Code Of Ethics

Download app

Subscribe To Print Edition

ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ : ਰਮਨ ਬਹਿਲ

ਗੁਰਦਾਸਪੁਰ, 12 ਜੂਨ ( ਪੰਜਾਬੀ ਅਖਰ  )

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫ਼ਾਰ ਐੱਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ  ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗ਼ਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ  ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਸ ਰਾਸ਼ੀ ਦੇ ਰਿਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ।  ਉਨ੍ਹਾਂ ਅੱਗੇ ਦੱਸਿਆ ਕਿ  ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Advertisment

You May Like This