ਜਲ ਸਪਲਾਈ ਕਾਮਿਆ ਵੱਲੋਂ ਕੇਂਦਰ ਸਰਕਾਰ ਅਤੇ ਪੱਛਮੀ ਬੰਗਾਲ ਸਰਕਾਰ ਦੇ ਖਿਲਾਫ ਅਰਥੀ ਫੂਰ ਕੇ ਰੋਸ਼ ਪ੍ਰਦਰਸ਼ਨ
-ਘਿਨੌਣੀ ਘਟਨਾ ਨੂੰ ਇੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਗਿ੍ਰਫਤਾਰ ਕਰਕੇ ਫਾਂਸੀ ਦੀ ਸਜਾ ਦਿੱਤੀ ਜਾਵੇ – ਆਗੂ ਵਰਿੰਦਰ ਸਿੰਘ ਮੋਮੀ
ਚੰਡੀਗੜ੍ਹ 18 ਅਗਸਤ ( ਪੰਜਾਬੀ ਅੱਖਰ ) – ਕਲਕੱਤਾ ਵਿਖੇ ਆਰ.ਜੀ.ਕਾਰ ਮੈਡੀਕਲ ਕਾਲਜ ਦੀ ਪੋਸਟ ਗ੍ਰੈਜੂਏਟ ਮਹਿਲਾ ਸਿੱਖਿਆਰਥੀ ਡਾਕਟਰ ਦੇ ਬੇਰਹਿਮੀ ਨਾਲ ਹੋਏ ਜਬਰ-ਜਨਾਹ ਤੋਂ ਬਾਅਦ ਉਸਦੀ ਹੱਤਿਆ ਕੀਤੇ ਜਾਣ ਦੇ ਰੋਸ ਵਜੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਵਰਕਿੰਗ ਕਮੇਟੀ ਦੇ ਸੱਦੇ ’ਤੇ ਅੱਜ ਇਥੇ ਬ੍ਰਾਂਚ ਪਾਤੜਾਂ ਦੇ ਸਰਕਾਰੀ ਹਸਪਤਾਲ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਵੱਲੋਂ ਕੇਂਦਰ ਸਰਕਾਰ ਅਤੇ ਪੱਛਮੀ ਬੰਗਾਲ ਸਰਕਾਰ ਦੀ ਅਰਥੀ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਘਿਨੌਣੀ ਘਟਨਾ ਦੀ ਨਿਖੇਧੀ ਕੀਤੀ ਅਤੇ ਇਸ ਘਟਨਾ ਨੂੰ ਇਜਾਮ ਦੇਣ ਵਾਲੇ ਦੋਸ਼ੀਆ ਨੂੰ ਕਾਬੂ ਕਰਕੇ ਫਾਂਸੀ ਦੀ ਸਖਤ ਸਜਾ ਦੇਣ ਦੀ ਮੰਗ ਕੀਤੀ ਗਈ।
ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਬਰਾਚ ਆਗੂ ਅਵਤਾਰ ਸਿੰਘ, ਬਲਕਾਰ ਸਿੰਘ ਨੇ ਕਿਹਾ ਕਿ ਕਲਕੱਤ ਦੇ ਆਰ.ਜੀ.ਕਾਰ ਮੈਡੀਕਲ ਕਾਲਜ ਹਸਪਤਾਲ ਦੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਹੱਤਿਆ ਕਰਨ ਦੀ ਸਭ ਤੋਂ ਦੁੱਖਦਾਈ ਹਕੀਕਤ ਇਹ ਹੈ ਕਿ ਇਕ ਹਫਤਾ ਬੀਤ ਜਾਣ ਦੇ ਬਾਵਜੂਦ ਵੀ ਜਾਂਚ ਵਿਚ ਕੋਈ ਭਰੋਸੇਯੋਗ ਸਫਲਤਾ ਨਹੀਂ ਮਿਲੀ ਲੇਕਿਨ ਦੂਜੇ ਪਾਸੇ ਮਹਿਲਾ ਡਾਕਟਰ ਦੀ ਨਿਆਂ, ਸੁਰੱਖਿਆ ਅਤੇ ਸੁਰੱਖਿਆ ਲਈ ਡਾਕਟਰਾਂ ਸਮੇਤ ਵੱਖ ਵੱਖ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਵਿਚ ਰੋਸ਼ ਪਾਇਆ ਜਾ ਰਿਹਾ ਹੈ। ਜਥੇਬੰਦੀ ਵੱਲੋਂ ਮੰਗ ਕੀਤੀ ਗਈ ਕਿ ਔਰਤਾਂ ਦੀ ਹਰ ਅਦਾਰੇ ਵਿਚ ਸੁਰੱਖਿਆ ਯਕੀਨੀ ਬਣਾਈ ਜਾਵੇ, ਹਸਪਤਾਲਾਂ ਵਿੱਚ ਸੁਰੱਖਿਆ ਲਈ ਲੋੜੀਦੇ ਕਦਮ ਚੁੱਕੇ ਜਾਣ। ਕਲਕੱਤਾ ਵਿਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜਾ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਕਲਕੱਤੇ ਦੇ ਹਸਪਤਾਲ ਵਿਚ ਸਿਖਿਆਰਥੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਕਰਨ ਅਤੇ ਹੱਤਿਆ ਕਰਨ ਵਾਲੀ ਇਹ ਘਟਨਾ ਰੂਹ ਕੰਬਣਾਉਣ ਵਾਲੀ ਹੈ, ਇਹ ਸਭ ਕੁਝ ਦੇਸ਼ ਦੇ ਮਾੜੇ ਸਿਸਟਮ ਦੇ ਨਤੀਜੇ ਹਨ ਜੋ ਸਾਡੀਆਂ ਧੀਆਂ,ਭੈਣਾਂ ਦੀਆਂ ਇੱਜ਼ਤਾਂ ਨਾਲ ਸ਼ਰੇਆਮ ਖਿਲਵਾੜ ਕੀਤਾ ਜਾ ਰਿਹਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ. 31) ਵੱਲੋਂ ਅੱਜ ਸਾਰੇ ਪੰਜਾਬ ਵਿਚ ਜ਼ਿਲਾ ਅਤੇ ਤਹਿਸੀਲ ਪੱਧਰ ’ਤੇ ਕੇਂਦਰ ਸਰਕਾਰ ਅਤੇ ਪੱਛਮੀ ਬੰਗਾਲ ਸਰਕਾਰ ਦੀ ਅਰਥੀ ਫੂਕ ਕੇ ਰੋਸ਼ ਪ੍ਰਗਟਾਉਦੇ ਹੋਏ ਪੂਰਜੋਰ ਮੰਗ ਕੀਤੀ ਕਿ ਉਕਤ ਘਟਨਾ ਨੂੰ ਇੰਜਾਮ ਦੇਣ ਵਾਲੇ ਸਾਰੇ ਦੋਸ਼ੀਆਂ ਨੂੰ ਫੜ ਕੇ ਜਲਦੀ ਫਾਂਸੀ ਦਿੱਤੀ ਜਾਵੇ ਪੀੜਿਤ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ।