Code Of Ethics

Download app

Subscribe To Print Edition

ਰਿਟਰਨਿੰਗ ਅਫ਼ਸਰ ਗੁਰਦਾਸਪੁਰ ਵੱਲੋਂ ਪੇਡ ਨਿਊਜ਼ ਸਬੰਧੀ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਦਲਜੀਤ ਸਿੰਘ ਚੀਮਾ ਨੂੰ ਨੋਟਿਸ ਜਾਰੀ



48 ਘੰਟੇ ਦੇ ਅੰਦਰ ਲਗਾਈ ਗਈ ਪੇਡ ਨਿਊਜ਼ ਸਬੰਧੀ ਸਪਸ਼ਟੀਕਰਨ ਮੰਗਿਆ

ਗੁਰਦਾਸਪੁਰ ਅਤੇ ਪਠਾਨਕੋਟ ਵਿਖੇ ਗਠਿਤ ਐੱਮ.ਸੀ.ਐੱਮ.ਸੀ. ਸੈਲ ਪ੍ਰਿੰਟ, ਇਲੈੱਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ 24 ਘੰਟੇ ਰੱਖ ਰਹੇ ਹਨ ਤਿੱਖੀ ਨਜ਼ਰ – ਵਿਸ਼ੇਸ਼ ਸਾਰੰਗਲ



ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ ) – ਸ੍ਰੀ ਵਿਸ਼ੇਸ਼ ਸਾਰੰਗਲ, ਰਿਟਰਨਿੰਗ ਅਫ਼ਸਰ, ਲੋਕ ਸਭਾ ਹਲਕਾ 01-ਗੁਰਦਾਸਪੁਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੂੰ ਕੁਝ ਚੈਨਲਾਂ ਵਿੱਚ ਪੇਡ ਨਿਊਜ਼ ਲਗਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪਠਾਨਕੋਟ ਵਿਖੇ ਸਥਾਪਤ ਕੀਤੀ ਗਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਫਾਸਟਵੇਅ ਵੱਲੋਂ ਮਿਤੀ 14 ਮਈ 2024 ਨੂੰ ਆਪਣੇ ਕੁਝ ਚੈਨਲਾਂ ਉੱਪਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਪੱਖ ਵਿੱਚ ਸ਼ੱਕੀ ਪੇਡ ਨਿਊਜ਼ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਐੱਮ.ਸੀ.ਐੱਮ.ਸੀ. ਪਠਾਨਕੋਟ ਵੱਲੋਂ ਕੀਤੀ ਗਈ ਰਿਪੋਰਟ ਦੇ ਅਧਾਰ ‘ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ 48 ਘੰਟੇ ਦੇ ਅੰਦਰ ਉਨ੍ਹਾਂ ਦਾ ਸਪਸ਼ਟੀਕਰਨ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨੋਟਿਸ ਦਾ ਜੁਆਬ ਮਿਲਣ ਤੋਂ ਬਾਅਦ ਪੇਡ ਨਿਊਜ਼ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਹਲਕਾ 01-ਗੁਰਦਾਸਪੁਰ ਵਿੱਚ ਜ਼ਿਲ੍ਹਾ ਪੱਧਰ ‘ਤੇ ਗੁਰਦਾਸਪੁਰ ਅਤੇ ਪਠਾਨਕੋਟ ਵਿਖੇ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀਆਂ ਦਾ ਗਠਿਨ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਪ੍ਰਿੰਟ, ਇਲੈੱਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ 24 ਘੰਟੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐੱਮ.ਸੀ.ਐੱਮ.ਸੀ. ਸੈੱਲ ਵੱਲੋਂ ਚੋਣਾਂ ਨਾਲ ਸਬੰਧਿਤ ਸਾਰੀਆਂ ਖ਼ਬਰਾਂ ਨੂੰ ਬਰੀਕੀ ਨਾਲ ਵਾਚਿਆ ਜਾ ਰਿਹਾ ਹੈ ਤਾਂ ਜੋ ਪੇਡ ਨਿਊਜ਼ ਨੂੰ ਰੋਕਿਆ ਜਾ ਸਕੇ।

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।