ਜਲੰਧਰ, 14 ਅਪ੍ਰੈਲ
ਸ਼੍ਰੋਮਣੀ ਅਕਾਲੀ ਦਲ ਦੇ ਦੋ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਚੰਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਾਣਕਾਰੀ ਮੁਤਾਬਕ ‘ਆਪ’ ਟੀਨੂੰ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾ ਸਕਦੀ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ 16 ਤਰੀਕ ਨੂੰ ਜਲੰਧਰ ਤੇ ਲੁਧਿਆਣੇ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਗੁਰਚਰਨ ਸਿੰਘ ਚੰਨੀ ਨੇ ਆਪਣਾ ਅਸਤੀਫਾ ਸੋਸ਼ਲ ਮੀਡੀਆ ’ਤੇ ਸਾਂਝਾ ਕੀਤਾ ਹੈ ਜਿਸ ਵਿਚ ਉਨ੍ਹਾਂ ਆਪਣੀਆਂ 30 ਸਾਲ ਦੀਆਂ ਸੇਵਾਵਾਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਪਾਰਟੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਪੰਜਾਬ ਤੇ ਪੰਥਕ ਮਾਮਲਿਆ ਨੂੰ ਨਾ ਸਮਝਣ ਦੇ ਦੋਸ਼ ਵੀ ਲਾਏ ਹਨ।