25 ਅਕਤੂਬਰ ਨੂੰ ਵਿੱਤ ਮੰਤਰੀ ਦੇ ਸ਼ਹਿਰ ਸੰਗਰੂਰ ਧਰਨੇ ਵਿੱਚ ਪਰਿਵਾਰਾਂ ਸਮੇਤ ਪਹੁੰਚਣ ਦਾ ਐਲਾਨ ਆਗੂ– ਵਰਿੰਦਰ ਸਿੰਘ ਮੋਮੀ


 ਚੰਡੀਗੜ੍ਹ 20 ਅਕਤੂਬਰ ( ਪੰਜਾਬੀ ਅੱਖਰ ) – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ   ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ’ਚ ਸਾਲਾਂਬੱਧੀ ਸਮੇਂ ਤੋਂ ਇਕ ਵਰਕਰ ਦੇ ਰੂਪ ਵਿਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਅਧਾਰ ਤੇ ਸਬੰਧਤ ਵਿਭਾਗ ਵਿਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਪ੍ਰਪੋਜਲ ਨੂੰ ਲਾਗੂ ਕਰਨਾ ਅਤੇ ਜਦੋ ਤੱਕ ਇਹ ਮੰਗ ਪੂਰੀ ਨਹੀਂ ਕੀਤੀ ਜਾਂਦੀ ਉਸ ਸਮੇਂ ਤੱਕ ਵੱਧਦੀ ਮਹਿਗਾਈ ਨੂੰ ਮੁੱਖ ਰੱਖ ਕੇ ਕਿਰਤ ਕਾਨੂੰਨ ਦੇ ਮੁਤਾਬਿਕ  ਵਧੀਆਂ ਉਜਰਤਾਂ ਵਿਚ ਵਾਧਾ ਕਰਨਾ, ਈ.ਪੀ.ਐਫ., ਈ.ਐਸ.ਆਈ. ਅਤੇ 8.33 ਪ੍ਰਤੀਸ਼ਤ ਬੋਨਸ ਲਾਗੂ ਕਰਨਾ, ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਲੋਕ ਨੀਤੀਆਂ ਨੂੰ ਰੱਦ ਕਰਨਾ ਸਮੇਤ ਮੰਗ-ਪੱਤਰ ਵਿਚ ਦਰਜ ਤਮਾਮ ਮੰਗਾਂ ਦਾ ਹੱਲ ਕੀਤਾ ਜਾਵੇ। ਜੇਕਰ 22 ਅਕਤੂਬਰ 2024 ਨੂੰ ਕੈਬਨਿਟ ਸਬ ਕਮੇਟੀ ਦੇ ਮੰਤਰੀਆਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਹੋਣ ਵਾਲੀ ਪੈਨਲ ਮੀਟਿੰਗ ਵਿਚ ਯੂਨੀਅਨ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਜਾਂ ਇਸ ‘ਪੈਨਲ-ਮੀਟਿੰਗ’ ਨੂੰ ਰੱਦ ਕੀਤਾ ਜਾਂਦਾ ਹੈ ਤਾਂ ਯੂਨੀਅਨ ਵੱਲੋਂ ਮਜਬੂਰ ਹੋ ਕੇ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੈਂਟ ਦੇ ਵਿਰੁੱਧ ਮਿਤੀ 25 ਅਕਤੂਬਰ 2024 ਨੂੰ ਸੰਗਰੂਰ ਵਿਖੇ  ਵੱਡੀ ਗਿਣਤੀ ਵਿਚ ਜਲ ਸਪਲਾਈ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆ ਸਮੇਤ ਬਸੰਤੀ ਰੰਗ ਵਿਚ ਸੱਜ ਕੇ ਵਹੀਰਾ ਘੱਤ ਕੇ ਸੰਗਰੂਰ ਦੀ ਧਰਤੀ ਤੇ ਪੁੱਜਣਗੇ। 

*ਜਾਰੀ ਕਰਤਾ*
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31)

Leave a Comment

[democracy id="1"]

You May Like This