Code Of Ethics

Download app

Subscribe To Print Edition

ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ

ਨਵੀਂ ਦਿੱਲੀ/ਚੰਡੀਗੜ੍ਹ, 15 ਅਪ੍ਰੈਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਤਿਹਾੜ ਜੇਲ੍ਹ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਮੁਲਾਕਾਤ ਮੁਲਕਾਤ ਜੰਗਲਾ ਵਿੱਚ ਹੋਈ। ਕੇਜਰੀਵਾਲ ਜੇਲ੍ਹ ਨੰਬਰ 2 ਵਿੱਚ ਬੰਦ ਹਨ। ਉਨ੍ਹਾਂ ਤੇ ਸ੍ਰੀ ਮਾਨ ਵਿਚਾਲੇ ਇੰਟਰਕਾਮ ਰਾਹੀਂ ਗੱਲ ਹੋਈ। ਅਧਿਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਨੇ ਜੇਲ੍ਹ ਨਿਯਮਾਂ ਅਨੁਸਾਰ ਆਮ ਮੁਲਾਕਾਤੀ ਵਜੋਂ ਕੇਜਰੀਵਾਲ ਨੂੰ ਮਿਲੇ। ਸ਼ਨਿਚਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਸਦ ਸੰਜੈ ਸਿੰਘ ਨੇ ਦੋਸ਼ ਲਗਾਇਆ ਸੀ ਕਿ ਤਿਹਾੜ ਪ੍ਰਸ਼ਾਸਨ ਕੇਜਰੀਵਾਲ ਨੂੰ ਉਨ੍ਹਾਂ ਦੇ ਪਰਿਵਾਰ ਅਤੇ ਸ੍ਰੀ ਮਾਨ ਨੂੰ ਵਿਅਕਤੀਗਤ ਤੌਰ ‘ਤੇ ਮਿਲਣ ਨਹੀਂ ਦੇ ਰਿਹਾ ਹੈ। ਅਧਿਕਾਰੀਆਂ ਨੇ ਹਾਲਾਂਕਿ ਕਿਹਾ ਕਿ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਹੋਰ ਹਫ਼ਤੇ ਵਿੱਚ ਦੋ ਵਾਰ ਇਸੇ ਤਰ੍ਹਾਂ ਦਿੱਲੀ ਦੇ ਮੁੱਖ ਮੰਤਰੀ ਨੂੰ ਮਿਲਦੇ ਰਹੇ ਹਨ।

Advertisment