ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਵਿੱਚ ਪਸ਼ੂਆਂ ਨੂੰ ਸੜਕਾਂ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਅਵਾਰਾ ਛੱਡਣਗੇ।

ਮਨਾਹੀ ਦੇ ਇਹ ਹੁਕਮ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਅਤੇ ਜਨਤਕ ਥਾਵਾਂ ’ਤੇ ਚਰਾਉਂਦੇ ਹਨ, ਜਿਸ ਕਾਰਨ ਸੜਕਾਂ ’ਤੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਜਦੋਂ ਵੀ ਪਸ਼ੂਆਂ ਨੂੰ ਸੜਕਾਂ ’ਤੇ ਖੁੱਲ੍ਹਾ ਛੱਡਿਆ ਜਾਂਦਾ ਹੈ ਤਾਂ ਇਹ ਪਸ਼ੂ ਅਕਸਰ ਬੇਕਾਬੂ ਹੋ ਜਾਂਦੇ ਹਨ ਅਤੇ ਰਾਹ ਜਾਂਦੇ ਵਿਅਕਤੀਆਂ ਦਾ ਨੁਕਸਾਨ ਕਰਦੇ ਹਨ। ਇਸ ਤੋਂ ਇਲਾਵਾ ਪਸ਼ੂ ਫ਼ਸਲਾਂ ਦਾ ਵੀ ਉਜਾੜਾ ਕਰਦੇ ਹਨ।
ਉਪਰੋਕਤ ਹਾਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਪਸ਼ੂਆਂ ਨੂੰ ਅਵਾਰਾ ਛੱਡਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਇੱਕ ਤਰਫ਼ਾ ਪਾਸ ਕੀਤੇ ਹਨ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
*********

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਗੁਰਦਾਸਪੁਰ ਜ਼ਿਲ੍ਹੇ ਤੋਂ ਬਾਹਰਲਾ ਵਿਅਕਤੀ ਆਪਣੀ ਸੂਚਨਾ ਨੇੜੇ ਦੇ ਪੁਲਿਸ ਥਾਣੇ ਵਿੱਚ ਲਾਜ਼ਮੀ ਤੌਰ ’ਤੇ ਦਰਜ਼ ਕਰਵਾਏ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਜਾਂ ਇਸ ਦੇ ਪਿੰਡਾਂ ਜਾਂ ਕਸਬਿਆਂ ਵਿੱਚ ਬਾਹਰ ਤੋਂ ਆ ਕੇ ਆਰਜ਼ੀ ਤੌਰ ’ਤੇ ਰਹਿ ਰਹੇ ਜਾਂ ਕਾਰੋਬਾਰ ਕਰਦੇ ਪਰਿਵਾਰਾਂ ਦੇ ਮੁਖੀ ਜਾਂ ਹੋਰ ਪੁਰਸ਼ ਅਤੇ ਔਰਤਾਂ ਆਪ ਦੇ ਰਿਹਾਇਸ਼ੀ ਜਾਂ ਨਜ਼ਦੀਕੀ ਥਾਣੇ ਵਿੱਚ ਇਸ ਸਬੰਧੀ ਲੋੜੀਂਦੀ ਸੂਚਨਾ ਤੁਰੰਤ ਦੇਣਗੇ। ਇਸ ਤੋਂ ਇਲਾਵਾ ਕੋਈ ਬਾਹਰਲੇ ਜ਼ਿਲ੍ਹੇ ਦਾ ਵਾਸੀ ਉਨਾਂ ਪਾਸ ਮਿਲਣ ਆਵੇ ਜਾਂ ਉਨਾਂ ਪਾਸ ਠਹਿਰੇ ਤਾਂ ਇਸ ਬਾਰੇ ਵੀ ਲੋੜੀਂਦੀ ਸੂਚਨਾ ਤੁਰੰਤ ਨਜ਼ਦੀਕੀ ਥਾਣੇ ਵਿੱਚ ਦੇਣਗੇ। ਉਨਾਂ ਲਈ ਸੂਚਨਾ ਦੇਣਾ ਇਸ ਹੁਕਮ ਦੇ ਲਾਗੂ ਹੋਣ ਤੋਂ ਇੱਕ ਹਫ਼ਤੇ ਦੇ ਅੰਦਰ-ਅੰਦਰ ਲਾਜ਼ਮੀ ਹੋਵੇਗਾ। ਸੰਕਟਕਾਲੀਨ ਹਾਲ ਨੂੰ ਦੇਖਦਿਆਂ ਹੋਇਆਂ ਇਹ ਹੁਕਮ ਇੱਕ ਤਰਫ਼ਾ ਪਾਸ ਕੀਤਾ ਜਾਂਦਾ ਹੈ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
************

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਮੈਰਿਜ ਪੈਲਸਾਂ, ਵਿਦਿਅਕ ਅਦਾਰਿਆਂ ਅਤੇ ਧਾਰਮਿਕ ਸਥਾਨਾਂ ਵਿੱਚ ਹਥਿਆਰ ਲਿਜਾਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀ ਦੇ ਮੌਕੇ ਤੇ ਕਿਸੇ ਵੀ ਤਰਾਂ ਦਾ ਹਥਿਆਰ ਲੈ ਕੇ ਦਾਖਲ ਨਹੀਂ ਹੋਵੇਗਾ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਗੱਲ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕਰਨਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਲੈ ਕੇ ਨਾ ਜਾਵੇ। ਇਸ ਤੋਂ ਇਲਾਵਾ ਸਕੂਲਾਂ/ਕਾਲਜਾਂ/ਗੁਰਦੁਆਰਿਆਂ ਅਤੇ ਮੰਦਰਾਂ ਵਿੱਚ ਵੀ ਹਥਿਆਰ ਲੈ ਕੇ ਜਾਣ ਦੀ ਪਾਬੰਦੀ ਲਗਾਈ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏੇ ਇਹ ਹੁਕਮ ਇੱਕ ਤਰਫਾ ਪਾਸ ਕੀਤਾ ਗਿਆ ਹੈ ਅਤੇ ਸਮੂਹ ਜਨਤਾ ਨੂੰ ਸੰਬੋਧਨ ਕੀਤਾ ਗਿਆ ਹੈ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
*********

