ਗੁਰਦਾਸਪੁਰ 5-11-2024 ( ਪੰਜਾਬੀ ਅੱਖਰ ) ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸਾਲੇਚੱਕ ਚ ਜਿਮਨੀ ਚੋਣਾਂ ਨੂੰ ਲੈ ਕੇ ਭਰਵੀਂ ਮਟਿੰਗ ਹੋਈ ਇਸ ਮੌਕੇ ਵਿਸ਼ੇਸ਼ ਤੌਰ ਤੇ ਆਪਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਮੂਲੀਅਤ ਕੀਤੀ ਅਤੇ ਇਕੱਤਰ ਹੋਏ ਲੋਕਾਂ ਨੂੰ ਜਿਮਨੀ ਚੋਣਾਂ ਨੂੰ ਲੈ ਕੇ ਸੰਬੋਧਨ ਕੀਤਾ ਗਿਆ ਆਪਣੇ ਸੰਬੋਧਨ ਦੌਰਾਨ ਕੈਬਨਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ ਦੀ ਹਵਾ ਚੱਲ ਰਹੀ ਹੈ ਤੇ ਲੋਕ ਧੜਾ ਧੜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ,ਕੈਬਨਿਟ ਮੰਤਰੀ ਧਾਲੀਵਾਲ ਨੇ ਇਕੱਤਰ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ 20 ਨਵੰਬਰ ਨੂੰ ਹਲਕਾ ਡੇਰਾ ਬਾਬਾ ਨਾਨਕ ਵਿੱਚ ਹੋਣ ਜਾ ਰਹੀ ਜਿਮਨੀ ਚੋਣ ਚ ਆਪ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੂੰ ਵੱਡੀ ਲੀਡ ਨਾਲ ਜਤਾਇਆ ਜਾਵੇ ਤਾਂ ਸਰਹੱਦੀ ਇਲਾਕੇ ਡੇਰਾ ਬਾਬਾ ਨਾਨਕ ਦੇ ਪਿੰਡਾਂ ਸ਼ਹਿਰਾਂ ਦਾ ਵਿਕਾਸ ਹੋ ਸਕੇ। ਉਹਨਾਂ ਕਿਹਾ ਕਿ ਆਪ ਸਰਕਾਰ ਆਪ ਆਮ ਲੋਕਾਂ ਦੀ ਸਰਕਾਰ ਹੈ।ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਹਰਭਜਨ ਸਿੰਘ ਨੇ ਆਖਿਆ ਕਿ ਉਹਨਾਂ ਆਪਣੇ ਪਿੰਡ ਵਿੱਚੋਂ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਇਆ ਜਾਵੇਂਗਾ।ਇਸ ਮੌਕੇ ਸੁਬੇਗ ਸਿੰਘ ਜੀਓ, ਸਾਬਕਾ ਚੇਅਰਮੈਨ ਓਮ ਪ੍ਰਕਾਸ਼ ਕਲਾਨੌਰ,ਜੁਲਾਈ,ਹਰਬੰਸ ਸਿੰਘ ਜੀਓ ਜੁਲਾਈ,ਬਲਵੰਤ ਸਿੰਘ ਸੁਵਾਮੀ,ਪ੍ਰਕਾਸ਼ ਮਸੀਹ,ਬਿੰਦਰ, ਮਸੀਹ,ਬੁੱਧ ਸਿੰਘਾ,ਸੁਖਵਿੰਦਰ ਸਿੰਘ,ਦਿਲਬਾਗ ਸਿੰਘ,ਜਗਦੀਸਰਾਜ ਅਜੀਤ ਸਿੰਘ,ਦਲਬੀਰ ਸਿੰਘ ਭਲਵਾਨ ਜੋਗਿੰਦਰ ਸਿੰਘ ਭਲਵਾਨ,ਜਸਵੀਰ ਸਿੰਘ ਭਲਵਾਨ,ਰਾਮ ਲਾਲ ਮੈਂਬਰ ਪੰਚਾਇਤ,ਮੰਗਲ ਸਿੰਘ,ਸੁਖਵਿੰਦਰ ਸਿੰਘ,ਸਤਨਾਮ ਸਿੰਘ ਮਨਜੀਤ ਸਿੰਘ,ਚਰਨਜੀਤ ਸਿੰਘ ਅਤੇ ਹੋਰ ਆਮ ਆਦਮੀ ਪਾਰਟੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।