ਸਾਨੂੰ ਬਜੁਰਗਾਂ ਦਾ ਪੂਰਾ ਮਾਣ ਸਨਮਾਨ ਕਰਨਾ ਚਾਹੀਦਾ ਹੈ : ਇੰਜੀ.ਸੰਦੀਪ ਕੁਮਾਰ
ਗੁਰਦਾਸਪੁਰ, 15 ਜੂਨ
ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਦੀ ਪੂਰੀ ਟੀਮ ਵਲੋਂ ਵਿਸ਼ਵ ਐਲਡਰ ਅਬੁਅਸ ਡੇ ਮੌਕੇ ਬਿਰਧ ਆਸ਼ਰਮ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸੀ.ਬੀ.ਏ ਇਨਫੋਟੈਕ ਵਲੋਂ ਇਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਕਿਹਾ ਕਿ ਸਾਨੂੰ ਇੱਥੇ ਪਹੁੰਚ ਕੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਉਹਨਾਂ ਕਿਹਾ ਕਿ ਸਾਨੂੰ ਆਪਣੇ ਬਜੁਰਗਾਂ ਦਾ ਪੂਰਾ ਮਾਣ ਸਨਮਾਨ ਕਰਨਾ ਚਾਹੀਦਾ ਹੈ ਕਿਉਂਕਿ ਬਜੁਰਗ ਸਿਰਫ ਪਿਆਰ ਦੇ ਭੁੱਖੇ ਹੁੰਦੇ ਹਨ ਜਿਹਨਾਂ ਦਾ ਮਾਣ ਸਨਮਾਨ ਹੋਣਾ ਬਹੁਤ ਜ਼ਰੂਰੀ ਹੈ। ਉਹਨਾਂ ਦੱਸਿਆ ਕਿ ਇਸ ਮੌਕੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਬਿਰਧ ਆਸ਼ਰਮ ਵਿਚ ਰਹਿੰਦੇ ਬਜੁਰਗਾਂ ਨੂੰ ਮੌਜੂਦਾ ਸਮੇਂ ਵਿਚ ਟੈਕਨੋਲੋਜੀ ਦੇ ਵੱਧ ਰਹੇ ਦੌਰ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਨਾਲ ਕਈ ਤਰ੍ਹਾਂ ਦੇ ਸਵਾਲ ਜੁਆਬ ਕੀਤੇ ਗਏ। ਇਸ ਮੌਕੇ ਬਜੁਰਗਾਂ ਨੂੰ ਮੋਬਾਇਲ ਦੀ ਵਰਤੋਂ ਅਤੇ ਤਕਨੀਕਾਂ ਵਿਚ ਹੋ ਰਹੇ ਬਦਲਾਅ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬਿਰਧ ਆਸ਼ਰਮ ਦੇ ਅਧਿਕਾਰੀ ਅਰਚਨਾ ਸ਼ਰਮਾ ਨੇ ਕਿਹਾ ਕਿ ਅੱਜ ਦਾ ਜੋ ਪ੍ਰੋਗਰਾਮ ਆਯੋਜਨ ਕੀਤਾ ਗਿਆ ਉਹ ਬਹੁਤ ਹੀ ਸਫਲ ਰਿਹਾ। ਉਹਨਾਂ ਨੇ ਵੀ ਹਰ ਸਾਲ 15 ਜੁੂਨ ਨੂੰ ਵਿਸ਼ਵ ਐਲਡਰ ਅਬੁਅਸ ਡੇ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਮੌਜੁਦਾ ਦੌਰ ਵਿਚ ਲੋਕ ਆਪਣੇ ਬਜੁਰਗਾਂ ਤੋਂ ਦੂਰ ਹੁੰਦੇ ਜਾ ਰਹੇ ਹਨ ਉਹਨਾਂ ਕਿਹਾ ਕਿ ਸਾਨੂੰ ਆਪਣੇ ਬਜੁਰਗਾਂ ਦਾ ਪੂਰਾ ਮਾਣ ਸਨਮਾਨ ਕਰਨਾ ਚਾਹੀਦਾ ਹੈ ਅਤੇ ਉਹਨਾਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਇਸ ਮੌਕੇ ਅਰਚਨਾ ਸ਼ਰਮਾ ਨੇ ਸੀ.ਬੀ.ਏ ਇਨਫੋਟੈਕ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਸੀ.ਬੀ.ਏ ਇਨਫੋਟੈਕ ਵਲੋਂ ਬਿਰਧ ਆਸ਼ਰਮ ਵਿਚ ਰਹਿ ਰਹ। ਬਜੁਰਗਾਂ ਨੂੰ ਤੋਹਫੇ ਵੀ ਦਿੱਦੇ ਗਏ।