Code Of Ethics

Download app

Subscribe To Print Edition

ਬੇਹੱਦ ਦੁਖ਼ਦ: ਮਸ਼ਹੂਰ ਪੰਜਾਬੀ ਸ਼ਖਸੀਅਤ ਸੁਰਜੀਤ ਪਾਤਰ ਨਹੀਂ ਰਹੇ

ਉਨ੍ਹਾਂ ਦੀ ਉਮਰ 79 ਸਾਲ ਸੀ।ਉਹ ਪੰਜਾਬੀ ਜਗਤ ਦੇ ਪ੍ਰਸਿੱਧ ਕਵੀ ਸਨ।

ਸ਼ਨੀਵਾਰ ਦੀ ਸਵੇਰ ਨੂੰ ਇੱਕ ਬੜੀ ਹੀ ਦੁਖਦ ਖ਼ਬਰ ਸਾਹਮਣੇ ਆਈ।ਦੱਸ ਦੇਈਏ ਕਿ ਪੰਜਾਬੀ ਜਗਤ ਦੀ ਪ੍ਰਸਿੱਧ ਸ਼ਖਸੀਅਤ ਸੁਰਜੀਤ ਪਾਤਰ ਅੱਜ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੀ ਉਮਰ 79 ਸਾਲ ਸੀ।ਉਹ ਪੰਜਾਬੀ ਜਗਤ ਦੇ ਪ੍ਰਸਿੱਧ ਕਵੀ ਸਨ।

ਅੱਜ ਉਸ ਸਮੇਂ ਪੰਜਾਬੀ ਵਿਰਸੇ ਦੀ ਇੱਕ ਸਦੀ ਦਾ ਅੰਤ ਹੋ ਗਿਆ ਜਦੋਂ ਪੰਜਾਬੀ ਸਾਹਿਤ ਦੇ ਬਾਬਾ ਬੋਹੜ ਸਰਜੀਤ ਪਾਤਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਮਿਲੀ ਜਾਣਕਾਰੀ ਅਨੁਸਾਰ ਪਦਮ ਸ੍ਰੀ ਸੁਰਜੀਤ ਪਾਤਰ (79) ਜੋ ਕਿ ਲੁਧਿਆਣਾ ਵਿਖੇ ਆਪਣੇ ਘਰ ਚ ਹੀ ਰਾਤ ਨੂੰ ਚੰਗੇ ਭਲੇ ਸੁੱਤੇ ਸਨ ਪਰ ‌ ਸਵੇਰ ਨੂੰ ਉੱਠੇ ਹੀ ਨਹੀਂ । ਉਹਨਾਂ ਦਾ ਵੱਡਾ ਪੁੱਤਰ ਵਿਦੇਸ਼ ਵਿੱਚ ਹੈ ਉਸ ਦੇ ਆਉਣ ਤੋਂ ਬਾਅਦ ਹੀ ਉਹਨਾਂ ਦਾ ਅੰਤਿਮ ਸਸਕਾਰ ਹੋਵੇਗਾ ।

ਸੁਰਜੀਤ ਪਾਤਰ (ਜਨਮ 14 ਜਨਵਰੀ 1945-) ਪੰਜਾਬੀ ਸ਼ਾਇਰ ਸਨ। ਉਨ੍ਹਾਂ ਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਨ੍ਹਾਂ ਦੀ ਸਖਸ਼ੀਅਤ ‘ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ’ ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ। Punjabi Akhar 

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।