Search
Close this search box.

ਦੀਵਾਲੀ ਵਾਲੇ ਦਿਨ ਰਾਤ 8 ਤੋਂ ਰਾਤ 10 ਵਜੇ ਤੱਕ ਹੀ ਪਟਾਖੇ ਚਲਾਉਣ ਦੇ ਹੁਕਮ ਜਾਰੀ

ਵਧੀਕ ਜਿਲ੍ਹਾ ਮੈਜਿਸਟਰੇਟ, ਸੁਰਿੰਦਰ ਸਿੰਘ ਵਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਪਟਾਖਿਆਂ ਦੀ ਵੇਚ/ਖਰੀਦ ਲਈ ਥਾਵਾਂ ਨਿਰਧਾਰਿਤ

ਦੀਵਾਲੀ ਵਾਲੇ ਦਿਨ ਰਾਤ 8 ਤੋਂ ਰਾਤ 10 ਵਜੇ ਤੱਕ ਹੀ ਪਟਾਖੇ ਚਲਾਉਣ ਦੇ ਹੁਕਮ ਜਾਰੀ

ਗੁਰਦਾਸਪੁਰ, 23 ਅਕਤੂਬਰ ( ਪੰਜਾਬੀ ਅੱਖਰ ) ਸ੍ਰੀ ਸੁਰਿੰਦਰ ਸਿੰਘ, ਵਧੀਕ ਜ਼ਿਲ੍ਹਾ ਮੈਜਿਸਟਰੇਟ , ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023  ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ 31 ਅਕਤੂਬਰ, 2024  (ਦੀਵਾਲੀ ਦੇ ਦਿਨ) ਰਾਤ 8-00 ਤੋਂ  ਰਾਤ 10-00 ਵਜੇ ਤੱਕ, (ਗੁਰਪੁਰਬ ਦੇ ਦਿਨ) ਸਵੇਰੇ 4-00 ਵਜੇ ਤੋਂ ਸਵੇਰੇ 5-00 ਵਜੇ ਤੱਕ ਅਤੇ ਰਾਤ 9-00 ਵਜੇ ਤੋਂ ਰਾਤ 10-00 ਵਜੇ ਤੱਕ, ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ, ਰਾਤ ਨੂੰ 11-55  ਵਜੇ ਤੋਂ ਸਵੇਰੇ 12-30 ਤੱਕ ਦੇ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਆਤਿਸ਼ਬਾਜੀ ਚਲਾਉਣ/ ਵਰਤੋਂ  ਕਰਨ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ

ਹੁਕਮਾਂ ਵਿੱਚ ਸਾਈਲੈਂਸ ਜ਼ੋਨ, ਜਿਵੇਂ ਕਿ ਸਰਕਾਰੀ ਦਫ਼ਤਰਾਂ, ਜੰਗਲਾਤ, ਹਸਪਤਾਲਾਂ, ਵਿਦਿਆਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਏਰੀਆ ਜਿਹੜਾ ਕਿ ਸਮਰੱਥ ਅਧਿਕਾਰੀ ਵੱਲੋਂ ਸਾਈਲੈਂਸ ਜ਼ੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਵਿੱਚ ਆਤਿਸ਼ਬਾਜ਼ੀ/ਪਟਾਕਿਆਂ ਨੂੰ ਚਲਾਉਣ ‘ਤੇ ਵੀ ਮੁਕੰਮਲ ਪਾਬੰਦੀ ਲਗਾਈ ਗਈ ਹੈ।

ਜਾਰੀ ਕੀਤੇ ਹੁਕਮਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਅੰਦਰ ਪਟਾਖਿਆਂ ਦੀ ਵੇਚ/ਖ੍ਰੀਦ ਲਈ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ।

ਗੁਰਦਾਸਪੁਰ ਵਿਖੇ, ਗਰਾਉਡ, ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ  ਰਿਜ਼ਨਲ ਕੈਪਸ, ਗੁਰਦਾਸਪੁਰ । ਬਟਾਲਾ ਵਿਖੇ, ਪਸ਼ੂ ਮੰਡੀ, ਬਟਾਲਾ ।ਦੀਨਾਨਗਰ ਵਿਖੇ ਦੁਸ਼ਹਿਰਾ ਗਰਾਉਂਡ, ਦੀਨਾਨਗਰ। ਡੇਰਾ ਬਾਬਾ ਨਾਨਕ/ਕਲਾਨੋਰ ਲਈ ਦਾਣਾ ਮੰਡੀ, ਡੇਰਾ ਬਾਬਾ ਨਾਨਕ ਵਿਖੇ ਅਤੇ ਫਤਹਿਗੜ੍ਹ ਚੂੜੀਆਂ, ਰੇਲਵੇਂ ਰੋਡ, ਖੇਡ ਸਟੇਡੀਅਮ, ਫਤਹਿਗੜ੍ਹ ਚੂੜੀਆਂ ਵਿਖੇ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ, ਉਦਯੋਗ ਅਤੇ ਕਮਰਸ ਵਿਭਾਗ ਚੰਡੀਗੜ੍ਹ ਵਲੋਂ ਐਕਸਪਲੋਸਿਵ ਰੂਲ 2008 ਸਬੰਧੀ ਜਾਰੀ ਹੋਈਆਂ ਹਦਾਇਤਾਂ ਅਨੁਸਾਰ ਪਟਾਕੇ ਵੇਚਣ  ਦਾ ਸਮਾਂ ਸਵੇਰੇ 10-00 ਵਜੇ ਤੋਂ ਸ਼ਾਮ 7 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਲੋਂ ਦਿੱਤੇ ਹੁਕਮਾਂ ਅਨੁਸਾਰ ਦੁਕਾਨਦਾਰਾਂ ਨੂੰ ਪਟਾਕੇ ਵੇਚਣ ਸਬੰਧੀ ਲਾਇਸੈਂਸ ਕੁਲ ਪ੍ਰਾਪਤ ਹੋਈਆਂ ਦਰਖਾਸਤਾਂ ਵਿੱਚੋਂ 20 ਪ੍ਰਤੀਸ਼ਤ ਦੇ ਹਿਸਾਬ ਨਾਲ ਵਧੀਕ ਜਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਕੱਢਿਆਂ ਜਾਵੇਗਾ।