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਸਾਈਬਰ ਕੈਫੇ ਦੇ ਮਾਲਕਾਂ ਲਈ ਹਦਾਇਤਾਂ ਜਾਰੀ ਕੀਤੀਆਂ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਸਾਈਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸਦੀ ਪਹਿਚਾਣ ਬਾਰੇ ਸਾਈਬਰ ਕੈਫੇ ਦੇ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫੇ ਦਾ ਪ੍ਰਯੋਗ ਨਾ ਕਰਨ ਦਿੱਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ ਰਜ਼‌ਿਸਟਰ ਵਿੱਚ ਦਰਜ਼ ਕੀਤੀ ਜਾਵੇ। ਰਜ਼ਿਸਟਰ ਵਿੱਚ ਆਉਣ ਵਾਲੇ/ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿੱਚ ਉਸਦਾ ਨਾਮ, ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੂਤ ਆਦਿ ਦਰਜ ਕੀਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ, ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਅਧਾਰ ਕਾਰਡ, ਡਰਾਇਵਿੰਗ ਲਾਈਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਰਾਹੀਂ ਕੀਤੀ ਜਾਣੀ ਚਾਹੀਦੀ ਹੈ। ਮੇਨ ਸਰਵਰ ਵਿੱਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਇਸ ਦਾ ਰਿਕਾਰਡ ਮੇਨ ਸਰਵਰ ਵਿੱਚ ਘੱਟੋ-ਘੱਟ 6 ਮਹੀਨੇ ਤੱਕ ਰੱਖਣਾ ਚਾਹੀਦਾ ਹੈ। ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ ਤਾਂ ਸਾਈਬਰ ਕੈਫੇ ਦੇ ਮਾਲਕ ਨੂੰ ਇਸਦੀ ਸੂਚਨਾ ਪੁਲਿਸ ਸਟੇਸ਼ਨ ਵਿੱਚ ਦੇਣੀ ਚਾਹੀਦੀ ਹੈ। ਵਿਅਕਤੀ ਵੱਲੋਂ ਪ੍ਰਯੋਗ ਕੀਤੇ ਗਏ ਕੰਪਿਊਟਰ ਦਾ ਰਿਕਾਰਡ ਦਰਜ਼ ਹੋਣਾ ਚਾਹੀਦਾ ਹੈ।

ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।  ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਜਾਂਦਾ ਹੈ।
**********

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਵਾਹਨਾਂ ਦੇ ਅੱਗੇ-ਪਿੱਛੇ ਰਿਫਲੈਕਟਰ ਲਗਾਉਣੇ ਹੋਏ ਲਾਜ਼ਮੀ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ ਸਾਈਕਲ/ ਰਿਕਸ਼ਾ/ ਟਰੈਕਟਰ/ ਰੇਹੜੀ ਅਤੇ ਹੋਰ ਕੋਈ ਗੱਡੀ ਜਿਸਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚੱਲੇਗਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਮੌਜੂਦਾ ਜਾਬਤਾ ਨੂੰ ਮੁੱਖ ਰੱਖਦੇ ਹੋਏ ਇੱਕਤਰਫਾ ਪਾਸ ਕਰਕੇ ਆਮ ਜਨਤਾ ਦੇ ਨਾਮ ਜਾਰੀ ਕੀਤਾ ਹੈ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
*******

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲੱਗੀ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ ) – ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਮ ਜਨਤਾ ਕਿਸੇ ਵੱਲੋਂ ਵੀ ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲਗਾ ਦਿੱਤੀ ਹੈ। ਮਿਲਟਰੀ ਫੋਰਸਿਜ਼ ਅਤੇ ਬੀ.ਐੱਸ.ਐੱਫ਼ ਪਰਸਨਲ ਨੂੰ ਇਨਾਂ ਹੁਕਮਾਂ ਤੋਂ ਛੋਟ ਹੋਵੇਗੀ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
*********

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਬਿਨਾਂ ਮਨਜ਼ੂਰੀ ਦੇ ਨਹੀਂ ਪੁੱਟੇ ਜਾ ਸਕਣਗੇ ਖੂਹ/ਬੋਰ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋ ਸਕਦੀਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨੀ ਜਰੂਰੀ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ (ਸਮਾਜਿਕ ਸੁਰੱਖਿਆ ਸ਼ਾਖਾ) ਦੇ ਪੱਤਰ ਨੰਬਰ 12/40/2010- ਆਈ, ਸ.ਸ./2480-84, ਮਿਤੀ 25 ਅਗਸਤ 2012 ਰਾਹੀਂ ਹੇਠ ਲਿਖੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।

ਖੂਹ/ਬੋਰ ਲਗਾਉਣ ਤੋਂ ਪਹਿਲਾਂ ਭੂਮੀ ਮਾਲਕ 15 ਦਿਨ ਪਹਿਲਾਂ ਜ਼ਿਲ੍ਹਾ ਮੈਜਿਸਟਰੇਟ ਜਾਂ ਉੱਮ ਮੰਡਲ ਮੈਜਿਸਟਰੇਟ ਜਾਂ ਬੀ.ਡੀ.ਪੀ.ਓ ਜਾਂ ਸਰਪੰਚ ਜਾਂ ਪਬਲਿਕ ਹੈਲਥ/ ਮਿਊਂਸਪੈਲਟੀ ਕਮੇਟੀ ਦੇ ਸਬੰਧਤ ਅਫ਼ਸਰ ਨੂੰ ਸੂਚਿਤ ਕਰਨਗੇ। ਖੂਹ/ਬੋਰ ਲਗਾਉਣ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰਧ ਸਰਕਾਰੀ/ ਨਿੱਜੀ ਆਦਿ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਦੇ ਧਿਆਨ ਵਿੱਚ ਲਿਆਉਂਦਿਆਂ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ 1/2 ਗੁਰਦਾਸਪੁਰ ਪਾਸੋਂ ਅਜਿਹੀਆਂ ਰਜਿਸਟ੍ਰੇਸ਼ਨ ਕਰਾਉਣਗੀਆਂ ਭਾਵ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਕੋਈ ਵੀ ਵਿਅਕਤੀ, ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਗੁਰਦਾਸਪੁਰ ਦੇ ਅਧਿਕਾਰ ਖੇਤਰ ਅਨੁਸਾਰ ਬਿਨਾਂ ਰਜਿਸਟ੍ਰੇਸ਼ਨ/ਲ਼ਿਖ਼ਤੀ ਪ੍ਰਵਾਨਗੀ ਖੂਹ/ਬੋਰ ਨਹੀਂ ਲਗਵਾਏਗਾ।
ਖੂਹ/ਬੋਰ ਲਗਾਉਣ ਵਾਲੀ ਜਗ੍ਹਾ ਦੇ ਨਜ਼ਦੀਕ ਸਾਈਨ ਬੋਰਡ ਉੱਤੇ ਖੂਹ/ਬੋਰ ਲਗਾਉਣ ਵਾਲੀਆਂ ਏਜੰਸੀਆਂ ਦਾ ਪਤਾ ਅਤੇ ਬੋਰ ਦੇ ਮਾਲਕ ਦਾ ਪੂਰਾ ਪਤਾ ਹੋਣਾ ਚਾਹੀਦਾ ਹੈ।  ਖੂਹ/ਬੋਰ ਦੀ ਖੁਦਾਈ ਸਮੇਂ ਉਸ ਜਗਾ ਦੇ ਆਲੇ-ਦੁਆਲੇ ਕੰਡਿਆਲੀ ਤਾਰ ਜਾਂ ਕੋਈ ਉੱਚਿਤ ਬੈਰੀਕੈਡਿੰਗ ਲਗਾਉਣੀ ਹੋਵੇਗੀ। ਖੂਹ/ਬੋਰ ਦੀ ਉਸਾਰੀ ਤੋਂ ਬਾਅਦ ਉਸ ਦੇ ਤਲੇ ਜ਼ਮੀਨ ਦੇ ਪੱਧਰ ਤੋਂ ਉੱਪਰ ਅਤੇ ਥੱਲੇ ਸੀਮੈਂਟ ਅਤੇ ਕੰਕਰੀਟ ਦਾ ਨਿਸਚਿਤ ਪਲੇਟ ਫਾਰਮ ਬਣਾਉਣਾ ਹੋਵੇਗਾ। ਖੂਹ/ਬੋਰ ਦਾ ਢੱਕਣ ਕੇਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ। ਪੰਪ ਦੀ ਮੁਰੰਮਤ ਦੀ ਸੂਰਤ ਵਿੱਚ ਖੂਹ/ਬੋਰ ਨੂੰ ਖੁੱਲਾ ਨਾ ਛੱਡਿਆ ਜਾਵੇ। ਖੂਹ/ਬੋਰ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਟੋਆ ਮਿੱਟੀ ਨਾਲ ਚੰਗੀ ਤਰਾਂ ਭਰ ਦਿੱਤਾ ਜਾਵੇ। ਨਕਾਰਾ/ਬੰਦ ਪਏ ਖੂਹ ਨੂੰ ਮਿੱਟੀ/ਪੱਥਰ/ਕੰਕਰੀਟ ਵਗੈਰਾ ਨਾਲ ਤਲੇ ਤੋਂ ਲੈ ਕੇ ਉੱਪਰ ਤੱਕ ਚੰਗੀ ਤਰਾਂ ਭਰ ਕੇ ਬੰਦ ਕਰ ਦਿੱਤਾ ਜਾਵੇ। ਖੂਹ/ਬੋਰ ਦੀ ਪਟਾਈ ਦਾ ਕੰਮ ਮੁਕੰਮਲ ਹੋਣ ’ਤੇ ਜਿਸ ਜਗਾ ’ਤੇ ਖੂਹ/ਬੋਰ ਬਣਾਇਆ ਹੈ, ਦੀ ਸਥਿਤੀ ਪਹਿਲਾਂ ਵਾਲੀ ਬਰਕਰਾਰ ਬਣਾਈ ਜਾਵੇ। ਡੀ.ਡੀ.ਪੀ.ਓ. ਗੁਰਦਾਸਪੁਰ ਸਾਰੇ ਜ਼ਿਲ੍ਹੇ ਦੇ ਬੋਰ/ਖੂਹਾਂ ਦੀ ਸੂਚਨਾ ਬੀ.ਡੀ.ਪੀ.ਓਜ਼/ ਸਰਪੰਚਾਂ ਪਾਸੋਂ ਇਕੱਤਰ ਕਰਕੇ ਆਪਣੇ ਦਫ਼ਤਰ ਵਿੱਚ ਤਿਆਰ ਰੱਖਣ।

ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਉਪਰੋਕਤ ਦਰਸਾਈਆਂ ਗਈਆਂ ਹਦਾਇਤਾਂ ਤੋਂ ਬਿਨਾਂ ਕੋਈ ਵੀ ਵਿਅਕਤੀ ਸਰਕਾਰੀ/ਗੈਰ ਸਰਕਾਰੀ ਸੰਸਥਾਵਾਂ ਜਾਂ ਹੋਰ ਕੋਈ ਸਬੰਧਿਤ ਵਿਭਾਗਾਂ ਪਾਸੋਂ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਾਏਗਾ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
*********

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਓਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਸਬੂਤ ਲੈਣਾ ਲਾਜ਼ਮੀ ਕਰਾਰ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਓਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਸਬੂਤ ਲੈਣਾ ਅਤੇ ਉਨਾਂ ਸਬੂਤਾਂ ਬਾਰੇ ਐਂਟਰੀਆਂ ਦਾ ਰਜਿਸਟਰ ਵਿੱਚ ਇੰਦਰਾਜ ਕਰਨਾ ਜਰੂਰੀ ਹੋਵੇਗਾ ਅਤੇ ਉਹ ਇਸ ਦੀ ਸੂਚਨਾ ਸਬੰਧਤ ਥਾਣਿਆਂ ਨੂੰ ਦੇਣਗੇ। ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਜਨਤਾ ਦੇ ਨਾਮ ਜਾਰੀ ਕੀਤਾ ਜਾਂਦਾ ਹੈ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
*********

