ਸੰਘਰਸ਼ਾਂ ਨੂੰ ਦਬਾਉਣ ਦੀ ਬਿਜਾਏ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰੇ ਸਰਕਾਰ:-ਜਗਰੂਪ ਸਿੰਘ

12 ਅਪ੍ਰੈਲ 2024 (ਲਹਿਰਾ ਮੁਹੱਬਤ)
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਅੱਜ ਦੁਪਹਿਰ ਸਮੇਂ 01 ਵਜ਼ੇ ਤੋਂ 02 ਵਜ਼ੇ ਤੱਕ ਥਰਮਲ ਪਲਾਂਟ ਦੇ ਮੁੱਖ ਗੇਟ ਤੇ ਰੋਸ਼ ਰੈਲੀ ਕਰਕੇ ਫੂਕਿਆ ਪੰਜਾਬ ਸਰਕਾਰ ਅਤੇ ਜਮਾਲਪੁਰ (ਲੁਧਿਆਣਾ) ਪੁਲਿਸ਼ ਸਟੇਸ਼ਨ ਦੇ ਐੱਸ.ਐੱਚ.ਓ.ਨਵਦੀਪ ਸਿੰਘ ਦਾ ਪੁਤਲਾ,ਇਸ ਸਮੇਂ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਬਲਜਿੰਦਰ ਸਿੰਘ ਮਾਨ ਅਤੇ ਲਛਮਣ ਸਿੰਘ ਰਾਮਪੁਰਾ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ ਵਿਭਾਗਾਂ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਸ਼ਾਂਤੀਪੂਰਵਕ ਸੰਘਰਸ਼ ਕਰਦੇ ਆ ਰਹੇ ਹਨ ਪਰ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਤਰਾਂ ‘ਆਪ ਸਰਕਾਰ’ ਵੀ ਸਬ-ਕਮੇਟੀਆਂ ਦਾ ਗਠਨ ਕਰਕੇ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਹੀ ਰੱਖ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ‘ਆਪ ਸਰਕਾਰ’ ਨੇ ਆਪਣੇ ਦੋ ਸਾਲਾਂ ਦੇ ਕਾਰਜ਼ਕਾਲ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਸੰਬੰਧੀ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਵੱਖ-ਵੱਖ ਥਾਵਾਂ ਤੇ ਕੀਤੇ ਸੰਘਰਸ਼ਾਂ ਉਪਰੰਤ ਵੱਖ-ਵੱਖ ਜਿਲਿਆਂ ਦੇ ਪ੍ਰਸ਼ਾਸਨ ਵੱਲੋੰ 20 ਵਾਰ ਮੁੱਖ ਮੰਤਰੀ ਪੰਜਾਬ ਨਾਲ਼ ਪੈਨਲ ਮੀਟਿੰਗ ਕਰਵਾਉਣ ਦੇ ਲਿਖਤੀ ਭਰੇਸ਼ੇ ਦੇਣ ਦੇ ਬਾਵਜੂਦ ਵੀ ‘ਮੁੱਖ ਮੰਤਰੀ ਪੰਜਾਬ’ ਵੱਲੋੰ “ਮੋਰਚੇ” ਦੇ ਆਗੂਆਂ ਨਾਲ਼ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ। ਜਿਸ ਦੇ ਰੋਸ਼ ਵਜੋਂ ਠੇਕਾ ਮੁਲਾਜ਼ਮਾਂ ਵੱਲੋੰ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਤੋਂ ਚੋਣ ਪ੍ਰਚਾਰ ਕਰਨ ਸਮੇਂ ਆਪਣੀਆਂ ਮੰਗਾਂ ਸੰਬੰਧੀ ਸਵਾਲ ਕਰਨ ਦਾ ਸੰਘਰਸ਼ ਪ੍ਰੋ.ਉਲੀਕਿਆ ਗਿਆ ਹੈ ਪਰ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਬਿਜਾਏ ਜ਼ਬਰ ਦੇ ਜ਼ੋਰ ਨਾਲ਼ ਸੰਘਰਸ਼ਾਂ ਨੂੰ ਕੁਚਲਣ ਦੇ ਰਾਹ ਪਈ ਹੋਈ ਹੈ ਅਤੇ ਪਿਛਲੇ ਦਿਨੀਂ ‘ਮੋਰਚੇ’ ਦੇ ਸੂਬਾਈ ਆਗੂ ਕੁਲਦੀਪ ਸਿੰਘ ਬੁੱਢੇਵਾਲ ਅਤੇ ਉਸਦੇ ਪਰਿਵਾਰ ਨੂੰ ਲੁਧਿਆਣਾ ਜ਼ਿਲੇ ਦੇ ਜਮਾਲਪੁਰ ਪੁਲਿਸ਼ ਸਟੇਸ਼ਨ ਵਿੱਚ ਤਾਇਨਾਤ ਐੱਸ.ਐੱਚ.ਓ.ਨਵਦੀਪ ਸਿੰਘ ਵੱਲੋੰ ਉਹਨਾਂ ਦੇ ਘਰ ਜਾਕੇ ਵਾਰ-ਵਾਰ ਗੈਰ ਜਮਾਨਤੀ ਵਾਰੰਟਾਂ ਦੇ ਆਧਾਰ ਤੇ ਜੇਲ੍ਹ ਵਿੱਚ ਡੱਕਣ ਦੀਆਂ ਧਮਕੀਆਂ ਦੇਕੇ ਹੱਕੀ ਸੰਘਰਸ਼ਾਂ ਨੂੰ ਕੁਚਲਣ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ ਜਿਸਦੇ ਵਿਰੋਧ ਵਜੋਂ ਅੱਜ ਠੇਕਾ ਮੁਲਾਜ਼ਮਾਂ ਵੱਲੋੰ ਸਮੁੱਚੇ ਪੰਜਾਬ ਵਿੱਚ ਪੰਜਾਬ ਸਰਕਾਰ ਅਤੇ ਲੁਧਿਆਣਾ ਜ਼ਿਲੇ ਦੇ ਜਮਾਲਪੁਰ ਪੁਲਿਸ਼ ਸਟੇਸ਼ਨ ਦੇ ਐੱਸ.ਐੱਚ.ਓ.ਨਵਦੀਪ ਸਿੰਘ ਦੇ ਪੁਤਲੇ ਫੂਕੇ ਜਾ ਰਹੇ ਹਨ,ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜ਼ਬਰ ਦੇ ਜ਼ੋਰ ਨਾਲ਼ ਸੰਘਰਸ਼ਾਂ ਨੂੰ ਕੁਚਲਣ ਦੀ ਬਿਜਾਏ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਵਿੱਚ ਤਹਿ ਹੋਏ ਫਾਰਮੂਲੇ ਅਤੇ ਅੱਜ ਮਹਿੰਗਾਈ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।





