ਦੀਵਾਲੀ ਤ੍ ਪਟਾਕੇ ਰਾਤ 8-00 ਵਜੇ ਤੋਂ ਲੈ ਕੇ ਰਾਤ 10-00 ਵਜੇ ਤੱਕ, ਕ੍ਰਿਸਮਿਸ ਤੇ ਨਵੇ ਸਾਲ ਵਾਲੇ ਦਿਨ ਰਾਤ 11.55 ਤੋਂ ਸਵੇਰੇ 12.30 ਵਜੇ ਤੱਕ, ਗੁਰਪੁਰਬ ਤੇ ਸਵੇਰੇ 4-00 ਵਜੇ ਤੋਂ ਸਵੇਰੇ 5-00 ਵਜੇ ਤੱਕ ਰਾਤ ਨੂੰ 9-00 ਵਜੇ ਤੋਂ ਰਾਤ 10-00 ਵਜੇ ਤੱਕ ਹੀ ਆਤਿਸ਼ਬਾਜੀ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਇਨਾਂ ਹੁਕਮਾਂ ਅਨੁਸਾਰ ਉਕਤ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਆਤਿਸ਼ਬਾਜੀ ਚਲਾਉਣ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਹੋਵੇਗੀ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਤਿਸ਼ਬਾਜੀ/ਪਟਾਕਿਆਂ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ, ਦੁਰਘਾਟਨਵਾਂ ਹੋਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ ਅਤੇ ਵਾਤਾਵਾਰਣ ਵੀ ਬਹੁਤ ਪ੍ਰਦੂਸ਼ਿਤ ਹੁੰਦਾ ਹੈ। ਇਸ ਨਾਲ ਸਰਕਾਰੀ ਤੇ ਗੈਰ ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾਂ ਵੀ ਵੱਧ ਜਾਂਦਾ ਹੈ। ਇਸ ਲਈ ਇਸ ‘ਤੇ ਪਾਬੰਦੀ ਲਗਾਉਣੀ ਬਹੁਤ ਜ਼ਰੂਰੀ ਹੈ। ਉਕਤ ਨਿਰਧਾਰਿਤ ਥਾਵਾਂ ਪਰ ਪਟਾਖਿਆਂ  ਦੀ ਵਿਕਰੀ ਸਵੇਰੇ 10-00 ਵਜੇ ਤੋਂ ਸ਼ਾਮ 7-30 ਵਜੇ ਤੱਕ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਜ਼ਿਲ੍ਹਾ ਗੁਰਦਾਸਪੁਰ ਅੰਦਰ ਹੋਰ ਕਿਸੇ ਵੀ ਥਾਂ ਦੀ ਵਰਤੋਂ ਪਟਾਖੇ ਅਤੇ ਆਤਿਸ਼ਬਾਜੀ ਦੀ ਖ੍ਰੀਦ/ਵਿਕਰੀ  ਲਈ ਨਹੀਂ ਕੀਤੀ ਜਾ ਸਕੇਗੀ। ਉਕਤ ਥਾਵਾਂ ਨੂੰ ਨਾਨ-ਸਮੋਕਿੰਗ  ਏਰੀਆ ਘੋਸ਼ਿਤ ਕੀਤਾ ਜਾਂਦਾ ਹੈ। ਸਾਇਲੰਸ ਜ਼ੋਨ ਜਿਵੇਂ ਕਿ ਵਿਦਿਆਕ ਸੰਸਥਾਵਾਂ, ਹਸਪਤਾਲਾਂ, ਕੋਰਟ, ਧਾਰਮਿਕ ਥਾਵਾਂ ਆਦਿ ਦੇ ਨਜ਼ਦੀਕ ਪਟਾਖੇ ਅਤੇ ਆਤਿਸ਼ਬਾਜੀ ਚਲਾਉਣ ਤੇ ਪੂਰਨ ਪਾਬੰਦੀ ਰਹੇਗੀ।

ਇਹ ਪਾਬੰਦੀ ਦੇ ਹੁਕਮ  22 ਅਕਤੂਬਰ, 2024 ਤੋਂ ਮਿਤੀ 20-12-2024 ਤੱਕ ਲਾਗੂ ਹੋਵੇਗਾ।

Leave a Comment

[democracy id="1"]

You May Like This