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਜ਼ਿਲ੍ਹਾ ਗੁਰਦਾਸਪੁਰ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਜ਼ਿਲ੍ਹੇ ਵਿੱਚ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ-ਮਾਲ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਉਠਾਉਣ ਦੀ ਜਰੂਰਤ ਨੂੰ ਦੇਖਦੇ ਹੋਏ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਮੂਹ ਧਾਰਮਿਕ ਅਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀ ਕਮੇਟੀਆਂ/ ਬੋਰਡ/ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ। ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕ ਤਰਫ਼ਾ ਪਾਸ ਕੀਤਾ ਗਿਆ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਗਿਆ ਹੈ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
*********

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਜ਼ਿਲ੍ਹਾ ਗੁਰਦਾਸਪੁਰ ਵਿੱਚ ਨਰੋਈ ਸਿਹਤ ਵਾਲੇ ਬਾਲਗ ਦੇਣਗੇ ਠੀਕਰੀ ਪਹਿਰੇ ਦੀ ਡਿਊਟੀ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਜ਼ਿਲ੍ਹੇ ਵਿੱਚ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ-ਮਾਲ ਲਈ ਢੁਕਵੇਂ ਕਦਮ ਉਠਾਉਣ ਦੀ ਜਰੂਰਤ ਨੂੰ ਦੇਖਦੇ ਹੋਏ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਦੀ ਡਿਊਟੀ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ 08:00 ਵਜੇ ਤੋਂ ਲੈ ਕੇ ਸਵੇਰੇ 05:00 ਵਜੇ ਤੱਕ ਗਸ਼ਤ ਠੀਕਰੀ ਪਹਿਰਾ/ਰਾਖੀ ਲਈ ਲਗਾਈ ਜਾਂਦੀ ਹੈ। ਇਹ ਵੀ ਹੁਕਮ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹੇ ਦੇ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਡਿਊਟੀ ਕਰਵਾਉਣਗੀਆਂ। ਡਿਊਟੀ ਦੇਣ ਵਾਲੇ ਵਿਅਕਤੀ ਦੀ ਅਗਾਊਂ ਸੂਚਨਾ ਸਬੰਧਤ ਮੁੱਖ ਥਾਣਾ ਅਫ਼ਸਰ ਅਤੇ ਵਧੀਕ ਜ਼ਿਲਾ ਮੈਜਿਸਟਰੇਟ ਦਫ਼ਤਰ ਗੁਰਦਾਸਪੁਰ ਨੂੰ ਦੇਣੀ ਜਰੂਰੀ ਹੋਵੇਗੀ। ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕ ਤਰਫ਼ਾ ਪਾਸ ਕੀਤਾ ਗਿਆ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਗਿਆ ਹੈ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।

********

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਘੜੂਕਿਆਂ ਦੀ ਸਵਾਰੀ ਅਤੇ ਸਕੂਲੀ ਬੱਚਿਆਂ ਨੂੰ ਘੜੂਕਿਆਂ ’ਤੇ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਘੜੂਕਿਆਂ ਦੀ ਸਵਾਰੀ ਅਤੇ ਘੜੂਕਿਆਂ ’ਤੇ ਸਕੂਲੀ ਬੱਚਿਆਂ ਨੂੰ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਹ ਵੀ ਹੁਕਮ ਪਾਸ ਕੀਤੇ ਹਨ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸਕੂਲਾਂ ਦੇ ਪਿ੍ਰੰਸੀਪਲ/ਪ੍ਰਬੰਧਕ ਇਹ ਯਕੀਨੀ ਬਣਾਉਣ ਕਿ ਸਕੂਲੀ ਬੱਚਿਆਂ ਨੂੰ ਸਕੂਲਾਂ ਵਿੱਚ ਲਿਆਉਣ-ਲਿਜਾਣ ਲਈ ਆਵਾਜਾਈ ਦਾ ਸਾਧਨ ਉਚਿਤ ਹੋਵੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਕਿਸੇ ਕਿਸਮ ਦੀ ਵੀ ਦੁਰਘਟਨਾ ਹੋਣ ਦੀ ਸੂਰਤ ਵਿਚ ਸਕੂਲ ਦਾ ਪਿ੍ਰੰਸੀਪਲ ਅਤੇ ਪ੍ਰਬੰਧਕ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਣਗੇ।

ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਜ਼ਿਲਾ ਗੁਰਦਾਸਪੁਰ ਦੀ ਸਮੂਹ ਜਨਤਾ ਅਤੇ ਸਮੂਹ ਸਕੂਲ ਪਿ੍ਰੰਸੀਪਲ/ਪ੍ਰਬੰਧਕ/ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕੀਤਾ ਜਾਂਦਾ ਹੈ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
**********
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਬਿਨਾਂ ਥਾਣੇ ਇਤਲਾਹ ਕੀਤੇ ਨਵੇਂ ਕਿਰਾਏਦਾਰ ਨਾ ਰੱਖੇ ਜਾਣ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਵਿੱਚ ਵੱਸਦੇ ਸਮੁੱਚੇ ਮਾਲਕਾਂ ਨੂੰ ਹੁਕਮ ਕੀਤਾ ਹੈ ਕਿ ਬਿਨਾਂ ਸਬੰਧਤ ਥਾਣਿਆਂ ਵਿੱਚ ਇਤਲਾਹ ਕੀਤੇ ਨਵੇਂ ਕਿਰਾਏਦਾਰ ਨਾ ਰੱਖਣ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
**********

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਜ਼ਿਲ੍ਹਾ ਗੁਰਦਾਸਪੁਰ ਵਿੱਚ ਅੰਬ ਦੇ ਦਰੱਖਤਾਂ ਦੀ ਕਟਾਈ ’ਤੇ ਰੋਕ ਲਗਾਈ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰੱਖਤਾਂ ਦੀ ਕਟਾਈ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਵੀ ਪ੍ਰੀਕ੍ਰ‌ਿਆ ਅਪਣਾਈ ਜਾਵੇਗੀ ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫ਼ਾ 4 ਅਤੇ 5 ਅਧੀਨ ਬੰਦ ਰਕਬੇ ਵਿੱਚ ਪ੍ਰਮਿਟ ਦੇਣ ਲਈ ਅਪਣਾਈ ਜਾਂਦੀ ਹੈ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
********

