Code Of Ethics

Download app

Subscribe To Print Edition

ਪੁਲਿਸ ਵਿਭਾਗ ਦੀਆਂ ਟੀਮਾਂ ਵੱਲੋਂ ਵੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ

ਗੁਰਦਾਸਪੁਰ, 5  ਨਵੰਬਰ  ( ਪੰਜਾਬੀ ਅੱਖਰ ) ਐੱਸ.ਐੱਸ.ਪੀ. ਗੁਰਦਾਸਪੁਰ, ਸ੍ਰੀ ਹਰੀਸ਼ ਦਾਯਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰਦਾਸਪੁਰ ਪੁਲਿਸ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਗੱਲ ਕਰਦਿਆਂ ਜੁਗਰਾਜ ਸਿੰਘ, ਐਸ. ਪੀ (ਐੱਚ) ਗੁਰਦਾਸਪੁਰ ਨੇ ਦੱਸਿਆ ਕਿ ਪੁਲਿਸ ਵਿਭਾਗ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਗੁਰਦਾਸਪੁਰ ਪੁਲਿਸ ਵੱਲੋਂ ਪੇਂਡੂ ਖੇਤਰਾਂ ਵਿੱਚ ਲਗਾਤਾਰ ਜਾਗਰੂਕਤਾ ਸੈਮੀਨਾਰ ਅਤੇ ਗਸ਼ਤ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਕਿਸਾਨ ਵੀਰਾਂ ਨੂੰ ਫਸਲਾਂ ਦਾ ਨਾੜ ਸਾੜਨ ਕਾਰਨ ਹੁੰਦੇ ਨੁਕਸਾਨਾਂ ਬਾਰੇ ਬਾਰੇ ਦੱਸਿਆ ਗਿਆ। ਕਿਸਾਨਾਂ ਨੂੰ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੀ ਉਤਸਾਹਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਪਰਾਲੀ ਨਾ ਸਾੜਨ ਦੀਆਂ ਸਖ਼ਤ  ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਲਈ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਪਰਾਲੀ/ਨਾੜ ਨੂੰ ਅੱਗ ਨਾ ਲਗਾਈ ਜਾਵੇ।

Leave a Comment

Advertisment

You May Like This