ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈੱਸ ਲੀਹੋਂ ਲੱਥੀ, ਦੋ ਹਲਾਕ ਹਾਦਸੇ ’ਚ 34 ਮੁਸਾਫ਼ਰ ਜ਼ਖ਼ਮੀ; ਮੁੱਖ ਮੰਤਰੀ ਵੱਲੋਂ ਜ਼ਖ਼ਮੀਆਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਨ ਦੇ ਨਿਰਦੇਸ਼ !

 

ਗੌਂਡਾ/ਨਵੀਂ ਦਿੱਲੀ, 18 ਜੁਲਾਈ

ਉੱਤਰ ਪ੍ਰਦੇਸ਼ ਦੇ ਗੌਂਡਾ ਨੇੜੇ ਅੱਜ ਬਾਅਦ ਦੁਪਹਿਰ ਢਾਈ ਵਜੇ ਦੇ ਕਰੀਬ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈੱਸ ਦੇ ਅੱਠ ਡੱਬੇ ਲੀਹੋਂ ਲੱਥਣ ਕਾਰਨ ਦੋ ਮੁਸਾਫਰਾਂ ਦੀ ਮੌਤ ਹੋ ਗਈ ਤੇ 34 ਹੋਰ ਜ਼ਖ਼ਮੀ ਹੋ ਗਏ। ਰੇਲ ਹਾਦਸਾ ਸੂਬਾਈ ਰਾਜਧਾਨੀ ਤੋਂ ਕਰੀਬ 150 ਕਿਲੋਮੀਟਰ ਦੂਰ ਮੋਤੀਗੰਜ ਤੇ ਝਿਲਾਹੀ ਰੇਲਵੇ ਸਟੇਸ਼ਨਾਂ ਦਰਮਿਆਨ ਵਾਪਰਿਆ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਘਟਨਾ ਦਾ ਨੋਟਿਸ ਲੈਂਦਿਆਂ ਸਥਾਨਕ ਪ੍ਰਸ਼ਾਸਨ ਨੂੰ ਪ੍ਰਭਾਵਿਤ ਮੁਸਾਫਰਾਂ ਨੂੰ ਹਰ ਲੋੜੀਂਦੀ ਮਦਦ ਮੁਹੱਈਆ ਕੀਤੇ ਜਾਣ ਦੇ ਨਿਰਦੇਸ਼ ਦਿੱਤੇ ਹਨ। ਰੇਲ ਮੰਤਰਾਲੇ ਨੇ ਹਾਦਸੇ ਵਿਚ ਮਾਰੇ ਗਏ ਮੁਸਾਫਰਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਜਦੋਂਕਿ ਗੰਭੀਰ ਜ਼ਖ਼ਮੀਆਂ ਨੂੰ ਢਾਈ-ਢਾਈ ਲੱਖ ਤੇ ਮਾਮੂਲੀ ਸੱਟਾਂ ਵਾਲਿਆਂ ਨੂੰ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੰਤਰਾਲੇ ਨੇ ਹਾਦਸੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ ਜਦੋਂਕਿ ਰੇਲਵੇ ਸੁਰੱਖਿਆ ਕਮਿਸ਼ਨ ਵੱਲੌਂ ਵੱਖਰੇ ਤੌਰ ’ਤੇ ਜਾਂਚ ਕੀਤੀ ਜਾਵੇਗੀ। ਪੰਜਾਬੀ ਅਖਰ

Leave a Comment

[democracy id="1"]

You May Like This