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਮਾਨਯੋਗ ਸੁਪਰੀਮ ਕੋਰਟ ਆਫ਼਼ ਇੰਡੀਆ ਵੱਲੋਂ (ਸਿਵਲ ਰਿੱਟ ਪਟੀਸ਼ਨ ਨੰਬਰ 72 ਇਨ ਰੈਫਰੇਂਸ ਨੋਟਿਸ ਪਲਿਊਸ਼ਨ ਵਿਦ ਅਪੀਲ ਨੰਬਰ 3735 ਆਫ਼ 2005 ਅਰਾਈਜਿੰਗ ਆਊਟ ਐੱਸ.ਪੀ.ਐੱਲ. ਨੰਬਰ 2185/2003) ਵਿੱਚ ਪਾਸ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਵਿੱਚ ਜ਼ਾਬਤਾ ਫ਼ੌਜਦਾਰੀ 1973 (1974 ਦਾ ਐਕਟ ਨੰਬਰ 2 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀਆਂ ਸੀਮਾਵਾਂ ਅੰਦਰ ਉੱਚੀ ਅਵਾਜ਼ ਵਿੱਚ ਚਲਾਏ ਜਾਂਦੇ ਮਿਊਜ਼ਿਕ, ਧਮਾਕਾ ਕਰਨ ਵਾਲੇ ਪਦਾਰਥਾਂ, ਗੱਡੀਆਂ ਦੇ ਪ੍ਰੈਸ਼ਰ ਹਾਰਨਾਂ ਅਤੇ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ ’ਤੇ ਪਾਬੰਦੀ ਲਗਾਈ ਹੈ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
*********

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਪ੍ਰਾਈਵੇਟ ਗੱਡੀਆਂ ਜਿਨ੍ਹਾਂ ਦਾ ਰੰਗ, ਚਿੰਨ੍ਹ੍ਹ, ਸ਼ਕਲ ਅਤੇ ਡਿਜ਼ਾਈਨ ਸੈਨਾ ਦੀਆਂ ਮੋਟਰ ਗੱਡੀਆਂ ਨਾਲ ਮਿਲਦੇ ਜੁਲਦੇ ਹਨ, ਉਨ੍ਹਾਂ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਐਸੀਆਂ ਪ੍ਰਾਈਵੇਟ ਗੱਡੀਆਂ ਜਿਨ੍ਹਾਂ ਦਾ ਰੰਗ, ਚਿੰਨ੍ਹ, ਸ਼ਕਲ ਅਤੇ ਡਿਜ਼ਾਈਨ ਸੈਨਾ ਦੀਆਂ ਮੋਟਰ ਗੱਡੀਆਂ ਨਾਲ ਮਿਲਦੇ ਜੁਲਦੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ। ਵਿਸ਼ੇ ਦੀ ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇੱਕਤਰਫ਼ਾ ਪਾਸ ਕੀਤਾ ਗਿਆ ਹੈ।
*******

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਸੂਰਜ ਡੁੱਬਣ ਤੋ ਬਾਅਦ ਅਤੇ ਸਵੇਰੇ ਸੂਰਜ ਚੋਣ ਤੋ ਪਹਿਲਾਂ ਗਊ ਵੰਸ਼ ਦੀ ਢੋਆ ਢੁਆਈ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਗੁਰਦਾਸਪੁਰ ਜ਼ਿਲ੍ਹੇ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋ ਬਾਅਦ ਅਤੇ ਸਵੇਰੇ ਸੂਰਜ ਚੜਣ ਤੋ ਪਹਿਲਾਂ ਗਊ ਵੰਸ਼ ਦੀ ਢੋਆ ਢੁਆਈ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸੇ ਨਾਲ ਹੀ ਜਿੰਨਾ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਹਨਾ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਗੁਰਦਾਸਪੁਰ ਇਹ ਯਕੀਨੀ ਬਣਾਉਣਗੇ ਕਿ ਸ਼ਹਿਰਾਂ ਅਤੇ ਪਿੰਡਾਂ ਵਿਚ ਜਿੰਨਾ ਲੋਕਾਂ ਨੇ ਆਪਣੇ ਪਾਸ ਗਊ ਵੰਸ਼ ਨੂੰ ਰੱਖਿਆ ਹੋਇਆ ਹੈ, ਉਹ ਉਨ੍ਹਾਂ ਨੂੰ ਰਜਿਸਟਰਡ ਕਰਵਾਉਣ ਲਈ ਏਰੀਏ ਦੇ ਸਬੰਧਿਤ ਪਸ਼ੂ ਪਾਲਣ ਅਫ਼ਸਰ ਪਾਸ ਰਜਿਸਟਰਡ ਕਰਵਾਉਣ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
*******

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਅੰਤਰਰਾਸ਼ਟਰੀ ਸਰਹੱਦ ਨੇੜੇ ਉੱਚੀਆਂ ਫ਼ਸਲਾਂ, ਰੁੱਖ ਤੇ ਉੱਚੀਆਂ ਇਮਾਰਤਾਂ ਬਣਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਕਿਸਾਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੀ ਅੰਤਰਰਾਸ਼ਟਰੀ ਸਰਹੱਦ ਅਤੇ ਬਾਰਡਰ ਸੁਰੱਖਿਆ ਫੈਂਸ ਦੇ ਵਿੱਚ ਅਤੇ ਬਾਰਡਰ ਸੁਰੱਖਿਆ ਫੈਂਸ ਤੋਂ ਭਾਰਤੀ ਇਲਾਕੇ ਵਾਲੇ ਪਾਸੇ 50 ਗਜ਼ (150 ਫੁੱਟ) ਦੇ ਇਲਾਕੇ ਅੰਦਰ ਉੱਚੇ ਕੱਦ ਦੇ ਬੂਟੇ ਪਾਪੂਲਰ, ਸਫ਼ੈਦੇ, ਬਗੀਚੇ, ਗੰਨਾਂ ਅਤੇ ਹੋਰ ਉੱਚੇ ਕੱਦ ਦੀਆਂ ਫ਼ਸਲਾਂ ਆਦਿ ਨਹੀਂ ਲਗਾਵੇ ਗਾ ਅਤੇ ਨਾ ਹੀ ਇਸ ਏਰੀਏ ਵਿੱਚ ਉੱਚੀਆਂ ਇਮਾਰਤਾਂ ਦੀ ਉਸਾਰੀ ਕਰੇਗਾ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
*******

