Code Of Ethics

Download app

Subscribe To Print Edition

ਕਿਸਾਨਾਂ-ਮਜ਼ਦੂਰਾਂ ਦੇ ਹੱਕ ਵਿੱਚ ਠੇਕਾ ਅਤੇ ਰੈਗੂਲਰ ਮੁਲਾਜ਼ਮਾਂ ਵੱਲੋੰ ਸੰਘਰਸ਼ ਦਾ ਐਲਾਨ

ਚੰਡੀਗੜ੍ਹ 02-09-24 { ਪੰਜਾਬੀ ਅੱਖਰ } ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਪਵਨਦੀਪ ਸਿੰਘ,ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਗਗਨ,ਸੁਰਿੰਦਰ ਕੁਮਾਰ ਅਤੇ ਸ਼ੇਰ ਸਿੰਘ ਖੰਨਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਬੀਕੇਯੂ ਏਕਤਾ ਉੱਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਨਵੀਂ ਖੇਤੀ ਨੀਤੀ ਸਮੇਤ ਹੋਰ ਹੱਕੀ ਮੰਗਾਂ ਨੂੰ ਲੈਕੇ 01 ਸਤੰਬਰ ਤੋਂ 05 ਸਤੰਬਰ ਤੱਕ ਚੰਡੀਗੜ੍ਹ ਵਿਖੇ 34 ਸੈਕਟਰ ਵਿੱਚ ਮੋਰਚਾ ਲਾਇਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਮਜੂਦਾ ਕਾਰਪੋਰੇਟ ਪੱਖੀ ਖੇਤੀ ਨਾ ਸਿਰਫ ਕਿਸਾਨਾਂ/ਮਜ਼ਦੂਰਾਂ ਦੇ ਹੱਕਾਂ ਨੂੰ ਕੁਚਲਣ ਤੱਕ ਸੀਮਤ ਹੈ ਸਗੋਂ ਇਸ ਖੇਤੀ ਨੀਤੀ ਵਿੱਚ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਬਦੀਲੀ ਕਰਕੇ ਕਿਸਾਨਾਂ/ਮਜ਼ਦੂਰਾਂ ਨੂੰ ਭਾਰਤੀ ਸਰਕਾਰਾਂ ਵੱਲੋੰ ਤਿੱਖੀ ਕਾਰਪੋਰੇਟ ਪੱਖੀ ਲੁੱਟ ਦੀ ਮਾਰ ਹੇਠ ਲਿਆਂਦਾ ਗਿਆ ਹੈ ਠੀਕ ਇਸ ਹੀ ਤਰ੍ਹਾਂ ਭਾਰਤੀ ਸਰਕਾਰ ਵੱਲੋਂ ਸਾਮਰਾਜੀ ਦਿਸ਼ਾ-ਨਿਰਦੇਸ਼ਾਂ ਤਹਿਤ ਸਨਅਤੀ ਨੀਤੀ ਵਿੱਚ ਤਬਦੀਲੀ ਰਾਹੀਂ ਦੇਸ਼ ਦੇ ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਵੀ ਇਸ ਲੁੱਟ ਦੀ ਮਾਰ ਹੇਠ ਲਿਆਂਦਾ ਗਿਆ ਹੈ। ਇਸ ਲਈ ਖੇਤੀ ਅਤੇ ਸਨਅਤੀ ਨੀਤੀ ਵਿੱਚ ਤਬਦੀਲੀ ਲਈ ਸੰਘਰਸ਼ ਕਰਨਾ ਮਿਹਨਤਕਸ਼ ਲੋਕਾਂ ਦੀ ਸਾਂਝੀ ਲੋੜ ਹੈ ਇਸ ਸਾਂਝੀ ਲੋੜ ਨੂੰ ਮੁੱਖ ਰੱਖਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਪਲੇਟਫਾਰਮ ਤੋਂ ਕਿਸਾਨਾਂ/ਮਜ਼ਦੂਰਾਂ ਵੱਲੋਂ ਚੰਡੀਗੜ੍ਹ ਵਿਖੇ ਲਾਏ ‘ਮੋਰਚੇ’ ਦੇ ਸਮਰਥਨ ਵਿੱਚ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਮੁਤਾਬਿਕ ‘ਮੋਰਚੇ’ ਵਿੱਚ ਸ਼ਾਮਿਲ ਸਮੂਹ ਜਥੇਬੰਦੀਆਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਪੰਜਾਬ,ਜੰਗਲਾਤ ਲੇਬਰ ਯੂਨੀਅਨ ਅਨੰਦਪੁਰ ਸਾਹਿਬ ਆਦਿ ਵੱਲੋੰ 04 ਸਤੰਬਰ ਨੂੰ ਪੰਜਾਬ ਵਿੱਚ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਸਾਂਝੇ ਵਿਸ਼ਾਲ ਇਕੱਠ ਕਰਕੇ ਰੈਲੀਆਂ ਕਰਨ ਉਪਰੰਤ ਸ਼ਹਿਰਾਂ ਵਿੱਚ ਰੋਸ ਮਾਰਚ ਕਰਕੇ ਜਿਲਿਆਂ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਡੀ.ਐੱਮ.ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਕੇ ਮੰਗ ਕੀਤੀ ਜਾਵੇਗੀ ਕਿ ਉਹ ਕਿਸਾਨਾਂ/ਮਜ਼ਦੂਰਾਂ ਸਮੇਤ ਠੇਕਾ-ਰੈਗੂਲਰ ਮੁਲਾਜ਼ਮਾਂ ਦੀਆਂ ਸਮੂਹ ਹੱਕੀ ਮੰਗਾਂ ਨੂੰ ਤੁਰੰਤ ਪ੍ਰਵਾਨ ਕਰੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਠੇਕਾ ਅਤੇ ਰੈਗੂਲਰ ਮੁਲਾਜ਼ਮ ਕਿਸਾਨ ‘ਮੋਰਚੇ’ ਵਿੱਚ ਸ਼ਾਮਿਲ ਹੋਣ ਲਈ ਮਜਬੂਰ ਹੋਣਗੇ,ਜਿਸ ਲਈ ਪੰਜਾਬ ਸਰਕਾਰ ਜਿੰਮੇਵਾਰ ਹੋਵੇਗੀ,ਮੋਰਚੇ ਦੇ ਆਗੂਆਂ ਨੇ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਪਾਵਰਕਾਮ ਅਤੇ ਟ੍ਰਾਂਸਕੋ ਦੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਕੁਚਲਣ ਦੇ ਲਈ ਪਾਵਰਕਾਮ ਮੈਨੇਜਮੈਂਟ/ਪੰਜਾਬ ਸਰਕਾਰ ਵੱਲੋੰ ‘ਐਸਮਾ’ ਜਿਹੇ ਕਾਲੇ ਕਾਨੂੰਨ ਦੀ ਵਰਤੋਂ ਕਰਨ ਦੇ ਧਮਕੀ ਭਰੇ ਫੁਰਮਾਨ ਦੀ ਨਿਖੇਧੀ ਕੀਤੀ।

ਜਾਰੀ ਕਰਤਾ:-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ

Advertisment