download app

Subscribe To Print Edition

ਠੇਕਾ ਮੁਲਾਜਮਾਂ ਨੇ ਪੰਜਾਬ ਸਰਕਾਰ ਅਤੇ ਥਾਣਾ ਜਮਾਲਪੁਰ ਦੇ ਮੁਖੀ ਦੀਆਂ ਧੱਕੇਸ਼ਾਹੀਆ ਦੇ ਵਿਰੋਧ ’ਚ ਕੀਤਾ ਅਰਥੀ ਫੂਕ ਪ੍ਰਦਰਸ਼ਨ


– ਮਾਮਲਾ ਜਲ ਸਪਲਾਈ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਬੁੱਢੇਵਾਲ ਨੂੰ ਨਾਜਾਇਜ ਤੌਰ ਤੇ ਜੇਲ ’ਚ ਬੰਦ ਕਰਨ ਦੀਆਂ ਧਮਕੀਆ ਦੇਣ ਦਾ
ਚੰਡੀਗੜ੍ਹ 11 ਅਪ੍ਰੈਲ

– ਵੱਖ ਵੱਖ ਸਰਕਾਰੀ ਵਿਭਾਗਾਂ ’ਚ ਪਿਛਲੇ ਲੰਮੇ ਅਰਸ਼ੇ ਤੋਂ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਉਨ੍ਹਾਂ ਦੇ ਸਬੰਧਤ ਵਿਭਾਗਾਂ ’ਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਵਾਉਣ ਲਈ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਉਲੀਕੇ ਹੋਏ ਪੂਰ ਅਮਨ ਸੰਘਰਸ਼ ਨੂੰ ਦਬਾਉਣ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜਿਲ੍ਹਾ ਲੁਧਿਆਣਾ ਦੇ ਪੁਲਸ ਥਾਨਾ ਜਮਾਲਪੁਰ ਦੇ ਐਸ.ਐਚ.ਓ. ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਜਰਨਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਨੂੰ ਬਿਨ੍ਹਾਂ ਮਤਲਬ ਲਗਾਤਾਰ ਤੰਗ ਪ੍ਰੇਸ਼ਾਨ ਕਰਨ ਦੇ ਰੋਸ ਵਜੋਂ ਅੱਜ ਮਿੱਥੀ 11 ਅਪ੍ਰੈਲ ਨੂੰ              ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ ਨੰ 31 ਜ਼ਿਲਾ ਪਟਿਆਲਾ ਬ੍ਰਾਂਚ ਪਾਤੜਾਂ  ਵੱਲੋਂ ਇਕੱਠ ਕਰਨ ਉਪਰੰਤ ਥਾਣਾ ਜਮਾਲਪੁਰ ਦੇ ਮੁਖੀ ਦੇ ਖਿਲਾਫ ਅਰਥੀ ਫੂਕੇ ਰੋਹ ਭਰਪੂਰ ਪ੍ਰਦਰਸ਼ਨ ਕਰਦੇ ਹੋਏ ਜੰਮ ਕੇ ਨਾਅਰੇਬਾਜੀ ਕੀਤੀ ਗਈ।
ਇਸ ਮੌਕੇ ਲਖਵਿੰਦਰ ਸਿੰਘ, ਸੁੱਖਾ ਸਿੰਘ ਆਗੂਆਂ ਨੇ ਕਿਹਾ ਕਿ ਜਿਲ੍ਹਾ ਲੁਧਿਆਣਾ ਦੇ ਪੁਲਸ ਥਾਨਾ ਜਮਾਲਪੁਰ ਦੇ ਮੁਖੀ ਵੱਲੋਂ ਪਿਛਲੇ ਦਿਨੀਂ ਮੋਰਚੇ ਦੇ ਸੂਬਾਈ ਆਗੂ ਕੁਲਦੀਪ ਸਿੰਘ ਬੁੱਢੇਵਾਲ ਤੇ ਗੈਰ-ਜ਼ਮਾਨਤੀ ਧਰਾਵਾਂ ਲਗਾ ਕੇ ਚੋਣਾਂ ਦੇ ਸਮੇਂ ਜੇਲ੍ਹ ਵਿਚ ਢੱਕਣ ਦੀ ਗੱਲ ਕੀਤੀ ਜਾ ਰਹੀ ਸੀ। ਇਸਦੇ ਬਾਅਦ ਮਿਤੀ 10-04-2024 ਨੂੰ ਥਾਣਾ ਜਮਾਲਪੁਰ ਦੇ ਮੌਜੂਦਾ ਐਸ.ਐਚ.