ਗੁਰਦਾਸਪੁਰ ( ਪੰਜਾਬੀ ਅੱਖਰ )
ਡੇਰਾ ਬਾਬਾ ਨਾਨਕ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਮਸੀਹ ਭਾਈਚਾਰੇ ਦੇ ਸੀਨੀਅਰ ਆਗੂਆਂ ਅਤੇ ਪਾਸਟਰ ਸਾਹਿਬਾਨਾਂ ਨਾਲ ਮੀਟਿੰਗ ਕੀਤੀ ਗਈ, ਇਸ ਮੌਕੇ ਮਸੀਹ ਭਾਈਚਾਰੇ ਦੇ ਪਾਸਟਰ ਸਾਹਿਬਾਨ ਅਤੇ ਮਸੀਹ ਆਗੂਆਂ ਨਾਲ ਗੱਲਬਾਤ ਕਰਦਿਆਂ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਕਿ ਆਮ ਆਦਮੀ ਪਾਰਟੀ ਗਰੀਬ ਅਤੇ ਮਜ਼ਦੂਰ ਵਰਗ ਦੇ ਲੋਕਾਂ ਦੀ ਪਾਰਟੀ ਹੈ ਤੇ ਗਰੀਬ ਮਜ਼ਦੂਰ ਅਤੇ ਕਿਸਾਨਾਂ ਦੇ ਮਸਲੇ ਹੱਲ ਕਰ ਰਹੀ ਹੈ। ਇਸ ਮੌਕੇ ਉਹਨਾਂ ਕਿਹਾ ਕਿ 2022 ਦੀਆਂ ਚੋਣਾਂ ਮੌਕੇ ਗਰੀਬ ਵਰਗ ਅਤੇ ਕਿਸਾਨਾਂ ਆਮ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਚ ਫਤਵਾ ਦੇ ਕੇ ਸੂਬੇ ਭਰ ਚੋਂ ਆਮ ਘਰਾਂ ਨੌਜਵਾਨ ਮੁੰਡੇ ਕੁੜੀਆਂ ਨੂੰ ਵਿਧਾਇਕ ਬਾਇਆ ਗਿਆ ਅਤੇ ਦੂਸਰੇ ਪਾਸੇ ਵਿਰੋਧੀ ਪਾਰਟੀਆਂ ਹਮੇਸ਼ਾ ਹੀ ਗਰੀਬ ਵਰਗ ਨਾਲ ਵਿਤਕਰਾ ਕਰਦੀਆਂ ਆ ਰਹੀਆਂ ਹਨ ਤੇ ਸਿਰਫ ਵੋਟ ਬੈਂਕ ਵਜੋਂ ਹੀ ਗਰੀਬ ਵਰਗ ਅਤੇ ਕਿਸਾਨਾਂ ਦਾ ਇਸਤੇਮਾਲ ਹੁੰਦਾ ਰਿਹਾ ਹੈ, ਇਸ ਦੇ ਨਾਲ ਹੀ ਕੈਬਨਟ ਮੰਤਰੀ ਧਾਲੀਵਾਲ ਵੱਲੋਂ ਸਮੂਹ ਮਸੀਹ ਭਾਈਚਾਰੇ ਦੇ ਆਗੂਆਂ ਅਤੇ ਪਾਸਟਰ ਸਾਹਿਬਾਨਾਂ ਨੂੰ ਆਪ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਲਾਮਬੰਦ ਕੀਤਾ ਗਿਆ |