ਪੰਜਾਬ ’ਚ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ ਵਿਸਾਖੀ, ਵੱਡੀ ਗਿਣਤੀ ’ਚ ਸੰਗਤ ਗੁਰਦੁਆਰਿਆਂ ’ਚ ਪੁੱਜੀ

ਚੰਡੀਗੜ੍ਹ, 13 ਅਪ੍ਰੈਲ

ਵਿਸਾਖੀ ਮੌਕੇ ਅੱਜ ਪੰਜਾਬ ਅਤੇ ਹਰਿਆਣਾ ਭਰ ਦੇ ਸ਼ਰਧਾਲੂਆਂ ਨੇ ਗੁਰਦੁਆਰਿਆਂ ਵਿੱਚ ਅਰਦਾਸ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਵੀ ਵਿਸਾਖੀ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ। ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ, ਅਨੰਦਪੁਰ ਸਾਹਿਬ ਦੇ ਕੇਸਗੜ੍ਹ ਸਾਹਿਬ, ਬਠਿੰਡਾ ਦੇ ਦਮਦਮਾ ਸਾਹਿਬ ਅਤੇ ਹਰਿਆਣਾ ਦੇ ਪੰਚਕੂਲਾ ਦੇ ਨਾਢਾ ਸਾਹਿਬ ਸਮੇਤ ਗੁਰਦੁਆਰਿਆਂ ਵਿੱਚ ਸ਼ਰਧਾਲੂਆਂ ਨੇ ਮੱਥਾ ਟੇਕਿਆ।

 

Leave a Comment

[democracy id="1"]

You May Like This