ਜ਼ਿਲ੍ਹਾ ਨਵਾਂਸ਼ਹਿਰ 28-7-2024 ( ਜਤਿੰਦਰਪਾਲ ਸਿੰਘ ਕਲੇਰ ) ਥਾਣਾ ਸਿਟੀ ਬਲਾਚੌਰ ਦੇ ਐਸਐਚਓ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਨਸ਼ਿਆਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਜਾਣਕਾਰੀ ਸਾਂਝੀ ਕੀਤੀ ਹੈ ਤੇ ਦੱਸਿਆ ਹੈ ਕਿ ਜਦੋਂ ਪੁਲਿਸ ਪਾਰਟੀ ਭੁਲੇਖਾ ਚੌਂਕ ਬਲਾਚੌਰ ਵਿਖੇ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਚੈਕਿੰਗ ਦੇ ਦੌਰਾਨ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰ ਰਹੇ ਸੀ ਤਾ ਸਾਹਮਣੇ ਤੋਂ ਆ ਰਹੇ ਇੱਕ ਵਿਅਕਤੀ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਇੱਕ ਪਾਰਦਰਸ਼ੀ ਲਿਫਾਫਾ ਕੱਢ ਕੇ ਸੜਕ ਦੇ ਕਿਨਾਰੇ ਤੇ ਸੁੱਟ ਦਿੱਤਾ ਅਤੇ ਪਿੱਛੇ ਨੂੰ ਮੁੜਨ ਲੱਗਾ ਤਾਂ ਪੁਲਿਸ ਨੇ ਸ਼ੱਕ ਦੇ ਅਧਾਰ ਤੇ ਕਾਬੂ ਕਰਕੇ ਜਦੋਂ ਉਕਤ ਵਿਅਕਤੀ ਨੇ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਲਖਵਿੰਦਰ ਉਰਫ ਲਖੀ ਪੁੱਤਰ ਕੇਵਲ ਸਿੰਘ ਵਾਸੀ ਬਲਾਚੌਰ ਦੱਸਿਆ ਪੁਲਿਸ ਨੇ ਜਦੋਂ ਉਸ ਵੱਲੋਂ ਸੁੱਟੇ ਹੋਏ ਪਾਰਦਰਸ਼ੀ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਚਾਰ ਗ੍ਰਾਮ ਹੈਰੋਇਨ ਅਤੇ ਉਕਤ ਮੁਲਜ਼ਮ ਦੇ ਕੋਲੋਂ 17 ਹਜ਼ਾਰ ਡਰੱਗ ਮਨੀ ਪੁਲਿਸ ਨੇ ਬਰਾਮਦ ਕੀਤੀ ਹੈ। ਪੁਲਿਸ ਨੇ ਉਕਤ ਮੁਲਜਮ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
