Search
Close this search box.

ਇਰਾਨ ਨੇ ਇਜ਼ਰਾਈਲ ’ਤੇ ਹਮਲਾ ਕੀਤਾ, 300 ਤੋਂ ਵੱਧ ਡਰੋਨ ਅਤੇ ਮਿਜ਼ਾਈਲਾਂ ਦਾਗੀਆਂ

ਇਜ਼ਰਾਈਲ ਵੱਲੋਂ 99 ਫੀਸਦੀ ਮਿਜ਼ਾਈਲਾਂ ਫੁੰਡਣ ਦਾ ਦਾਅਵਾ; ਇਜ਼ਰਾਈਲ ਤੇ ਇਰਾਨ ਵਿਚਾਲੇ ਟਕਰਾਅ ਤੋਂ ਭਾਰਤ ਚਿੰਤਤ

ਯੇਰੂਸ਼ਲਮ/ਵਾਸ਼ਿੰਗਟਨ/ਨਵੀਂ ਦਿੱਲੀ, 14 ਅਪ੍ਰੈਲ

ਇਰਾਨ ਨੇ ਅਚਾਨਕ ਕਦਮ ਚੁੱਕਦਿਆਂ ਅੱਜ ਤੜਕੇ ਇਜ਼ਰਾਈਲ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਉੱਤੇ ਸੈਂਕੜੇ ਡਰੋਨ, ਬੈਲਿਸਟਿਕ ਮਿਜ਼ਾਈਲਾਂ ਅਤੇ ਕਰੂਜ਼ ਮਿਜ਼ਾਈਲਾਂ ਦਾਗ਼ੀਆਂ। ਫੌਜ ਦੇ ਇੱਕ ਤਰਜਮਾਨ ਨੇ ਦੱਸਿਆ ਕਿ 300 ਤੋਂ ਵੱਧ ਡਰੋਨ ਅਤੇ ਮਿਜ਼ਾਈਲਾਂ ਦਾਗ਼ੀਆਂ ਗਈਆਂ, ਜਿਨ੍ਹਾਂ ਵਿੱਚੋਂ 99 ਫੀਸਦੀ ਹਵਾ ਵਿੱਚ ਹੀ ਨਸ਼ਟ ਕਰ ਦਿੱਤੀਆਂ ਗਈਆਂ। ਇਰਾਨ ਦੇ ਇਸ ਹਮਲੇ ਨੇ ਪੱਛਮੀ ਏਸ਼ੀਆ ਨੂੰ ਖੇਤਰੀ ਜੰਗ ਦੇ ਮੁਹਾਣੇ ’ਤੇ ਧੱਕ ਦਿੱਤਾ ਹੈ। ਹਮਲੇ ਮਗਰੋਂ ਇਜ਼ਰਾਈਲ ਵਿੱਚ ਹਰ ਪਾਸੇ ਸਾਇਰਨ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ। ਸੀਰੀਆ ਵਿੱਚ ਪਹਿਲੀ ਅਪਰੈਲ ਨੂੰ ਹਵਾਈ ਹਮਲੇ ਵਿੱਚ ਇਰਾਨੀ ਸਫ਼ਾਰਤਖਾਨੇ ਵਿੱਚ ਦੋ ਇਰਾਨੀ ਜਨਰਲਾਂ ਦੇ ਮਾਰੇ ਜਾਣ ਮਗਰੋਂ ਬਦਲਾ ਲੈਣ ਦੀ ਸਹੁੰ ਖਾਧੀ ਸੀ। ਇਰਾਨ ਨੇ ਇਸ ਹਮਲੇ ਪਿੱਛੇ ਇਜ਼ਰਾਈਲ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ। ਹਾਲਾਂਕਿ ਇਜ਼ਰਾਈਲ ਨੇ ਇਸ ’ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਅਮਰੀਕਾ, ਸੰਯੁਕਤ ਰਾਸ਼ਟਰ, ਫਰਾਂਸ, ਬਰਤਾਨੀਆ ਆਦਿ ਦੇਸ਼ਾਂ ਨੇ ਇਰਾਨ ਦੇ ਇਜ਼ਰਾਈਲ ’ਤੇ ਹਮਲੇ ਦੀ ਨਿਖੇਧੀ ਕੀਤੀ ਹੈ। ਉਧਰ, ਇਰਾਨ ਵੱਲੋਂ ਇਜ਼ਰਾਈਲ ’ਤੇ ਕੀਤੇ ਡਰੋਨ ਤੇ ਮਿਜ਼ਾਈਲ ਹਮਲੇ ਤੋਂ ਬਾਅਦ ਭਾਰਤ ਨੇ ਅੱਜ ਕਿਹਾ ਕਿ ਉਹ ਦੋਵਾਂ ਦੇਸ਼ਾਂ ਦਰਮਿਆਨ ਵਧਦੇ ਟਕਰਾਅ ਤੋਂ ਬੇਹੱਦ ਚਿੰਤਤ ਹੈ ਅਤੇ ਹਮਲੇ ਨਾਲ ਖੇਤਰੀ ਸ਼ਾਂਤੀ ਅਤੇ ਸੁਰੱਖਿਆ ਨੂੰ ਖ਼ਤਰਾ ਹੈ। ਇਰਾਨ ਨੇ ਸ਼ਨਿੱਚਰਵਾਰ ਰਾਤ ਨੂੰ ਇਜ਼ਰਾਈਲ ’ਤੇ ਸੈਂਕੜੇ ਡਰੋਨ ਅਤੇ ਮਿਜ਼ਾਈਲਾਂ ਦਾਗ਼ੀਆਂ ਹਨ। ਭਾਰਤ ਨੇ ਇਸ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਤਣਾਅ ਨੂੰ ਤੁਰੰਤ ਘਟਾਉਣ ਦੀ ਅਪੀਲ ਕੀਤੀ ਹੈ। ਭਾਰਤ ਨੇ ਕਿਹਾ ਕਿ ਖੇਤਰ ਵਿੱਚ ਉਸਦੇ ਦੂਤਾਵਾਸ ਭਾਰਤੀ ਭਾਈਚਾਰੇ ਦੇ ਸੰਪਰਕ ਵਿੱਚ ਹਨ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਇਜ਼ਰਾਈਲ ਪ੍ਰਤੀ ਅਮਰੀਕਾ ਦੀ ‘ਮਜ਼ਬੂਤ ​​ਵਚਨਬੱਧਤਾ’ ਨੂੰ ਦੁਹਰਾਉਂਦਿਆਂ ਸਥਿਤੀ ’ਤੇ ਚਰਚਾ ਕਰਨ ਅਤੇ ਅਗਲੀ ਕਾਰਵਾਈ ਕਰਨ ਲਈ ਜੀ-7 ਦੇਸ਼ਾਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਉਧਰ, ਇਜ਼ਰਾਇਲੀ ਫੌਜ ਦੇ ਤਰਜਮਾਨ ਨੇ ਦੱਸਿਆ ਕਿ 300 ਤੋਂ ਜ਼ਿਆਦਾ ਡਰੋਨ ਅਤੇ ਮਿਜ਼ਾਈਲਾਂ ਦਾਗੀਆਂ ਗਈਆਂ, ਜਿਨ੍ਹਾਂ ’ਚੋਂ 99 ਫੀਸਦੀ ਹਵਾ ਵਿੱਚ ਨਸ਼ਟ ਕਰ ਦਿੱਤੀਆਂ ਹਨ। ਬਾਇਡਨ ਨੇ ਕਿਹਾ, ‘‘ਅਸੀਂ ਇਜ਼ਰਾਈਲ ਨੂੰ ਲਗਪਗ ਸਾਰੇ ਡਰੋਨ ਅਤੇ ਮਿਜ਼ਾਈਲਾਂ ਨੂੰ ਡੇਗਣ ਵਿੱਚ ਮਦਦ ਕੀਤੀ ਹੈ।’’

