ਗੁਰਦਾਸਪੁਰ, 12 ਮਈ

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਭਲ੍ਹਕੇ 13 ਮਈ 2024, ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 12 ਵਜੇ ਆਪਣੇ ਨਾਮਜ਼ਦਗੀ ਪੱਤਰ ਚੋਣ ਰਿਟਰਨਿੰਗ ਅਫਸਰ ਗੁਰਦਾਸਪੁਰ ਕੋਲ ਦਾਖ਼ਲ ਕਰਵਾਉਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚੀਮਾ ਦੇ ਦਫਤਰ ਸਕੱਤਰ ਕੁਲਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਡਾ. ਚੀਮਾ ਭਲ੍ਹਕੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਤੋਂ ਪਹਿਲਾਂ ਸਵੇਰੇ 11 ਵਜੇ, ਡਾਲਾ ਫਾਰਮ, ਜੇਲ੍ਹ ਰੋਡ ਗੁਰਦਾਸਪੁਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਉਹ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਰਵਾਨਾ ਹੋਣਗੇ।





















