ਬਟਾਲਾ, 2 ਅਗਸਤ ( ਪੰਜਾਬੀ ਅੱਖਰ ) ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦਾ ਸਰਬਪੱਖੀ ਵਿਕਾਸ ਮੇਰਾ ਮੁੱਖ ਏਜੰਡਾ ਹੈ, ਜਿਸ ਦੇ ਚੱਲਦਿਆਂ ਕੱਲ੍ਹ 3 ਅਗਸਤ ਨੂੰ ਸਵੇਰੇ 11 ਵਜੇ ਸਕੂਲ ਆਫ ਐਮੀਨੈੱਸ , ਧਰਮਪੁਰਾ ਕਾਲੋਨੀ ਬਟਾਲਾ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਜਾ ਰਹੀ ਹੈ।
ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਪਿਛਲੇ ਕਈ ਦਹਾਕਿਆਂ ਤੋਂ ਰਵਾਇਤੀ ਪਾਰਟੀਆਂ ਵਲੋਂ ਅਣਗੋਲਿਆਂ ਰੱਖਿਆ ਗਿਆ ਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਨਹੀਂ ਕੀਤੀ ਗਈਆਂ। ਉਨਾਂ ਕਿਹਾ ਕਿ ਜਦੋ ਦਾ ਲੋਕਾਂ ਨੇ ਉਨਾਂ ਨੂੰ ਸੇਵਾ ਕਰਨ ਦਾ ਮੋਕਾ ਦਿੱਤਾ ਹੈ, ਉਨਾਂ ਦੀ ਪੂਰੀ ਕੋਸ਼ਿਸ ਰਹੀ ਹੈ ਕਿ ਉਹ ਲੋਕਾਂ ਵਿੱਚ ਪਹੁੰਚ ਤੇ ਉਨਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾਣ, ਜੋ ਲਗਾਤਾਰ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਰਵਾਇਤੀ ਪਾਰਟੀਆਂ ਦੇ ਆਗੂਆਂ ਵਲੋਂ ਕੀਤੀ ਜਾ ਰਹੀ ਨਾਂਹਪੱਖੀ ਰਾਜਨੀਤੀ ਤੋਂ ਲੋਕਾਂ ਨੂੰ ਸੁਚੇਤ ਕਰਦਿਆਂ ਕਰਦਿਆਂ ਕਿਹਾ ਕਿ ਉਹ ਇਨਾਂ ਲੋਕਾਂ ਦੀਆਂ ਅਫਵਾਹਾਂ ਤੋਂ ਦੂਰ ਰਹਿਣ, ਕਿਉਂਕਿ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਨਿਰੰਤਰ ਚੱਲ ਰਹੇ ਹਨ, ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾਈ ਜਾ ਰਹੀ ਹੈ।
ਉਨਾਂ ਦੱਸਿਆ ਕਿ ਬਟਾਲਾ ਸ਼ਹਿਰ ਅੰਦਰ ਮਹਿਜ ਢਾਈ ਸਾਲਾਂ ਵਿੱਚ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਗਏ ਹਨ। ਬਟਾਲਾ ਸ਼ਹਿਰ ਅੰਦਰ ਸੜਕਾਂ ਅਤੇ ਚੌਂਕਾਂ ਨੂੰ ਚੋੜਿਆ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪਹਿਲਾਂ ਕਾਦੀਆਂ ਚੂੰਗੀ, ਉਮਰਪੁਰਾ ਚੋਂਕ, ਜਲੰਧਰ ਰੋਡ ਤੇ ਅੰਮ੍ਰਿਤਸਰ ਰੋਡ ’ਤੇ ਭੀੜ ਰਹਿੰਦੀ ਸੀ, ਰਾਹਗੀਕਾਂ ਨੂੰ ਆਵਾਜਾਈ ਵਿੱਚ ਮੁਸ਼ਕਿਲ ਆਉਂਦੀ ਸੀ ਪਰ ਹੁਣ ਬਟਾਲਾ ਦੀ ਨੁਹਾਰ ਬਦਲੀ ਗਈ ਹੈ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਉਨਾਂ ਅੱਗੇ ਦੱਸਿਆ ਕਿ ਸ਼ਹਿਰ ਦੀਆਂ ਐਂਟਰੀਆਂ ’ਤੇ ਯਾਦਗਾਰੀ ਗੇਟ ਉਸਾਰੇ ਜਾ ਰਹੇ ਹਨ। ਗੁਰਦਾਸਪੁਰ ਬਾਈਪਾਸ ਨੇੜੇ ਉਸਮਾਨਪੁਰ ਚੋਂਕ ਵਿੱਚ ਸ਼ਹੀਦਾਂ ਦੀ ਯਾਦ ਵਿੱਚ ਪਾਰਕ ਉਸਾਰਿਆ ਗਿਆ ਹੈ। ਨਵਾਂ ਤਹਿਸੀਲ ਕੰਪਲੈਕਸ ਦੀ ਉਸਾਰੀ ਚੱਲ ਰਹੀ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਨੂੰ ਖੂਬਸੂਰਤ ਬਣਾਇਆ ਜਾ ਰਿਹਾ ਹੈ ਸਮੇਤ ਦਹਾਕਿਆਂ ਤੋਂ ਰੁਕੇ ਕੰਮ ਕਰਵਾਏ ਗਏ ਹਨ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕੀਤਾ ਜਾ ਰਿਹਾ ਹੈ।