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਪਸ਼ੂਆਂ ਦੇ ਸੀਮਨ ਦਾ ਅਨ-ਅਧਿਕਾਰਤ ਤੌਰ ’ਤੇ ਭੰਡਾਰ ਕਰਨ, ਟਰਾਂਸਪੋਰਟ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਦੱਸਿਆ ਹੈ ਕਿ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰਾਪਤ ਹੋਏ ਮੀਮੋ ਨੰਬਰ 6/08/2014 ਡੀ1/4816-37 ਮਿਤੀ 1-3-2018 ਅਨੁਸਾਰ ਪੰਜਾਬ ਰਾਜ ਵਿਚ ਵੱਖ-ਵੱਖ ਥਾਵਾਂ ’ਤੇ ਨਕਲੀ ਅਤੇ ਅਨ-ਅਧਿਕਾਰਤ ਸਮੀਨ ਵਿਕਣ ਦੀਆ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਪ੍ਰਕਾਰ ਅਨ-ਅਧਿਕਾਰਤ ਤੋਰ ’ਤੇ ਵੇਚੇ ਜਾਂ ਖ਼ਰੀਦੇ ਜਾ ਰਹੇ ਸਮੀਨ ਦੀ ਵਰਤੋਂ ਕਰਨ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿੱਤ ਨਹੀਂ ਹੈ, ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਨਸਲ ਖ਼ਰਾਬ ਹੋਣ ਦਾ ਖ਼ਦਸ਼ਾ ਹੈ।

ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਸੀ.ਆਰ.ਸੀ.ਪੀ. 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੀਮਨ ਦਾ ਅਨ-ਅਧਿਕਾਰਤ ਤੌਰ ’ਤੇ ਭੰਡਾਰ ਕਰਨ, ਟਰਾਂਸਪੋਰਟ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ ਹੈ।

ਇਹ ਹੁਕਮ ਪਸ਼ੂ ਪਾਲਣ ਵਿਭਾਗ ਪੰਜਾਬ ਦੀਆਂ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲਾਂ, ਡਿਸਪੈਂਸਰੀਆਂ ਅਤੇ ਪੋਲੀ ਕਲੀਨਿਕਾਂ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈੱਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ ਵੱਲੋਂ ਚਲਾਏ ਜਾ ਰਹੇ ਆਰਟੀਫਿਸ਼ਲ ਸੈਂਟਰ, ਕੋਈ ਹੋਰ ਆਰਟੀਫਿਸ਼ਲ ਸੈਂਟਰ ਜੋ ਪਸ਼ੂ ਪਾਲਣ ਵਿਭਾਗ ਵੱਲੋਂ ਪ੍ਰੋਸੈੱਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹੋਣ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗਾ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
**********

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਧਾਰਾ 144 ਤਹਿਤ ਪਬਲਿਕ ਥਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਮਨਾਹੀ ਦੇ ਹੁਕਮ ਜਾਰੀ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਚ ਸਮੂਹ ਸਧਾਰਨ ਜਨਤਾ ਨੂੰ ਜਾਂ ਇਸ ਦੇ ਕਿਸੇ ਮੈਂਬਰ ਨੂੰ ਕਿਸੇ ਪਬਲਿਕ ਥਾਂ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਲੂਸ ਕੱਢਣ ਅਤੇ ਰੈਲੀਆਂ ਆਦਿ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਪਾਬੰਦੀ ਦਾ ਇਹ ਹੁਕਮ ਵਿਆਹ-ਸ਼ਾਦੀਆਂ ਅਤੇ ਸ਼ੋਕ ਸਭਾਵਾਂ ’ਤੇ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਉਨ੍ਹਾਂ ਮੀਟਿੰਗਾਂ ’ਤੇ ਜਿੰਨਾ ਦਾ ਸਰਕਾਰ ਪ੍ਰਬੰਧ ਕਰੇ, ਮੰਨਿਆ ਜਾਵੇਗਾ। ਇਹ ਹੁਕਮ ਉਨ੍ਹਾਂ ਮੀਟਿੰਗਾਂ ਜਾਂ ਜਲਸਿਆਂ ’ਤੇ ਵੀ ਨਹੀਂ ਲਾਗੂ ਹੋਵੇਗਾ, ਜਿਸ ਬਾਰੇ ਪਹਿਲਾਂ ਹੀ ਜ਼ਿਲ੍ਹਾ ਮੈਜਿਸਟਰੇਟ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਮੁਤੱਲਕਾ ਉਪ ਮੰਡਲ ਮੈਜਿਸਟਰੇਟ ਪਾਸੋਂ ਲਿਖਤੀ ਮਨਜ਼ੂਰੀ ਲਈ ਹੋਵੇਗੀ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
*********

