Code Of Ethics

Download app

Subscribe To Print Edition

ਲੋਕ ਸਭਾ ‘ਚ ਜਾ ਕੇ ਹਿਮਾਚਲ ਤੇ ਜੰਮੂ-ਕਸ਼ਮੀਰ ਦੀ ਤਰਜ਼ ‘ਤੇ ਪਠਾਨਕੋਟ ਤੇ ਗੁਰਦਾਸਪੁਰ ਵਿਚ ਉਦਯੋਗ ਸਥਾਪਿਤ ਕਰਨ ਲਈ ਵਿਸ਼ੇਸ਼ ਪੈਕੇਜ ਲਿਆਵਾਂਗੇ- ਡਾ. ਚੀਮਾ

ਅਕਾਲੀ ਉਮੀਦਵਾਰ ਡਾ. ਚੀਮਾ ਦੇ ਹੱਕ ‘ਚ ਗੁਰਦਾਸਪੁਰ ਦੇ ਹਲਕਾ ਇੰਚਾਰਜ ਬੱਬੇਹਾਲੀ ਵਲੋਂ ਬੱਬਰੀ ਨੰਗਲ ‘ਚ ਚੋਣ ਮੀਟਿੰਗ*

ਗੁਰਦਾਸਪੁਰ, 19 ਮਈ


ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਪਿੰਡ ਬੱਬਰੀ ਨੰਗਲ ‘ਚ ਅਕਾਲੀ ਆਗੂ ਸੁੱਚਾ ਸਿੰਘ ਨੰਗਲ, ਜਗੀਰ ਸਿੰਘ ਅਤੇ ਹਰਪ੍ਰੀਤ ਸਿੰਘ ਬੱਬਰੀ ਅਤੇ ਜੈਮਲ ਸਿੰਘ ਵਲੋਂ ਚੋਣ ਮੀਟਿੰਗ ਕਰਵਾਈ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਗੁਰਦਾਸਪੁਰ ਹਲਕੇ ਦੀ ਇਹ ਬਦਕਿਸਮਤੀ ਰਹੀ ਹੈ ਕਿ ਹੁਣ ਤੱਕ ਇੱਥੋਂ ਜਿੱਤ ਕੇ ਲੋਕ ਸਭਾ ਮੈਂਬਰ ਬਣਨ ਵਾਲਿਆਂ ਨੇ ਚੋਣਾਂ ਤੋਂ ਬਗੈਰ ਕਦੇ ਵੀ ਹਲਕੇ ਵਿਚ ਮੂੰਹ ਨਹੀਂ ਦਿਖਾਇਆ, ਜਦੋਂਕਿ ਇਸ ਹਲਕੇ ਦੇ ਲੋਕ ਪਹਾੜ ਜਿੱਡੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਆਖਿਆ ਕਿ ਉਹ ਲੋਕ ਸਭਾ ‘ਚ ਜਾ ਕੇ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੀ ਤਰਜ਼ ‘ਤੇ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਲਈ ਕੇਂਦਰ ਵਲੋਂ ਵਿਸ਼ੇਸ਼ ਰਿਆਇਤਾਂ ਤੇ ਪੈਕੇਜ ਦਿਵਾ ਕੇ ਉਦਯੋਗ ਸਥਾਪਿਤ ਕਰਵਾਉਣ ਅਤੇ ਗੁਰਦਾਸਪੁਰ ਵਿਚ ਇਕ ਕੌਮਾਂਤਰੀ ਪੱਧਰ ਦਾ ਖੇਡ ਸਟੇਡੀਅਮ ਬਣਵਾਉਣ ਲਈ ਆਵਾਜ਼ ਚੁੱਕਣਗੇ। ਉਨ੍ਹਾਂ ਆਖਿਆ ਕਿ ਕਾਂਗਰਸ ਨੇ ਆਪਣੀਆਂ ਸਰਕਾਰਾਂ ਦੌਰਾਨ ਪੰਜਾਬ ਦਾ ਕੁਝ ਨਹੀਂ ਸੰਵਾਰਿਆ। ਭਾਜਪਾ ਨੂੰ ਕਿਸਾਨ ਵਿਰੋਧੀ ਹੋਣ ਕਾਰਨ ਲੋਕ ਪਿੰਡਾਂ ਵਿਚ ਨਹੀਂ ਵੜਣ ਦੇ ਰਹੇ। ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਲੋਕ ਉਸ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਾ ਰਹੇ। ਇਸ ਮੌਕੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਗੁਰਬਚਨ ਸਿੰਘ ਬੱਬੇਹਾਲੀ ਨੇ ਸੰਬੋਧਨ ਕਰਦਿਆਂ ਆਖਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ ਰਿਕਾਰਡਤੋੜ ਵੋਟਾਂ ਨਾਲ ਜਿੱਤ ਹਾਸਲ ਕਰਨਗੇ। ਉਨ੍ਹਾਂ ਆਖਿਆ ਕਿ ਹੁਣ ਤੱਕ ਗੁਰਦਾਸਪੁਰ ਹਲਕੇ ਤੋਂ ਹਮੇਸ਼ਾ ਬਾਹਰੀ ਲੋਕ ਸਭਾ ਮੈਂਬਰ ਹੀ ਬਣਦੇ ਰਹੇ, ਪਰ ਇਸ ਵਾਰ ਅਕਾਲੀ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਇਸ ਹਲਕੇ ਦੇ ਜੰਮਪਲ ਅਤੇ ਪੜ੍ਹੇ-ਲਿਖੇ ਸੂਝਵਾਨ ਹੋਣ ਕਾਰਨ ਜਿੱਤ ਕੇ ਲੋਕ ਸਭਾ ਅੰਦਰ ਗੁਰਦਾਸਪੁਰ ਹਲਕੇ ਦੀ ਆਵਾਜ਼ ਬੁਲੰਦ ਕਰਨਗੇ।
ਇਸ ਮੌਕੇ ਕੁਲਵੰਤ ਸਿੰਘ, ਸਰਕਲ ਪ੍ਰਧਾਨ ਮਹਿੰਦਰ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਪਾਲ ਸਿੰਘ, ਪਰਗਟ ਸਿੰਘ, ਸੁਰਜੀਤ ਮਸੀਹ, ਹਰਜਿੰਦਰ ਸਿੰਘ, ਸੁਲੱਖਣ ਸਿੰਘ, ਸ਼ਮਸ਼ੇਰ ਸਿੰਘ ਹੈਪੀ, ਨੰਬਰਦਾਰ ਮਲਕੀਤ ਸਿੰਘ, ਜਤਿੰਦਰ ਸਿੰਘ, ਸ਼ਿੰਗਾਰੀ ਲਾਲ, ਮੰਨੂ, ਬੱਬੂ, ਬਲਦੇਵ ਸਿੰਘ, ਗੁਰਦੀਪ ਸਿੰਘ, ਗੁਰਦੇਵ ਸਿੰਘ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਮਲਕੀਤ ਸਿੰਘ, ਜਗਦੀਸ਼ ਸਿੰਘ, ਸੁੱਖ ਲਾਲ, ਲਖਵੀਰ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਕੁਲਵੰਤ ਸਿੰਘ, ਸੁਖਦੇਵ ਸਿੰਘ ਬੱਬੇਹਾਲੀ, ਰੁਪਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।