ਬੀਬੀ ਜਗੀਰ ਕੌਰ ਲੜਨਗੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਚੋਣ

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਸਾਬਕਾ ਪ੍ਰਧਾਨ ਨੂੰ ਉਮੀਦਵਾਰ ਐਲਾਨਿਆ

ਜਲੰਧਰ, 18 ਅਕਤੂਬਰ { ਪੰਜਾਬੀ ਅੱਖਰ } ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਉਮੀਦਵਾਰ ਐਲਾਨਿਆ ਹੈ। ਸਿੱਖ ਸੰਸਥਾ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ 28 ਅਕਤੂਬਰ ਹੋਣੀ ਹੈ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਜੱਥੇਬੰਦੀ ਵੱਲੋਂ ਬੀਬੀ ਜਗੀਰ ਕੌਰ ਪ੍ਰਧਾਨਗੀ ਲਈ ਉਮੀਦਵਾਰ ਹੋਣਗੇ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀੇ ਮੈਂਬਰਾਂ ਦੀ ਹਾਜ਼ਰੀ ਵਿੱਚ ਬੀਬੀ ਜਗੀਰ ਕੌਰ ਦੇ ਨਾਂਅ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਪਹਿਲਕਦਮੀਂ ਕਰਦਿਆਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਨਿਆ ਹੈ ਜਦ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਨਖਾਹੀਆ ਐਲਾਨੇ ਜਾਣ ਕਾਰਨ ਪਹਿਲਾਂ ਵਾਂਗ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਖੁੱਲ੍ਹੇਆਮ ਮੁਲਾਕਾਤਾਂ ਨਹੀਂ ਕਰ ਸਕੇ ਤੇ ਉਹ ਇਸ ਵਾਰ ਉਮੀਦਵਾਰ ਐਲਾਨੇ ਜਾਣ ਵਿੱਚ ਪੱਛੜ ਗਏ ਹਨ।

Leave a Comment

[democracy id="1"]

You May Like This