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਸਵੇਰੇ 7:00 ਵਜੇ ਤੋਂ ਰਾਤ 10:00 ਵਜੇ ਤੱਕ ਗੁਰਦਾਸਪੁਰ ਸ਼ਹਿਰ ਵਿਚੋਂ ਟਰੱਕਾਂ ਸਮੇਤ ਹੈਵੀ ਗੱਡੀਆਂ ਦੇ ਲੰਘਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਦੇ ਧਿਆਨ ਵਿੱਚ ਆਇਆ ਹੈ ਕਿ ਅੰਮ੍ਰਿਤਸਰ-ਪਠਾਨਕੋਟ ਹਾਈਵੇ ਤੋਂ ਚੱਲਦੀਆਂ ਟਰਾਂਸਪੋਰਟ ਹੈਵੀ ਗੱਡੀਆਂ ਬਾਈਪਾਸ ਬਰਿਆਰ ਵਾਲਾ ਰਸਤਾ ਅਪਣਾਉਣ ਦੀ ਬਜਾਏ ਗੁਰਦਾਸਪੁਰ ਸ਼ਹਿਰ ਰਾਹੀਂ ਲੰਘਦੀਆਂ ਹਨ, ਜਿਸ ਨਾਲ ਟਰੈਫ਼ਿਕ ਵਿੱਚ ਕਾਫ਼ੀ ਰੁਕਾਵਟ ਆਉਂਦੀ ਹੈ ਅਤੇ ਆਮ ਲੋਕ ਵੀ ਪਰੇਸ਼ਾਨ ਹੁੰਦੇ ਹਨ ਅਤੇ ਐਕਸੀਡੈਂਟ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਆਮ ਜਨਤਾ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੈਵੀ ਗੱਡੀਆਂ ਗੁਡਸ ਟਰਾਂਸਪੋਰਟ (ਟਰੱਕ ਵਗ਼ੈਰਾ) ਸਵੇਰੇ 7:00 ਵਜੇ ਤੋਂ ਰਾਤ 10:00 ਵਜੇ ਤੱਕ ਸ਼ਹਿਰ ਵਿਚੋਂ ਲੰਘਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਪੈਸੈਂਜਰ ਗੱਡੀਆਂ (ਬੱਸਾਂ ਵਗ਼ੈਰਾ) ’ਤੇ ਲਾਗੂ ਨਹੀਂ ਹੋਵੇਗਾ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
********

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਲੈ ਕੇ ਚੱਲਣ ਦੀ ਮਨਾਹੀ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਚ ਕੋਈ ਵੀ ਵਿਅਕਤੀ ਜਾਂ ਸਮੂਹ ਵਿਅਕਤੀ ਕਿਸੇ ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਜਿਨ੍ਹਾਂ ਵਿੱਚ ਲਾਇਸੈਂਸੀ ਹਥਿਆਰ/ਗੋਲੀ ਸਿੱਕਾ, ਗੰਡਾਸਾ, ਚਾਕੂ, ਟਕੂਏ, ਬਰਸੇ, ਲੋਹੇ ਦੀਆਂ ਸਲਾਖ਼ਾਂ, ਲਾਠੀਆਂ, ਛਵ੍ਹੀਆਂ ਅਤੇ ਧਮਾਕਾਖ਼ੇਜ਼ ਪਦਾਰਥ ਜੋ ਕੋਈ ਵੀ ਐਸੀ ਚੀਜ਼ ਜੋ ਜੁਰਮ ਕਰਨ ਲਈ ਹਥਿਆਰ ਵਜੋਂ ਵਰਤੀ ਜਾ ਸਕਦੀ ਹੋਵੇ, ਨੂੰ ਲੈ ਕੇ ਨਹੀਂ ਚੱਲੇਗਾ।

ਮਨਾਹੀ ਦੇ ਇਹ ਹੁਕਮ ਮਿਲਟਰੀ, ਬੀ.ਐੱਸ.ਐੱਫ. ਅਤੇ ਹੋਮ ਗਾਰਡ ਦੇ ਜਵਾਨਾਂ ਤੇ ਵਰਦੀਆਂ ਵਿੱਚ ਡਿਊਟੀ ਸਮੇਂ ਦੌਰਾਨ ਲਾਗੂ ਨਹੀਂ ਹੋਵੇਗਾ। ਇਹ ਹੁਕਮ ਕਾਰਜਕਾਰੀ ਮੈਜਿਸਟਰੇਟਾਂ ਅਤੇ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ’ਤੇ ਵੀ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਉਨ੍ਹਾਂ ਸੁਰੱਖਿਆ ਗਾਰਡਾਂ ’ਤੇ ਲਾਗੂ ਮੰਨਿਆ ਜਾਵੇਗਾ ਜੋ ਸੁਰੱਖਿਆ ਲਈ ਵਿਸ਼ੇਸ਼ ਵਿਅਕਤੀਆਂ ਨੂੰ ਸਰਕਾਰ ਵੱਲੋਂ ਮਿਲੇ ਹਨ। ਇਹ ਹੁਕਮ ਉਨ੍ਹਾਂ ਅਸਲਧਾਰੀ ਵਿਅਕਤੀਆਂ ’ਤੇ ਵੀ ਲਾਗੂ ਨਹੀਂ ਮੰਨਿਆ ਜਾਵੇਗਾ ਜਿਨ੍ਹਾਂ ਪਾਸ ਜ਼ਿਲ੍ਹਾ ਮੈਜਿਸਟਰੇਟ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਮੁਤੱਲਕਾ ਉਪ ਮੰਡਲ ਮੈਜਿਸਟਰੇਟ ਵੱਲੋਂ ਜਾਰੀ ਹੋਈ ਮਨਜ਼ੂਰੀ ਪ੍ਰਾਪਤ ਕੀਤੀ ਹੋਵੇਗੀ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
***********

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਅੰਤਰਰਾਸ਼ਟਰੀ ਸਰਹੱਦ ਨੇੜੇ ਸ਼ਾਮ 8:00 ਵਜੇ ਤੋਂ ਸਵੇਰ 5:00 ਵਜੇ ਤੱਕ ਕਿਸੇ ਵੀ ਪ੍ਰਕਾਰ ਦੀ ਗਤੀਵਿਧੀ ਕਰਨ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੀ ਅੰਤਰਰਾਸ਼ਟਰੀ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਦੇ 500 ਮੀਟਰ ਅਤੇ ਜਿੱਥੇ ਕੰਡਿਆਲੀ ਤਾਰ ਨਹੀਂ ਲੱਗੀ ਉੱਥੇ ਸਰਹੱਦ ਤੋਂ 1000 ਮੀਟਰ ਤੱਕ ਦੀ ਦੂਰੀ ਤੱਕ ਸ਼ਾਮ 8:00 ਵਜੇ ਤੋਂ ਸਵੇਰ 5:00 ਵਜੇ ਤੱਕ ਕਿਸੇ ਵੀ ਪ੍ਰਕਾਰ ਦੀ ਗਤੀਵਿਧੀ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਮਨਾਹੀ ਬੀ.ਐੱਸ.ਐੱਫ, ਪੁਲਿਸ, ਆਰਮੀ, ਸੀ.ਆਰ.ਪੀ.ਐੱਫ. ਪੰਜਾਬ ਹੋਮਗਾਰਡ ਅਤੇ ਐਕਸਾਈਜ਼ ਵਿਭਾਗ ਦੇ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ’ਤੇ ਲਾਗੂ ਨਹੀਂ ਹੋਵੇਗਾ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।

