ਸ਼ਾਹ ਨੇ ਬਾਅਦ ਦੁਪਹਿਰ 12.39 ਵਜੇ ਦੇ ‘ਵਿਜੈ ਮੁਹੂਰਤ’ ’ਤੇ ਗਾਂਧੀਨਗਰ ਤੋਂ ਕਾਗਜ਼ ਦਾਖ਼ਲ ਕੀਤੇ

ਗਾਂਧੀਨਗਰ, 19 ਅਪ੍ਰੈਲ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗਾਂਧੀਨਗਰ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਸ੍ਰੀ ਸ਼ਾਹ ਇਸ ਸੀਟ ਤੋਂ ਭਾਜਪਾ ਦੇ ਉਮੀਦਵਾਰ ਹਨ, ਜਦੋਂ ਉਨ੍ਹਾਂ ਗਾਂਧੀਨਗਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਨਾਮਜ਼ਦਗੀ ਪੱਤਰ ਸੌਂਪੇ ਤਾਂ ਗੁਜਰਾਤ ਦੇ ਮੁੱਖ ਮੰਤਰੀ ਭੁਪਿੰਦਰ ਪਟੇਲ ਵੀ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਨੇ ਦੁਪਹਿਰ 12.39 ਵਜੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਸਮੇਂ ਨੂੰ ਵਿਜੈ ਮੁਹੂਰਤ ਮੰਨਿਆ ਜਾਂਦਾ ਹੈ। ਸਾਬਕਾ ਭਾਜਪਾ ਪ੍ਰਧਾਨ ਨੇ 2019 ਦੀਆਂ ਆਮ ਚੋਣਾਂ ਗਾਂਧੀਨਗਰ ਹਲਕੇ ਤੋਂ ਪੰਜ ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤੀਆਂ ਸਨ।

Leave a Comment

[democracy id="1"]

You May Like This