Search
Close this search box.

ਪੀਐਮ ਮੋਦੀ ਗੁਰਦਾਸਪੁਰ ਦੇ ਦੀਨਾਨਗਰ ‘ਚ ਰੈਲੀ ਕਰਨਗੇ ਵਰਕਰਾਂ ਵਿੱਚ ਜੋਸ਼ ਭਰ ਦੇਣਗੇ ! ਲੋਕ ਸਭਾ ਇੰਚਾਰਜ ਅਸ਼ਵਨੀ ਸ਼ਰਮਾ

ਗੁਰਦਾਸਪੁਰ, 23 ਮਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਇਲਾਕੇ ਵਿਚ ਬਾਈਪਾਸ ‘ਤੇ ਰੈਲੀ ਕਰਨਗੇ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਤੇ ਗੁਰਦਾਸਪੁਰ ਦੇ ਲੋਕ ਸਭਾ ਇੰਚਾਰਜ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਰੈਲੀ ਦੁਪਹਿਰ 1.30 ਵਜੇ ਸ਼ੁਰੂ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 2.45 ‘ਤੇ ਹੈਲੀਕਾਪਟਰ ਰਾਹੀਂ ਰੈਲੀ ‘ਚ ਪਹੁੰਚਣਗੇ ਅਤੇ 3 ਵਜੇ ਆਮ ਜਨਤਾ ਨੂੰ ਸੰਬੋਧਨ ਕਰਨਗੇ। ਇਸ ਮੌਕੇ ਅੰਮ੍ਰਿਤਸਰ ਤੋਂ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ, ਗੁਰਦਾਸਪੁਰ ਤੋਂ ਉਮੀਦਵਾਰ ਦਿਨੇਸ਼ ਕੁਮਾਰ ਬੱਬੂ ਅਤੇ ਹੁਸ਼ਿਆਰਪੁਰ ਤੋਂ ਉਮੀਦਵਾਰ ਅਨਿਤਾਂ ਸੋਮਪ੍ਰਕਾਸ਼ ਤੋਂ ਇਲਾਵਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਮੁਕੇਰੀਆਂ ਦੇ ਵਿਧਾਇਕ ਜੰਗੀ ਲਾਲ ਮਹਾਜਨ, ਜਿਲਾ ਗੁਰਦਾਸਪੁਰ ਭਾਜਪਾ ਪ੍ਰਧਾਨ ਸ਼ਿਵਬਿਰ ਸਿੰਘ ਰਾਜਨ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਫਤਿਹ ਸਿੰਘ ਬਾਜਵਾ, ਰੇਣੂ ਕਸ਼ਯਪ, ਡਾ. ਸੂਰਜ ਭਾਰਦਵਾਜ ਅਤੇ ਹੋਰ ਪੰਜਾਬ ਲੀਡਰਸ਼ਿਪ ਮੌਜੂਦ ਰਹੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਹਜ਼ਾਰਾਂ ਲੋਕ ਆਉਣ ਵਾਲੇ ਹਨ ਅਤੇ ਆਪਣੇ ਪਿਆਰੇ ਪ੍ਰਧਾਨ ਮੰਤਰੀ ਦੇ ਵਿਚਾਰ ਸੁਣਨਗੇ। ਉਨ੍ਹਾਂ ਕਿਹਾ ਕਿ ਇਸ ਰੈਲੀ ਰਾਹੀਂ ਜਿੱਥੇ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ’ਤੇ ਉਮੀਦਵਾਰਾਂ ਦਾ ਉਤਸ਼ਾਹ ਵਧੇਗਾ, ਉਥੇ ਵਰਕਰਾਂ ਵਿੱਚ ਵੀ ਨਵੀਂ ਊਰਜਾ ਪੈਦਾ ਹੋਵੇਗੀ। ਇਸ ਤੋਂ ਇਲਾਵਾ ਇਸ ਰੈਲੀ ਰਾਹੀਂ ਕਈ ਸਮੀਕਰਨ ਵੀ ਬਦਲ ਜਾਣਗੇ।

Leave a Comment

[democracy id="1"]

You May Like This