***********

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਲਿਟਲ ਫਲਾਵਰ ਕਾਨਵੈਂਟ ਸਕੂਲ ਗੁਰਦਾਸਪੁਰ ਦੇ ਸਕੂਲ ਗੇਟ ਤੋਂ ਬਾਹਰ ਗੱਡੀਆਂ ਮੋਟਰਾਂ, ਮੋਟਰ ਸਾਈਕਲਾਂ ਜਾਂ ਕਿਸੇ ਵੀ ਤਰਾਂ ਦੇ ਟਰਾਂਸਪੋਰਟ ਸਾਧਨ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਉਤਾਰਨ ਤੇ ਚੜ੍ਹਾਉਣ ਦੀ ਮੁਕੰਮਲ ਪਾਬੰਦੀ ਲਗਾਈ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਲਿਟਲ ਫਲਾਵਰ ਕਾਨਵੈਂਟ ਸਕੂਲ ਗੁਰਦਾਸਪੁਰ ਦੇ ਸਕੂਲ ਗੇਟ ਤੋਂ ਬਾਹਰ ਗੱਡੀਆਂ ਮੋਟਰਾਂ, ਮੋਟਰ ਸਾਈਕਲਾਂ ਜਾਂ ਕਿਸੇ ਵੀ ਤਰਾਂ ਦੇ ਟਰਾਂਸਪੋਰਟ ਸਾਧਨ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਉਤਾਰਨ ਤੇ ਚੜ੍ਹਾਉਣ ਦੀ ਮੁਕੰਮਲ ਪਾਬੰਦੀ ਲਗਾਈ ਹੈ। ਬੱਚਿਆਂ/ਵਿਦਿਆਰਥੀਆਂ ਨੂੰ ਸਿਰਫ਼ ਸਕੂਲ ਹਦੂਦ ਅੰਦਰ ਹੀ ਉਤਾਰਿਆ ਤੇ ਚੜਾਇਆ ਜਾਵੇ। ਸਕੂਲ ਵੱਲੋਂ ਇਸ ਮੰਤਵ ਲਈ ਬੱਚਿਆਂ/ਵਿਦਿਆਰਥੀਆਂ ਨੂੰ ਚੜਾਉਣ ਤੇ ਉਤਾਰਨ ਲਈ ਢੁਕਵੀਂ ਜਗਾ ਤੇ ਪਾਰਕਿੰਗ ਦਾ ਪ੍ਰਬੰਧ ਹਦੂਦ ਅੰਦਰ ਕੀਤਾ ਜਾਵੇ। ਕੋਈ ਗੱਡੀ, ਮੋਟਰਸਾਈਕਲ ਆਦਿ ਸਕੂਲ ਬਾਹਰ ਖੜ੍ਹਾ ਨਾ ਹੋਵੇ। ਸਕੂਲ ਵੱਲੋਂ ਟਰੈਫ਼ਿਕ ਮਾਰਸ਼ਲ ਲਗਾ ਕੇ ਟਰੈਫ਼ਿਕ ਨੂੰ ਸਕੂਲ ਹਦੂਦ ਦੇ ਅੰਦਰ ਅਤੇ ਬਾਹਰ ਗੇਟ ਦੇ ਸਾਹਮਣੇ ਟਰੈਫ਼ਿਕ ਕੰਟਰੋਲ ਕਰਨ ਦੀ ਜ਼ਿੰਮੇਵਾਰੀ ਸਕੂਲ ਪ੍ਰਿੰਸੀਪਲ ਦੀ ਹੋਵੇਗੀ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।
**********

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ

ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ ਸਵੇਰੇ ਸ਼ਾਮ ਹੋਵੇਗੀ ਨੋ ਵਹੀਕਲ ਜੋਨ

ਗੁਰਦਾਸਪੁਰ, 17 ਮਈ ( ਪੰਜਾਬੀ ਅੱਖਰ )

ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਗੁਰਦਾਸਪੁਰ ਸ਼ਹਿਰ ਦੇ ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ (ਵਾਇਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਰਿਜਨਲ ਰਿਸਰਚ ਸੈਂਟਰ, ਗੁਰਦਾਸਪੁਰ) ਰੋਜ਼ਾਨਾ ਸਵੇਰੇ 4:00 ਵਜੇ ਤੋਂ 7:00 ਵਜੇ ਤੱਕ ਅਤੇ ਸ਼ਾਮ 6:00 ਵਜੇ ਤੋਂ 7:30 ਵਜੇ ਤੱਕ ਨੋ ਵਹੀਕਲ ਜ਼ੋਨ ਘੋਸ਼ਿਤ ਕੀਤਾ ਜਾਂਦਾ ਹੈ। ਇਸ ਸਮੇਂ ਦੌਰਾਨ ਕੇਵਲ ਸੈਰ, ਦੌੜ, ਬਾਈ ਸਾਈਕਲ ਅਤੇ ਐਮਰਜੈਂਸੀ ਵਹੀਕਲ ਹੀ ਇਸ ਸੜਕ ਦੀ ਵਰਤੋਂ ਕਰ ਸਕਣਗੇ। ਪਾਬੰਦੀ ਦੇ ਇਹ ਹੁਕਮ 1 ਮਈ 2024 ਤੋਂ 29 ਜੂਨ 2024 ਤੱਕ ਲਾਗੂ ਰਹਿਣਗੇ।

Leave a Comment

[democracy id="1"]

You May Like This