Code Of Ethics

Download app

Subscribe To Print Edition

‘ਮੋਦੀ-ਸ਼ਾਹ ਸਰਕਾਰ’ ਮੁੜ ਸੱਤਾ ਵਿਚ ਆਏ ਤਾਂ ਜਮਹੂਰੀਅਤ ਖ਼ਤਮ ਹੋ ਜਾਵੇਗੀ: ਖੜਗੇ

ਸਤਨਾ(ਮੱਧ ਪ੍ਰਦੇਸ਼), 21 ਅਪ੍ਰੈਲ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਜੇਕਰ ‘ਮੋਦੀ-ਸ਼ਾਹ ਸਰਕਾਰ’ ਮੁੜ ਸੱਤਾ ਵਿਚ ਆਏ ਤਾਂ ਦੇਸ਼ ਵਿਚ ਜਮਹੂਰੀਅਤ ਦਾ ਭੋਗ ਪੈ ਜਾਵੇਗਾ। ਮੱਧ ਪ੍ਰਦੇਸ਼ ਦੇ ਸਤਨਾ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸਾਨਾ ਬਣਾਉਂਦਿਆਂ ਦਾਅਵਾ ਕੀਤਾ ਕਿ ਉਹ ਡਾ. ਬਾਬਾਸਾਹਿਬ ਅੰਬੇਡਕਰ ਵੱਲੋਂ ਬਣਾਇਆ ਸੰਵਿਧਾਨ ਖ਼ਤਮ ਕਰ ਦੇਣਗੇ। ਉਨ੍ਹਾਂ ਕਿਹਾ, ‘‘ਜੇਕਰ ਤੁਸੀਂ ਸੰਵਿਧਾਨ, ਮਹਿਲਾਵਾਂ, ਕਿਰਤੀਆਂ ਤੇ ਕਿਸਾਨਾਂ ਲਈ ਵੋਟ ਪਾਉਣ ਦੇ ਅਧਿਕਾਰ ਨੂੰ ਜਿਊਂਦਾ ਰੱਖਣਾ ਚਾਹੁੰਦੇ ਹੋ ਤਾਂ ਕਾਂਗਰਸ ਦੇ ਚੋਣ ਨਿਸ਼ਾਨ ‘ਪੰਜੇ’ ਨੂੰ ਵੋਟ ਪਾਉਣ।

Advertisment