ਸੰਗਰੂਰ 30 ਅਕਤੂਬਰ ( ਪੰਜਾਬੀ ਅੱਖਰ ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਜੋਨ ਪੱਧਰੀ ਮੀਟਿੰਗ ਅੱਜ DC ਦਫਤਰ ਸੰਗਰੂਰ ਵਿਖੇ ਹੋਈ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸ਼ੇਰ ਸਿੰਘ ਖੰਨਾ, ਹਾਕਮ ਸਿੰਘ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਲਾਰੇ-ਲੱਪਿਆਂ ਨਾਲ਼ ਆਪਣਾ ਸਮਾਂ ਲੰਘਾ ਰਹੀ ਹੈ,ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰੋਜੈਕਟਾਂ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਪੰਜਾਬ ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਪੰਜਾਬ ਦੀ ‘ਆਪ ਸਰਕਾਰ’ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ, ਪੰਚਾਇਤੀ ਕਰਨ ਦਾ ਤਿੱਖਾ ਹੱਲਾ ਵਿੱਢਿਆ ਹੋਇਆ ਹੈ ਅਤੇ ਨਿੱਜੀਕਰਨ ਦੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ-ਭਾਰ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ,ਜਿਸ ਦੇ ਵਿਰੋਧ ਵਜੋਂ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ” 5 ਨੰਵਬਰ ਨੂੰ ਵਿਧਾਨ ਸਭਾ ਹੱਲਕਾ ਬਰਨਾਲਾ ਦੀ ਜ਼ਿਮਨੀ ਚੋਣਾਂ ਵਿੱਚ ਝੰਡਾ ਮਾਰਚ ਕਰਕੇ ਪੰਜਾਬ ਸਰਕਾਰ ਦੀ ਲੋਕ-ਵਿਰੋਧੀ ਨੀਤੀ ਨੂੰ ਲੋਕਾਂ ਦੀ ਸੱਥ ਵਿੱਚ ਨੰਗਾ ਕੀਤਾ ਜਾਵੇਗਾ,ਮੋਰਚੇ ਦੇ ਸੂਬਾਈ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਠੇਕਾ ਮੁਲਾਜ਼ਮਾਂ ਦੀ ਤਨਖਾਹ ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਿਕ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਵਿਭਾਗਾਂ ਅਤੇ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਬੰਦ ਕੀਤਾ ਜਾਵੇ !