ਪਿਛਲੀਆਂ ਸਰਕਾਰਾਂ ਦੀ ਤਰਾਂ ਲਾਰੇ-ਲੱਪੇ ਲਾਕੇ ਆਪਣਾ ਸਮਾਂ ਲੰਘਾ ਰਹੀ ਹੈ ‘ਆਪ ਸਰਕਾਰ’:-ਮੋਰਚਾ ਆਗੂ
ਚੰਡੀਗੜ੍ਹ 01-08-2024 ( ਪੰਜਾਬੀ ਅੱਖਰ ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਸਵੀਰ ਸਿੰਘ ਜੱਸੀ,ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ,ਸਿਮਰਨਜੀਤ ਸਿੰਘ ਅਤੇ ਸੁਰਿੰਦਰ ਕੁਮਾਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਢਾਈ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ ਭਾਰ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ,ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਜਲੰਧਰ ਜਿਮਨੀ ਚੋਣ ਦੌਰਾਨ 05 ਜੁਲਾਈ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਇਕੱਤਰਤਾ ਕਰਕੇ ਰੋਸ਼ ਪ੍ਰਦਰਸ਼ਨ ਕਰਨ ਦੇ ਐਲਾਨ ਮਗਰੋਂ ਮੁੱਖ ਮੰਤਰੀ ਪੰਜਾਬ ਵੱਲੋੰ 01 ਜੁਲਾਈ ਨੂੰ ‘ਮੋਰਚੇ’ ਦੀ ਸੂਬਾ ਕਮੇਟੀ ਨਾਲ਼ ਫਗਵਾੜਾ ਵਿਖੇ ਕਬਾਨਾ ਹੋਟਲ ਵਿੱਚ ਪੈਨਲ ਮੀਟਿੰਗ ਕਰਕੇ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਜਾਇਜ਼ ਦੱਸਦਿਆਂ 20 ਜੁਲਾਈ ਨੂੰ ਇੱਕ ਵਾਰ ਫ਼ਿਰ ਪੈਨਲ ਮੀਟਿੰਗ ਕਰਕੇ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਦਾ ਹੱਲ ਕਰਨ ਦਾ ਭਰੋਸ਼ਾ ਦਿੱਤਾ ਗਿਆ ਸੀ ਪਰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਦੇ ਜਰੂਰੀ ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ 20 ਜੁਲਾਈ ਦੀ ਮੀਟਿੰਗ ਨੂੰ ਰੱਦ ਕਰਕੇ 24 ਜੁਲਾਈ ਨੂੰ ਮੀਟਿੰਗ ਕਰਨ ਦਾ ਲਿਖਤੀ ਭਰੋਸ਼ਾ ਦਿੱਤਾ ਗਿਆ,24 ਜੁਲਾਈ ਦੀ ਮੀਟਿੰਗ ਨੂੰ ਰੱਦ ਕਰਕੇ 02 ਅਗਸਤ ਨੂੰ ਮੀਟਿੰਗ ਕਰਨ ਦਾ ਲਿਖਤੀ ਭਰੋਸ਼ਾ ਦੇ ਦਿੱਤਾ ਗਿਆ ਅਤੇ ਹੁਣ 02 ਅਗਸਤ ਦੀ ਮੀਟਿੰਗ ਨੂੰ ਰੱਦ ਕਰਕੇ 22 ਅਗਸਤ ਨੂੰ ਮੀਟਿੰਗ ਕਰਨ ਦਾ ਲਿਖਤੀ ਭਰੋਸ਼ਾ ਦੇ ਦਿੱਤਾ ਗਿਆ ਹੈ,ਜਿਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ,ਜਿਸ ਦੇ ਵਿਰੋਧ ਵਜੋਂ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਵੱਲੋੰ 08 ਅਗਸਤ ਨੂੰ ਮੋਰਿੰਡਾ,09 ਅਗਸਤ ਨੂੰ ਬਠਿੰਡਾ ਅਤੇ 10 ਅਗਸਤ ਨੂੰ ਜਲੰਧਰ ਵਿਖੇ ਠੇਕਾ ਮੁਲਾਜ਼ਮਾਂ ਦੀਆਂ ਜ਼ੋਨ ਪੱਧਰੀ ਕਨਵੈਨਸ਼ਨਾਂ ਕਰਕੇ ਅਗਲੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ,ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 ਤਹਿਤ ਅਤੇ ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ !