ਪਟਿਆਲਾ 24 ਅਕਤੂਬਰ ( ਪੰਜਾਬੀ ਅੱਖਰ ) – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜ਼ਿਲਾ ਪਟਿਆਲਾ ਬ੍ਰਾਂਚ ਪਾਤੜਾਂ ਦੇ ਬ੍ਰਾਂਚ ਪ੍ਰਧਾਨ ਅਵਤਾਰ ਸਿੰਘ, ਜ਼ਿਲਾ ਸੀਨੀਅਰ ਮੀਤ ਪ੍ਰਧਾਨ ਸੁਭਾਸ਼ ਚੰਦ ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ’ਚ ਸਾਲਾਂਬੱਧੀ ਸਮੇਂ ਤੋਂ ਇਕ ਵਰਕਰ ਦੇ ਰੂਪ ਵਿਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਅਧਾਰ ਤੇ ਸਬੰਧਤ ਵਿਭਾਗ ਵਿਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਪ੍ਰਪੋਜਲ ਨੂੰ ਲਾਗੂ ਕਰਨਾ ਅਤੇ ਜਦੋ ਤੱਕ ਇਹ ਮੰਗ ਪੂਰੀ ਨਹੀਂ ਕੀਤੀ ਜਾਂਦੀ ਉਸ ਸਮੇਂ ਤੱਕ ਵੱਧਦੀ ਮਹਿਗਾਈ ਨੂੰ ਮੁੱਖ ਰੱਖ ਕੇ ਕਿਰਤ ਕਾਨੂੰਨ ਦੇ ਮੁਤਾਬਿਕ ਵਧੀਆਂ ਉਜਰਤਾਂ ਵਿਚ ਵਾਧਾ ਕਰਨਾ, ਈ.ਪੀ.ਐਫ., ਈ.ਐਸ.ਆਈ. ਅਤੇ 8.33 ਪ੍ਰਤੀਸ਼ਤ ਬੋਨਸ ਲਾਗੂ ਕਰਨਾ, ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਲੋਕ ਨੀਤੀਆਂ ਨੂੰ ਰੱਦ ਕਰਨਾ ਸਮੇਤ ਯੂਨੀਅਨ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਨਿਗਰਾਨ ਇੰਜੀਨੀਅਰ ਹੱਲਕਾ ਪਟਿਆਲਾ ਦੇ ਦਫ਼ਤਰ ਅੱਗੇ ਪਰਿਵਾਰਾਂ ਅਤੇ ਬੱਚਿਆ ਸਮੇਤ 28 ਅਕਤੂਬਰ ਨੂੰ ਰੋਸ ਧਰਨਾ ਦਿੱਤਾ ਜਾਵੇਗਾ
*ਜਾਰੀ ਕਰਤਾ*
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਜ਼ਿਲਾ ਪਟਿਆਲਾ ਬ੍ਰਾਂਚ ਪਾਤੜਾਂ