Code Of Ethics

Download app

Subscribe To Print Edition

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ



ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਪੰਜਾਬ ਸਰਕਾਰ:-ਮੋਰਚਾ ਆਗੂ

22-07-2024 (ਭੁੱਚੋ ਮੰਡੀ/ਲਹਿਰਾ ਮੁਹੱਬਤ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ‘ਆਪ ਸਰਕਾਰ’ ਦੀ ਵਾਅਦਾ-ਖਿਲਾਫ਼ੀ ਦੇ ਵਿਰੋਧ ਵਜੋਂ ਪਲਾਂਟ ਦੇ ਮੁੱਖ ਗੇਟ ਨੂੰ ਜਾਮ ਕਰਕੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ,ਇਸ ਸਮੇਂ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਲਛਮਣ ਸਿੰਘ ਰਾਮਪੁਰਾ ਅਤੇ ਹਰਦੀਪ ਸਿੰਘ ਤੱਗੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਲਾਰੇ-ਲੱਪਿਆਂ ਨਾਲ਼ ਆਪਣਾ ਸਮਾਂ ਲੰਘਾ ਰਹੀ ਹੈ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਢਾਈ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ ਭਾਰ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ,ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਜਲੰਧਰ ਜਿਮਨੀ ਚੋਣ ਦੌਰਾਨ 05 ਜੁਲਾਈ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਇਕੱਤਰਤਾ ਕਰਕੇ ਰੋਸ਼ ਪ੍ਰਦਰਸ਼ਨ ਕਰਨ ਦੇ ਐਲਾਨ ਮਗਰੋਂ ਮੁੱਖ ਮੰਤਰੀ ਪੰਜਾਬ ਵੱਲੋੰ 01 ਜੁਲਾਈ ਨੂੰ ‘ਮੋਰਚੇ’ ਦੀ ਸੂਬਾ ਕਮੇਟੀ ਨਾਲ਼ ਜਲੰਧਰ ਵਿਖੇ ਕਬਾਨਾ ਹੋਟਲ ਵਿੱਚ ਪੈਨਲ ਮੀਟਿੰਗ ਕੀਤੀ ਸੀ ਅਤੇ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਤੇ ਵਿਸਥਾਰ-ਪੂਰਵਕ ਚਰਚਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਸਬ-ਕਮੇਟੀ ਮੰਤਰੀਆਂ ਅਤੇ ਸਰਕਾਰ ਦੇ ਅਧਿਕਾਰੀਆਂ ਵੱਲੋੰ 20 ਜੁਲਾਈ ਨੂੰ ਇੱਕ ਵਾਰ ਫ਼ਿਰ ਪੈਨਲ ਮੀਟਿੰਗ ਕਰਕੇ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਦਾ ਹੱਲ ਕਰਨ ਦਾ ਭਰੋਸ਼ਾ ਦਿੱਤਾ ਗਿਆ ਸੀ,ਸੋ ‘ਮੋਰਚੇ’ ਦੇ ਆਗੂਆਂ ਨੇ ਜਦੋਂ ਪੰਜਾਬ ਸਰਕਾਰ ਦੇ ਅਧਿਕਾਰੀ “ਹਿਮਾਂਸ਼ੂ ਜੈਨ” ਨਾਲ਼ ਮੀਟਿੰਗ ਸੰਬੰਧੀ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਪਹਿਲਾਂ ਦੀ ਤਰਾਂ ਹੀ ਮੁੱਖ ਮੰਤਰੀ ਪੰਜਾਬ ਦੇ ਜਰੂਰੀ ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ 24 ਜੁਲਾਈ ਨੂੰ ਜਲੰਧਰ ਵਿਖੇ CM ਦੀ ਕੋਠੀ ਵਿੱਚ ਮੀਟਿੰਗ ਕਰਨ ਦਾ ਇੱਕ ਵਾਰ ਫ਼ਿਰ ਤੋਂ ਲਾਰਾ ਲਾ ਦਿੱਤਾ ਹੈ,ਜਿਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾਉਣਾ ਚਾਹੁੰਦੀ ਹੈ,ਜਿਸ ਦੇ ਵਿਰੋਧ ਵਜੋਂ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ਸਮੁੱਚੇ ਪੰਜਾਬ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ,ਇਸ ਸਮੇਂ ਹਾਜ਼ਿਰ ਜਥੇਬੰਦੀ ਦੇ ਸਮੂਹ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 ਤਹਿਤ ਅਤੇ ਪੰਦਰਵੀਂ ਲੇਬਰ ਕਾਨਫਰੰਸ ਵਿੱਚ ਤਹਿ ਹੋਏ ਫਾਰਮੂਲੇ ਮੁਤਾਬਿਕ ਅੱਜ ਮਹਿੰਗਾਈ ਅਨੁਸਾਰ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ!

Advertisment

You May Like This