Code Of Ethics

Download app

Subscribe To Print Edition

ਗੁਰਦਾਸਪੁਰ ਤੋਂ ਅਕਾਲੀ ਉਮੀਦਵਾਰ ਡਾ. ਚੀਮਾ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ


ਗੁਰਦਾਸਪੁਰ, 13 ਮਈ ( ਪੰਜਾਬੀ ਅੱਖਰ )
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਕੋਲ ਦਾਖ਼ਲ ਕਰਵਾ ਦਿੱਤੇ ਹਨ। ਡਾ. ਚੀਮਾ ਦੇ ਨਾਮਜ਼ਦਗੀ ਪੱਤਰ ਵਿਚ ਕਵਰਿੰਗ ਉਮੀਦਵਾਰ ਵਜੋਂ ਆਸਦੀਪ ਸਿੰਘ ਚੀਮਾ ਦਾ ਨਾਂਅ ਦਰਜ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਗੁਰਦਾਸਪੁਰ (ਸ਼ਹਿਰੀ) ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਗੁਰਦਾਸਪੁਰ ਦੇ ਹਲਕਾ ਇੰਚਾਰਜ ਗੁਰਬਚਨ ਸਿੰਘ ਬੱਬੇਹਾਲੀ, ਫਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ ਅਤੇ ਸੁਜਾਨਪੁਰ ਦੇ ਹਲਕਾ ਇੰਚਾਰਜ ਰਾਜ ਕੁਮਾਰ ਗੁਪਤਾ ਆਦਿ ਵੀ ਹਾਜ਼ਰ ਸਨ। Punjabi Akhar

Advertisment