ਓ ਨਵਦੀਪ ਸਿੰਘ ਵੱਲੋਂ ਕੁਲਦੀਪ ਸਿੰਘ ਬੁੱਢੇਵਾਲ ਦੇ ਘਰ ਜਾ ਕੇ ਉਸਦੇ ਪਰਿਵਾਰ ਦੇ ਮੈਂਬਰ ਨਾਲ ਭੱਦੀ ਸ਼ਬਦਾਵਲੀ ਵਰਤੀ ਗਈ, ਘਰ ਦੀ ਚੈਕਿੰਗ ਕੀਤੀ ਗਈ ਅਤੇ ਕੁਲਦੀਪ ਸਿੰਘ ਬੁੱਢੇਵਾਲ ਨੂੰ ਥਾਣੇ ਪੇਸ਼ ਕਰਨ ਦੀਆਂ ਧਮਕੀਆਂ ਦਿੱਤੀਆ ਗਈਆ, ਜਿਸਦੀ ਪੂਰਜੋਰ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਥਾਣਾ ਜਮਾਲਪੁਰ ਦੇ ਮੁੱਖੀ ਦੀਆਂ ਧੱਕੇਸ਼ਾਹੀਆ ਦੇ ਵਿਰੋਧ ਵਿੱਚ  ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵੱਲੋਂ ਮਿਤੀ 11ਅਤੇ 12ਅਪ੍ਰੈਲ 2024 ਨੂੰ ਪੰਜਾਬ ਭਰ ’ਚ ਤਹਿਸੀਲ ਪੱਧਰੀ ਅਰਥੀਆਂ ਫੂਕਣ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਵੱਲੋਂ ਠੇਕਾ ਮੁਲਾਜਮਾਂ ਦੀਆਂ ਹੱਕੀ ਤੇ ਜਾਇਜ ਮੰਗਾਂ ਦਾ ਹੱਲ ਕਰਨ ਲਈ ਇਕ ਵਾਰ ਵੀ ਮੀਟਿੰਗ ਨਹੀ ਕੀਤੀ ਗਈ ਹੈ ਅਤੇ ਨਾ ਹੀ ਮੰਗਾਂ ਦਾ ਹੱਲ ਕੀਤਾ ਜਾ ਰਿਹਾ ਹੈ ਉਥੇ ਹੀ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਦੀਆਂ ਲੋਕ ਵਿਰੋਧੀ ਨੀਤੀਆਂ ਲਗਾਤਾਰ ਲਾਗੂ ਕੀਤੀਆ ਜਾ ਰਹੀਆ ਹੈ। ਅਜਿਹੇ ਹਲਾਤਾਂ ਵਿਚ ਆਪਣੇ ਕੱਚੇ ਪਿੱਲੇ ਰੁਜਗਾਰ ਨੂੰ ਬਚਾਉਣ ਲਈ ਮੋਰਚੇ ਵੱਲੋਂ ਪੂਰਅਮਨ ਢੰਗ ਨਾਲ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ ਪਰ ਹੁਣ ਮੋਰਚੇ ਦੇ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਉਨ੍ਹਾਂ ਦੀ ਅਵਾਜ ਨੂੰ ਬੰਦ ਕਰਨ ਦਾ ਭਰਮ ਪਾਲਿਆ ਜਾ ਰਿਹਾ ਹੈ। ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀਆ ਜਾਣਗੀਆ ਅਤੇ ਮੋਰਚੇ ਵੱਲੋਂ ਇਸਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਜੇਕਰ ਸਰਕਾਰ ਦੀ ਸ਼ਹਿ ਤੇ ਪੁਲਸ ਵੱਲੋਂ ਮੋਰਚੇ ਦੇ ਆਗੂਆਂ ਨੂੰ ਗਿ੍ਰਫਤਾਰ ਕਰਨ ਦੀ ਕੋਸ਼ਿਸ ਕੀਤੀ ਗਈ ਤਾਂ ਇਸਦੇ ਖਿਲਾਫ ਵੀ ਲੋੜ ਪੈਣ ਤੇ ਤਿੱਖੇ ਸੰਘਰਸ਼ ਕੀਤੇ ਜਾਣਗੇ। ਇਸਦੇ ਨਾਲ ਹੀ ਮੋਰਚੇ ਵੱਲੋਂ ਤੈਅ ਕੀਤੇ ਹੋਏ ਵਿਰੋਧ ਪ੍ਰਦਰਸ਼ਨ ਪ੍ਰੋਗਰਾਮ ਨੂੰ ਜੋਰਦਾਰ ਤਰੀਕੇ ਨਾਲ ਲਾਗੂ ਕਰਨਗੇ। ਜਿਸਦੀ ਜੁੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਅੰਤ ’ਚ ਉਨ੍ਹਾਂ ਕਿਹਾ ਕਿ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਸਮੂਹ ਵਿਭਾਗਾਂ ਦੇ ਇਨਲਿਸਟਮੈਂਟ ਅਤੇ ਆਉਟਸੋਰਸ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ਵਿਚ ਮਰਜ ਕਰਕੇ ਪੱਕੇ ਰੁਜਗਾਰ ਦੀ ਮੰਗ ਮਨਵਾਉਣ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ।

Advertisment