Search
Close this search box.

ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਸਿਹਤ ਸੰਭਾਲ ਜਰੂਰੀ- ਬਾਹਰ ਜਾਣ ਤੋਂ ਪਹਿਲਾਂ ਸਰੀਰ ਨੂੰ ਪੂਰੀ ਤਰ੍ਹਾਂ ਢੱਕ ਕੇ ਜਾਉ ਅਤੇ ਸੰਤੁਲਤ ਤੇ ਘਰ ਦਾ ਬਣਿਆ ਭੋਜਨ ਖਾਧਾ ਜਾਵੇ

ਬਟਾਲਾ, 29 ਮਈ

ਡਾ. ਰਵਿੰਦਰ ਸਿੰਘ ਐਸ.ਐਮ.ਓ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਸਿਹਤ ਸੰਭਾਲ ਜਰੂਰੀ ਹੈ। ਗਰਮੀ ਦੀ ਤੇਜ ਲਹਿਰ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ। ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡਰੇਸ਼ਨ, ਹੀਟ ਸਟਰੋਕ, ਬੁਖਾਰ, ਸਿਰਦਰਦ, ਉਲਟੀ, ਡਾਈਰੀਆ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਐਸ.ਐਮ.ਓ ਨੇ ਅੱਗੇ ਕਿਹਾ ਕਿ ਖਾਸ ਕਰਕੇ ਬਜੁਰਗਾਂ, ਬੱਚਿਆਂ ਅਤੇ ਪਹਿਲਾਂ ਤੋਂ ਹੀ ਕਿਸੀ ਬੀਮਾਰੀ ਨਾਲ ਪੀੜਤ ਲੋਕਾਂ ਨੂੰ ਇਸ ਮੌਸਮ ਵਿੱਚ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਥਕਾਵਟ, ਬੁਖਾਰ, ਉਲਟੀਆਂ, ਦਿਲ ਦੀ ਧੜਕਣ ਤੇਜ ਹੋਣ ਆਦਿ ਦੇ ਲੱਛਣ ਪ੍ਰਗਟ ਹੋ ਸਕਦੇ ਹਨ। ਅਜਿਹੇ ਹਾਲਾਤਾ ਵਿਚ ਲੋਕ ਸੈਲਫ ਮੈਡੀਕੇਸ਼ਨ ਤੋਂ ਬਚਣ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਪ੍ਰਗਟ ਹੋਣ ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰਾਂ ਦੇ ਮਾਹਰ ਡਾਕਟਰਾ ਨਾਲ ਸੰਪਰਕ ਕਰਨ।

ਉਨਾਂ ਲੋਕਾਂ ਨੂ ਅਪੀਲ ਕੀਤੀ ਕਿ ਲੂ ਅਤੇ ਗਰਮੀ ਤੋਂ ਬਚਣ ਲਈ ਤਰਲ ਪਦਾਰਥ ਜਿਵੇਂ ਨਿੰਬੂ, ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ, ਬਾਹਰ ਜਾਣ ਤੋਂ ਪਹਿਲਾਂ ਸਰੀਰ ਨੂੰ ਪੂਰੀ ਤਰ੍ਹਾਂ ਢੱਕਿਆ ਜਾਵੇ, ਸੰਤੁਲਤ ਤੇ ਘਰ ਦਾ ਬਣਿਆ ਭੋਜਨ ਖਾਧਾ ਜਾਵੇ, ਧੁੱਪ ਵਿੱਚ ਬਾਹਰ ਜਾਣ ਤੋਂ ਗੁਰੇਜ ਕੀਤਾ ਜਾਵੇ ਅਤੇ ਆਸ ਪਾਸ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ।

Leave a Comment

[democracy id="1"]

You May Like This