ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:-ਮੋਰਚਾ ਆਗੂ

ਬਠਿੰਡਾ 9-08-2024 ( ਪੰਜਾਬੀ ਅੱਖਰ ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋੰ ਸਮੁੱਚੇ ਪੰਜਾਬ ਵਿੱਚ ਤਿੰਨ ਜ਼ੋਨ ਪੱਧਰੀ ਤਿਆਰੀ ਕਨਵੈਨਸ਼ਨਾਂ ਕਰਨ ਦੇ ਉਲੀਕੇ ਸੰਘਰਸ਼ ਪ੍ਰੋ.ਦੇ ਤਹਿਤ ਅੱਜ ਬਠਿੰਡਾ,ਸੰਗਰੂਰ, ਬਰਨਾਲਾ,ਮਾਨਸਾ,ਸ੍ਰੀ ਮੁਕਤਸ਼ਰ ਸਾਹਿਬ,ਫਾਜਿਲਕਾ,ਫਰੀਦਕੋਟ,ਫਿਰੋਜ਼ਪੁਰ ਅਤੇ ਮੋਗਾ ਜਿਲਿਆਂ ਦੇ ਹਰ ਪੱਧਰ ਦੇ ਠੇਕਾ ਮੁਲਾਜ਼ਮ ਆਗੂਆਂ ਦੀ ਟੀਚਰਹੋਮ ਵਿੱਚ ਕੀਤੀ ਗਈ ਜ਼ੋਨ ਪੱਧਰੀ ਕਨਵੈਨਸ਼ਨ ਉਪਰੰਤ ਹਨੂੰਮਾਨ ਚੌਂਕ ਤੱਕ ਕੀਤਾ ਗਿਆ ਰੋਸ਼ ਮਾਰਚ,ਇਸ ਸਮੇਂ ‘ਹਾਜ਼ਿਰ ਮੋਰਚੇ’ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਜਸਵੀਰ ਸਿੰਘ ਜੱਸੀ,ਰਾਜੇਸ਼ ਕੁਮਾਰ ਮੌੜ,ਸੁਰਿੰਦਰ ਕੁਮਾਰ,ਜਸਪ੍ਰੀਤ ਸਿੰਘ ਗਗਨ,ਬਲਜੀਤ ਸਿੰਘ ਭੱਟੀ,ਵਰਿੰਦਰ ਸਿੰਘ ਬੀਬੀਵਾਲਾ,ਜਗਸੀਰ ਸਿੰਘ ਭੰਗੂ ਅਤੇ ਖੁਸ਼ਦੀਪ ਸਿੰਘ ਭੁੱਲਰ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ! ਪੰਜਾਬੀ ਅੱਖਰ

ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਢਾਈ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ ਭਾਰ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ,ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਜਲੰਧਰ ਜਿਮਨੀ ਚੋਣ ਦੌਰਾਨ 05 ਜੁਲਾਈ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਇਕੱਤਰਤਾ ਕਰਕੇ ਰੋਸ਼ ਪ੍ਰਦਰਸ਼ਨ ਕਰਨ ਦੇ ਐਲਾਨ ਮਗਰੋਂ ਮੁੱਖ ਮੰਤਰੀ ਪੰਜਾਬ ਵੱਲੋੰ 01 ਜੁਲਾਈ ਨੂੰ ‘ਮੋਰਚੇ’ ਦੀ ਸੂਬਾ ਕਮੇਟੀ ਨਾਲ਼ ਫਗਵਾੜਾ ਵਿਖੇ ਕਬਾਨਾ ਹੋਟਲ ਵਿੱਚ ਪੈਨਲ ਮੀਟਿੰਗ ਕਰਕੇ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਜਾਇਜ਼ ਕਰਾਰ ਦਿੰਦਿਆਂ 20 ਜੁਲਾਈ ਨੂੰ ਇੱਕ ਵਾਰ ਫ਼ਿਰ ਪੈਨਲ ਮੀਟਿੰਗ ਕਰਕੇ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਦਾ ਹੱਲ ਕਰਨ ਦਾ ਭਰੋਸ਼ਾ ਦਿੱਤਾ ਗਿਆ ਸੀ ਪਰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਦੇ ਜਰੂਰੀ ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ 20 ਜੁਲਾਈ ਦੀ ਮੀਟਿੰਗ ਨੂੰ ਰੱਦ ਕਰਕੇ 24 ਜੁਲਾਈ ਨੂੰ ਮੀਟਿੰਗ ਕਰਨ ਦਾ ਲਿਖਤੀ ਭਰੋਸ਼ਾ ਦਿੱਤਾ ਗਿਆ,24 ਜੁਲਾਈ ਦੀ ਮੀਟਿੰਗ ਨੂੰ ਰੱਦ ਕਰਕੇ 02 ਅਗਸਤ ਨੂੰ ਮੀਟਿੰਗ ਕਰਨ ਦਾ ਲਿਖਤੀ ਭਰੋਸ਼ਾ ਦੇ ਦਿੱਤਾ ਗਿਆ ਅਤੇ 02 ਅਗਸਤ ਦੀ ਮੀਟਿੰਗ ਨੂੰ ਰੱਦ ਕਰਕੇ 22 ਅਗਸਤ ਨੂੰ ਮੀਟਿੰਗ ਕਰਨ ਦਾ ਲਿਖਤੀ ਭਰੋਸ਼ਾ ਦੇ ਦਿੱਤਾ ਗਿਆ ਹੈ! ਪੰਜਾਬੀ ਅੱਖਰ

ਜਿਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ,ਜਿਸ ਦੇ ਵਿਰੋਧ ਵਜੋਂ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਵੱਲੋੰ 08 ਅਗਸਤ ਨੂੰ ਮੋਰਿੰਡਾ,09 ਅਗਸਤ ਨੂੰ ਬਠਿੰਡਾ ਅਤੇ 10 ਅਗਸਤ ਨੂੰ ਜਲੰਧਰ ਵਿਖੇ ਠੇਕਾ ਮੁਲਾਜ਼ਮ ਆਗੂਆਂ ਦੀਆਂ ਤਿੰਨ ਜ਼ੋਨ ਪੱਧਰੀ ਤਿਆਰੀ ਕਨਵੈਨਸ਼ਨਾਂ ਕੀਤੀਆਂ ਜਾ ਰਹੀਆਂ ਹਨ,ਇਸ ਸਮੇਂ ਹਾਜ਼ਿਰ ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਆਊਟਸੋਰਸ਼ਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਕੋਈ ਸਾਰਥਿਕ ਹੱਲ ਨਾ ਕੀਤਾ ਤਾਂ ਪੰਜਾਬ ਵਿੱਚ ਗਿਦੜਬਾਹਾ,ਬਰਨਾਲਾ ਸਮੇਤ ਹੋਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪ੍ਰਚਾਰ ਕਰਨ ਸਮੇਂ ਮੁੱਖ ਮੰਤਰੀ ਪੰਜਾਬ ਦਾ ਕਾਲੇ ਝੰਡਿਆਂ ਨਾਲ਼ ਵਿਰੋਧ ਕੀਤਾ ਜਾਵੇਗਾ,ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 ਤਹਿਤ ਅਤੇ ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਨਵੇਂ ਤਿੰਨ ਫੌਜਦਾਰੀ ਕਾਨੂੰਨਾਂ ਸਮੇਤ ਸਮੂਹ ਕਾਲੇ ਕਾਨੂੰਨਾਂ ਨੂੰ ਰੱਦ ਕੀਤੀ ਜਾਵੇ,ਇਸ ਸਮੇਂ ਹੋਰਨਾਂ ਤੋਂ ਇਲਾਵਾ ਟੀ.ਐੱਸ.ਯੂ.ਭੰਗਲ ਤੋਂ ਸੂਬਾ ਮੀਤ ਪ੍ਰਧਾਨ ਚੰਦਰ ਸ਼ਰਮਾ,ਸਤਿੰਦਰ ਸੋਨੀ ਅਤੇ ਸਵਰਨ ਸਿੰਘ ਆਦਿ ਹਾਜ਼ਿਰ ਆਗੂਆਂ ਨੇ ਸਮੂਹ ਸੰਘਰਸ਼ਸ਼ੀਲ ਤਬਕਿਆਂ ਨੂੰ ਜਮਹੂਰੀ ਜਨਤਕ ਜਥੇਬੰਦੀਆਂ ਵੱਲੋੰ ਸਮੁੱਚੇ ਪੰਜਾਬ 15 ਅਗਸਤ ਨੂੰ ਜ਼ਿਲਾ/ਤਹਿਸੀਲ ਪੱਧਰ ਤੇ ਕੀਤੇ ਜਾ ਰੋਸ਼ ਪ੍ਰਦਰਸ਼ਨਾਂ ਵਿੱਚ ਵੱਧ ਚੜਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਗਿਆ ! ਪੰਜਾਬੀ ਅੱਖਰ

Leave a Comment

[democracy id="1"]

You May Like This