ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਦੇ ਪੱਕੇ ਰੁਜਗਾਰ ਦਾ ਪ੍ਰਬੰਧ ਕਰੇ ਸਰਕਾਰ  – ਵਰਿੰਦਰ ਸਿੰਘ ਮੋਮੀ


27 ਸਤੰਬਰ ਨੂੰ ਕੈਬਨਿਟ ਸਬ-ਕਮੇਟੀ ਨਾਲ ਹੋਣ ਵਾਲੀ ਮੀਟਿੰਗ ’ਚ ਮੰਗਾਂ ਦਾ ਹੱਲ ਨਾ ਹੋਇਆ ਤਾਂ 30 ਸਤੰਬਰ ਨੂੰ ਸੰਗਰੂਰ ’ਚ ਦਿੱਤਾ ਜਾਵੇਗਾ ਸੂਬਾ ਪੱਧਰੀ ਧਰਨਾ 


ਚੰਡੀਗੜ੍ਹ 18 ਸਤੰਬਰ ( ਪੰਜਾਬੀ ਅੱਖਰ  ) – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਅਤੇ ਦਫਤਰਾਂ ਵਿਚ ਵੱਖ-ਵੱਖ ਪੋਸਟਾਂ ’ਤੇ (ਰੈਗੂਲਰ ਮੁਲਾਜਮਾਂ ਵਾਂਗ) ਪਿਛਲੇ 10 ਤੋਂ 15 ਸਾਲਾਂ ਦੇ ਅਰਸੇ ਤੋਂ ਇਕ ਵਰਕਰ ਦੇ ਰੂਪ ’ਚ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਵਰਕਰਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਅਧਾਰ ’ਤੇ ਸਬੰਧਤ ਵਿਭਾਗ ’ਚ ਸ਼ਾਮਲ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਸਮੇਤ ‘ਮੰਗ-ਪੱਤਰ’ ’ਚ ਦਰਜ ਤਮਾਮ ਮੰਗਾਂ ਦਾ ਹੱਲ ਕਰਨ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵੱਲੋਂ ਮਿਤੀ 20-09-2024 ਨੂੰ ਸੰਗਰੂਰ ਸ਼ਹਿਰ ਵਿਚ ਪੰਜਾਬ ਸਰਕਾਰ ਵਿਰੁੱਧ ਪੂਰਅਮਨ ਢੰਗ ਨਾਲ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਜਿਸਦੇ ਮੰਦੇਨਜਰ ਜਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੱਲੋਂ ਮਿਤੀ 27-09-2024 ਨੂੰ ਪੰਜਾਬ ਸਰਕਾਰ ਦੀ ‘ਕੈਬਨਿਟ ਸਬ-ਕਮੇਟੀ’ ਨਾਲ ਲਿਖਤੀ ਰੂਪ ਵਿਚ ਪੈਨਲ ਮੀਟਿੰਗ ਤੈਅ ਹੋਈ ਹੈ। ਜਿਸਤੇ ਉਪਰੋਕਤ ਯੂਨੀਅਨ ਵੱਲੋਂ 20 ਸਤੰਬਰ 2024 ਨੂੰ ਸੰਗਰੂਰ ਵਿਖੇ ਦਿੱਤੇ ਜਾਣ ਵਾਲੇ ਸੂਬਾ ਪੱਧਰੀ ਧਰਨੇ  ਨੂੰ ਮੁਲਤਵੀ ਕੀਤਾ ਗਿਆ ਹੈ।
ਸੂਬਾਈ ਆਗੂਆਂ ਨੇ ਪੂਰਜੋਰ ਮੰਗ ਕੀਤੀ ਹੈ ਮਿਤੀ 27-09-2024 ਨੂੰ ‘ਕੈਬਨਿਟ ਸਬ-ਕਮੇਟੀ’ ਅਤੇ ਵਿਭਾਗੀ ਅਧਿਕਾਰੀਆਂ ਨਾਲ ਹੋਣ ਵਾਲੀ ਪੈਨਲ ਮੀਟਿੰਗ ’ਚ ਯੂਨੀਅਨ ਦੀ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ’ਚ ਸਾਲਾਂਬੱਧੀ ਸਮੇਂ ਤੋਂ ਇਕ ਵਰਕਰ ਦੇ ਰੂਪ ਵਿਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਅਧਾਰ ਤੇ ਸਬੰਧਤ ਵਿਭਾਗ ਵਿਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਪ੍ਰਪੋਜਲ ਨੂੰ ਲਾਗੂ ਕਰਨਾ ਅਤੇ ਜਦੋ ਤੱਕ ਇਹ ਮੰਗ ਪੂਰੀ ਨਹੀਂ ਕੀਤੀ ਜਾਂਦੀ ਉਸ ਸਮੇਂ ਤੱਕ ਵੱਧਦੀ ਮਹਿਗਾਈ ਨੂੰ ਮੁੱਖ ਰੱਖ ਕੇ ਕਿਰਤ ਕਾਨੂੰਨ ਦੇ ਵਧੇ ਰੇਟ ਮੁਤਾਬਿਕ  ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦੀਆਂ ਉਜਰਤਾਂ ਵਿਚ ਵਾਧਾ ਕਰਨਾ, ਈ.ਪੀ.ਐਫ., ਈ.ਐਸ.ਆਈ. ਅਤੇ 8.33 ਪ੍ਰਤੀਸ਼ਤ ਬੋਨਸ ਲਾਗੂ ਕਰਨਾ, ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਲੋਕ ਨੀਤੀਆਂ ਨੂੰ ਰੱਦ ਕਰਨਾ ਸਮੇਤ ਮੰਗ-ਪੱਤਰ ਵਿਚ ਦਰਜ ਤਮਾਮ ਮੰਗਾਂ ਦਾ ਹੱਲ ਕੀਤਾ ਜਾਵੇ। ਜੇਕਰ ਆਪਜੀ ਵੱਲੋਂ ਯੂਨੀਅਨ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਜਾਂ ਇਸ ‘ਪੈਨਲ-ਮੀਟਿੰਗ’ ਨੂੰ ਰੱਦ ਕੀਤਾ ਜਾਂਦਾ ਹੈ ਤਾਂ ਯੂਨੀਅਨ ਵੱਲੋਂ ਮਜਬੂਰ ਹੋ ਕੇ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੈਂਟ ਦੇ ਵਿਰੁੱਧ ਮਿਤੀ 30 ਸਤੰਬਰ 2024 ਨੂੰ ਸੰਗਰੂਰ ਵਿਖੇ ਜਲ ਸਪਲਾਈ ਵਰਕਰਾਂ ਵੱਲੋਂ ਆਪਣੇ ਪਰਿਵਾਰਾਂ ਅਤੇ ਬੱਚਿਆ ਸਮੇਤ ਪੂਰ ਅਮਨ ਢੰਗ ਨਾਲ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਜਿਸ ਵਿਚ ਸਾਰੇ ਪੰਜਾਬ ਤੋਂ ਹਜਾਰਾਂ ਦੀ ਗਿਣਤੀ ਵਿਚ ਜਲ ਸਪਲਾਈ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆ ਸਮੇਤ ਬਸੰਤੀ ਰੰਗ ਵਿਚ ਸੱਜ ਕੇ ਵਹੀਰਾ ਘੱਤ ਕੇ ਸੰਗਰੂਰ ਦੀ ਧਰਤੀ ਤੇ ਪੁੱਜਣਗੇ। ਜਿਸਦੀਆਂ ਤਿਆਰੀਆਂ ਪੂਰੇ ਜੋਰ ਸ਼ੋਰ ਨਾਲ ਚੱਲ ਰਹੀਆਂ ਹਨ।
ਇਸ ਮੌਕੇ ਹੋਰਾਂ ਤੋਂ ਇਲਾਵਾ ਸੂਬਾ ਆਗੂ ਹਾਕਮ ਸਿੰਘ ਧਨੇਠਾ, ਭੁਪਿੰਦਰ ਸਿੰਘ ਕੁਤਬੇਵਾਲ, ਰੁਪਿੰਦਰ ਸਿੰਘ, ਪ੍ਰਦੁਮਣ ਸਿੰਘ, ਜਗਰੂਪ ਸਿੰਘ, ਉਂਕਾਰ ਸਿੰਘ, ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਤਰਜਿੰਦਰ ਸਿੰਘ, ਜਸਵੀਰ ਸਿੰਘ, ਬਲਜੀਤ ਸਿੰਘ ਭੱਟੀ, ਸੁਰਿੰਦਰ ਸਿੰਘ ਆਦਿ ਮੌਜੂਦ ਸਨ।
ਜਾਰੀ ਕਰਤਾ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31)
ਸੂਬਾ ਪ੍ਰਧਾਨ – ਵਰਿੰਦਰ ਮੋਮੀ
ਮੋਬਾਇਲ – 98145-40157
ਸੂਬਾ ਪ੍ਰੈਸ ਸਕੱਤਰ
ਸਤਨਾਮ ਸਿੰਘ ਫਲੀਆਵਾਲਾ
98783-22501

Leave a Comment

[democracy id="1"]

You May Like This