Code Of Ethics

Download app

Subscribe To Print Edition

ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ https://awards.gov.in ’ਤੇ ਕੀਤਾ ਜਾ ਸਕਦੈ ਆਨਲਾਈਨ ਅਪਲਾਈ

ਗੁਰਦਾਸਪੁਰ, 14 ਜੂਨ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖ਼ਰੀ ਮਿਤੀ 31 ਜੁਲਾਈ, 2024 ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ ਨੇ ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ, ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈੱਬਸਾਈਟ https://awards.gov.in ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਰਾਸ਼ਟਰੀ ਬਾਲ ਪੁਰਸਕਾਰ ਵਿਚ ਇਕ ਮੈਡਲ ਹੁੰਦਾ ਹੈ ਜੋ ਕਿ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਜਾਂਦਾ ਹੈ। ਪ੍ਰਧਾਨ ਮੰਤਰੀ ਜੀ ਵੱਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਬੱਚਿਆ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿਨ੍ਹਾਂ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ ਅਸਾਧਾਰਨ ਉਪਲਬਧੀਆਂ ਹਾਸਿਲ ਕੀਤੀ ਹੋਵੇ। ਉਹ ਅਸਾਧਾਰਨ ਬੱਚੇ ਜਿੰਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਜੋ ਕਿ ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ।

ਉਨ੍ਹਾਂ ਦੱਸਿਆ ਕਿ ਇਸ ਤੋ ਇਲਾਵਾ ਵੀਰਤਾ ਪੁਰਸਕਾਰ ਲਈ ਚਰਚਿਤ ਭਾਰਤੀ ਬਾਲ ਕਲਿਆਣ ਪਰਿਸ਼ਦ ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋ ਕੋਈ ਮਾਨਤਾ ਜਾਂ ਸਹਾਇਤਾ ਨਹੀਂ ਦਿੱਤੀ ਜਾਂਦੀ ਹੈ। ਇਸ ਲਈ ਭਾਰਤੀ ਬਾਲ ਕਲਿਆਣ ਪਰਿਸ਼ਦ ਵੱਲੋ ਜਾਰੀ ਕਿਸੇ ਵੀ ਤਰ੍ਹਾਂ ਦੇ ਰਾਸਟਰੀ ਬਾਲ ਪੁਰਸਕਾਰ ਲਈ ਰਜਿਸਟ੍ਰੇਸ਼ਨ ਨਾ ਕੀਤੀ ਜਾਵੇ। ਸਿਰਫ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸ਼ਕਾਰ ਦੀ ਵੈੱਬਸਾਈਟ https://awards.gov.in ’ਤੇ ਆਪਣੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਕਮਰਾ ਨੰਬਰ 217-18, ਪਹਿਲੀ ਮੰਜ਼ਿਲ, ਬਲਾਕ-ਏ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Advertisment