ਬੀਤੀ ਸ਼ਾਮ ਤੱਕ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿਚ 579851 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ ਕਿਸਾਨਾਂ ਨੂੰ 1283.44 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ

ਗੁਰਦਾਸਪੁਰ, 7 ਮਈ

 

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 579851 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 592443 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 579851 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਏਜੰਸੀ ਵਾਈਜ਼ ਖ਼ਰੀਦ ਦਾ ਬਿਉਰਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਖ਼ਰੀਦ ਏਜੰਸੀ ਪਨਗਰੇਨ ਨੇ 159789 ਮੀਟਰਿਕ ਟਨ, ਮਾਰਕਫੈੱਡ ਨੇ 145317 ਮੀਟਰਿਕ ਟਨ, ਪਨਸਪ ਨੇ 140702 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 105827 ਮੀਟਰਿਕ ਟਨ, ਐੱਫ਼.ਸੀ.ਆਈ. ਨੇ 17328 ਮੀਟਰਿਕ ਟਨ ਅਤੇ ਵਪਾਰੀਆਂ ਨੇ 10888 ਮੀਟਰਿਕ ਟਨ ਕਣਕ ਖ਼ਰੀਦੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 101 ਫ਼ੀਸਦੀ ਕਿਸਾਨਾਂ ਨੂੰ 1283.44 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਖ਼ਰੀਦੀ ਗਈ ਫ਼ਸਲ ਦੀ ਲਿਫ਼ਟਿੰਗ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਬੀਤੀ ਸ਼ਾਮ ਤੱਕ 346384 ਮੀਟਰਿਕ ਟਨ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਕਾਇਆ ਫ਼ਸਲ ਦੀ ਲਿਫ਼ਟਿੰਗ ਵੀ ਜਲਦੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਤੋਲ ਅਤੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ।

Leave a Comment

[democracy id="1"]

You May Like This