ਚੰਡੀਗੜ੍ਹ, 17 ਅਪ੍ਰੈਲ
ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਲੋਂ ਅੱਜ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਪਟੜੀਆਂ ’ਤੇ ਬੈਠ ਗਏ ਹਨ। ਕਿਸਾਨਾਂ ਨੇ ਕਿਹਾ ਕਿ ਜੇ ਉਨ੍ਹਾਂ ਦੇ ਨੇਤਾਵਾਂ ਤੇ ਵਰਕਰਾਂ ਨੂੰ ਰਿਹਾਅ ਨਾ ਕੀਤਾ ਤਾਂ ਇਹ ਪ੍ਰਦਰਸ਼ਨ ਅਣਮਿੱਥੇ ਸਮੇਂ ਲਈ ਚਲਾ ਦਿੱਤਾ ਜਾਵੇਗਾ। ਇਸ ਦੌਰਾਨ ਵੱਡੀ ਗਿਣਤੀ ’ਚ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ।