Code Of Ethics

Download app

Subscribe To Print Edition

ਜ਼ਿਲ੍ਹਾ ਗੁਰਦਾਸਪੁਰ ਵਿੱਚ ਬਾਰਡਰ ਦੇ ਨਾਲ ਲਗਦੇ ਪਿੰਡਾਂ ਵਿੱਚ ਸ਼ਾਮ 6.00 ਵਜੇ ਤੋਂ ਰਾਤ 12.00 ਵਜੇ ਤੱਕ ਉੱਚੀ ਅਵਾਜ਼ ਵਿਚ ਸਪੀਕਰ ਚਲਾਉਣ ‘ਤੇ ਪਾਬੰਦੀ ਲਗਾਈ

ਗੁਰਦਾਸਪੁਰ, 12 ਜੂਨ ( ਪੰਜਾਬੀ ਅਖਰ )

ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ  ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਾਰਡਰ ਦੇ ਨਾਲ ਲਗਦੇ ਪਿੰਡਾਂ ਵਿੱਚ ਸ਼ਾਮ 6.00 ਵਜੇ ਤੋਂ ਰਾਤ 12.00 ਵਜੇ ਤੱਕ ਉੱਚੀ ਅਵਾਜ਼ ਵਿਚ ਸਪੀਕਰ ਚਲਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸਦੇ ਨਾਲ ਹੀ ਧਾਰਮਿਕ ਸਥਾਨਾਂ ਤੇ ਲਗਾਏ ਜਾਣ ਵਾਲੇ ਸਪੀਕਰਾਂ ਦੀ ਅਵਾਜ਼ ਘੱਟ ਰੱਖਣ ਸਬੰਧੀ ਵੀ ਹੁਕਮ ਜਾਰੀ ਕੀਤੇ ਹਨ।  ਇਹ ਹੁਕਮ ਮਿਤੀ 05.06.2024 ਤੋਂ ਲੈ ਕੇ ਮਿਤੀ 04.08.2024 ਤੱਕ ਲਾਗੂ ਰਹੇਗਾ।

ਇਹ ਹੁਕਮ ਜਾਰੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਸਰਹੱਦੀ ਏਰੀਆ ਹੋਣ ਕਰਕੇ ਆਏ ਦਿਨ ਡਰੋਨ ਰਾਹੀਂ ਸ਼ਰਾਰਤੀ ਅਨਸਰਾਂ ਵੱਲੋਂ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ ਇੰਡੋ-ਪਾਕਿ ਬਾਰਡਰ ਤੇ ਭੇਜਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ । ਬੀਤੇ ਦਿਨੀਂ ਸੁਰੱਖਿਆ ਏਜੰਸੀਆਂ ਵੱਲੋਂ ਵੀ ਇਹ ਨੁਕਤਾ ਉਠਾਇਆ ਗਿਆ ਕਿ ਬਾਰਡਰ ਦੇ ਨਾਲ ਲੱਗਦੇ ਪਿੰਡਾਂ ਵਿੱਚ ਸ਼ਾਮ ਵੇਲੇ ਪਿੰਡ ਵਾਸੀਆਂ ਵੱਲੋਂ ਉੱਚੀ ਅਵਾਜ਼ ਵਿੱਚ ਸਪੀਕਰ ਲਗਾਏ ਜਾਂਦੇ ਹਨ, ਜਿਸ ਕਰਕੇ ਗਸ਼ਤ ਕਰਨ ਵਾਲੇ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਕਈ ਵਾਰ ਡਰੋਨ ਦੀ ਅਵਾਜ਼ ਸੁਣਾਈ ਨਹੀਂ ਦਿੰਦੀ । ਇਸ ਲਈ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਤੁਰੰਤ ਕਾਰਵਾਈ ਕੀਤੀ ਜਾਣੀ ਜ਼ਰੂਰੀ ਹੈ। ਉਨ੍ਹਾਂ ਇਸ ਹੁਕਮ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ।

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।