ਖੇਤੀਬਾੜੀ ਵਿਭਾਗ ਸਮੇਤ ਵੱਖ- ਵੱਖ ਵਿਭਾਗਾਂ ਵੱਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੀਤਾ ਜਾਗਰੂਕ

ਬਟਾਲਾ, 24 ਅਕਤੂਬਰ ( ਪੰਜਾਬੀ ਅੱਖਰ ) ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਵੱਖ- ਵੱਖ ਵਿਭਾਗਾਂ ਵੱਲ਼ੋਂ  ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਦੇ ਨਾਲ- ਨਾਲ ਜਿਥੇ ਕਿੱਤੇ ਵੀ ਪਰਾਲੀ ਸਾੜਨ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਫਲਾਇੰਗ ਸਕੈਡ ਟੀਮਾਂ ਵੱਲੋਂ ਮੌਕੇ ਤੇ ਜਾ ਕੇ ਕਾਰਵਾਈ ਕੀਤੀ ਜਾਂਦੀ ਹੈ।

 ਇਸ ਸਬੰਧੀ ਜਾਣਕਾਰੀ ਦਿੰਦਿਆ ਐੱਸ.ਡੀ.ਐੱਮ.ਬਟਾਲਾ, ਸ਼੍ਰੀ ਵਿਰਕਮਜੀਤ ਸਿੰਘ ਨੇ ਦੱਸਿਆ ਕਿ ਬਟਾਲਾ ਬਲਾਕ ਦੇ ਪਿੰਡ ਕਾਲਾ ਨੰਗਲ ਸਮੇਤ ਵੱਖ- ਵੱਖ ਪਿੰਡਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਮਿਲ ਕੇ ਪਰਾਲੀ ਦੀ ਸਾਭ- ਸੰਭਾਲ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਵੀ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦਾ ਯਕੀਨ ਦਵਾਇਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲ਼ੋਂ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਅਤੇ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 1800-180-1852 ਤੇ ਸੰਪਰਕ ਕਰਨ।

Leave a Comment

[democracy id="1"]

You May Like This