
ਚੰਡੀਗੜ੍ਹ, 20 ਅਪ੍ਰੈਲ
ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਤੇਜਿੰਦਰ ਪਾਲ ਸਿੰਘ ਬਿੱਟੂ ਨੇ ਪਾਰਟੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਅੱਜ ਭਾਜਪਾ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੂੰ ਭੇਜ ਦਿੱਤਾ ਹੈ। ਬਿੱਟੂ, ਜੋ ਜਲੰਧਰ ਦੇ ਰਹਿਣ ਵਾਲੇ ਹਨ, ਦਾ ਦਿੱਲੀ ਵਿੱਚ ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ, ਜੋ ਜਲੰਧਰ ਵਾਸੀ ਹਨ, ਨੇ ਸਵਾਗਤ ਕੀਤਾ। ਸ਼ੇਰਗਿੱਲ ਨੇ ‘ਐਕਸ’ ‘ਤੇ ਬਿੱਟੂ ਦਾ ਪਾਰਟੀ ਵਿਚ ਸਵਾਗਤ ਕਰਦੇ ਹੋਏ ਆਪਣੀ ਤਸਵੀਰ ਪੋਸਟ ਕੀਤੀ ਅਤੇ ਉਨ੍ਹਾਂ ਦੀ ਨਵੀਂ ਪਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।





