ਦੁਨੀਆਂ ਇੱਕ ਹੋਰ ਜੰਗ ਬਰਦਾਸ਼ਤ ਨਹੀਂ ਕਰ ਸਕਦੀ: ਸੰਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੈਰੇਸ ਨੇ ਇਜ਼ਰਾਈਲ ’ਤੇ ਇਰਾਨ ਦੇ ਹਮਲੇ ਕਾਰਨ ਪੈਦਾ ਹੋਏ ਤਣਾਅ ਦੇ ਗੰਭੀਰ ਵਾਧੇ ਦੀ ਸਖ਼ਤ ਨਿਖੇਧੀ ਕਰਦਿਆਂ ਚਿਤਾਵਨੀ ਦਿੱਤੀ ਕਿ ਨਾ ਤਾਂ ਇਹ ਖੇਤਰ ਅਤੇ ਨਾ ਹੀ ਦੁਨੀਆਂ ਇੱਕ ਹੋਰ ਯੁੱਧ ਬਰਦਾਸ਼ਤ ਕਰ ਸਕਦੇ। ਸੰਯੁਕਤ ਰਾਸ਼ਟਰ ਮੁਖੀ ਨੇ ਸਾਰੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਪੱਛਮੀ ਏਸ਼ੀਆ ਵਿੱਚ ਕਈ ਮੋਰਚਿਆਂ ’ਤੇ ਵੱਡੇ ਫੌਜੀ ਟਕਰਾਅ ਨੂੰ ਭੜਕਾਉਣ ਵਾਲੀ ਕਿਸੇ ਵੀ ਕਾਰਵਾਈ ਤੋਂ ਬਚਣ ਲਈ ਵੱਧ ਤੋਂ ਵੱਧ ਸੰਜਮ ਵਰਤਣ।

Leave a Comment

[democracy id="1"]

You May Like This