Search
Close this search box.

24 ਨਵੰਬਰ ਨੂੰ ਜਲ ਸਪਲਾਈ ਵਿਭਾਗ ਦੇ ਮੰਤਰੀ ਦੇ ਹਲਕੇ ਸਾਹਨੇਵਾਲਾ ’ਚ ਠੇਕਾ ਮੁਲਾਜਮ ਪਰਿਵਾਰਾਂ ਤੇ ਬੱਚਿਆ ਸਮੇਤ ਸੂਬਾ ਪੱਧਰੀ ਧਰਨਾ ਦੇਣਗੇ— ਆਗੂ ਵਰਿੰਦਰ ਸਿੰਘ ਮੋਮੀ

ਪਟਿਆਲਾ 8 ਨਵੰਬਰ ( ਪੰਜਾਬੀ ਅੱਖਰ / ਬਿਊਰੋ  )

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜਿਲਾ ਪਟਿਆਲਾ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ,ਸਰਕਲ ਪ੍ਰਧਾਨ ਗੁਰਚਰਨ ਸਿੰਘ,ਜਿਲਾ ਪ੍ਰਧਾਨ ਜੀਤ ਸਿੰਘ ਬਠੋਈ ਨੇ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ’ਚ ਪਿਛਲੇ 15-20 ਸਾਲਾਂ ਦੇ ਲੰੰਮੇ ਸਮੇਂ ਤੋਂ ਇਕ ਵਰਕਰ ਦੇ ਰੂਪ ਵਿਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਜਿਵੇਂ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਨੂੰ ਤਜਰਬੇ ਦੇ ਅਧਾਰ ਤੇ ਸਬੰਧਤ ਵਿਭਾਗ ਵਿਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਪ੍ਰਪੋਜਲ ਨੂੰ ਲਾਗੂ ਕਰਨਾ ਅਤੇ ਜਦੋਂ ਤੱਕ ਇਸ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦੀਆਂ ਤਨਖਾਹਾਂ ਵਿਚ ਕਿਰਤ ਕਾਨੂੰਨ ਦੇ ਅਧੀਨ ਵਧੀਆ ਉਜਰਤਾਂ ਮੁਤਾਬਿਕ ਤਨਖਾਹ ’ਚ ਵਾਧਾ ਕਰਨ, ਈ.ਪੀ.ਐਫ., ਈ.ਐਸ.ਆਈ. ਅਤੇ 8.33 ਪ੍ਰਤੀਸ਼ਤ ਬੋਨਸ ਲਾਗੂ ਕਰਨਾ, ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਲੋਕ ਨੀਤੀਆਂ ਨੂੰ ਰੱਦ ਕਰਨਾ ਸਮੇਤ ਮੰਗ-ਪੱਤਰ ਵਿਚ ਦਰਜ ਤਮਾਮ ਮੰਗਾਂ ਦਾ ਹੱਲ ਕਰਵਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਵਿਧਾਨ ਸਭਾ ਹਲਕੇ ਸਾਹਨੇਵਾਲਾ ਜਿਲ੍ਹਾ ਲੁਧਿਆਣਾ ਵਿੱਚ ਜੱਥੇਬੰਦੀ ਵੱਲੋਂ ਮਿਤੀ 24 ਨਵੰਬਰ 2024 ਨੂੰ ਸੂਬਾ ਪੱਧਰੀ ਪਰਿਵਾਰਾਂ ਅਤੇ ਬਚਿਆ ਸਮੇਤ ਧਰਨਾ ਦਿੱਤਾ ਜਾਵੇਗਾਂ ਜਿਸ ਵਿਚ ਜਿਲਾ ਪਟਿਆਲਾ ਦੇ ਵਰਕਰ ਪਰਿਵਾਰਾਂ ਬੱਚਿਆਂ ਸਮੇਤ ਵੱਡੀ ਗਿਣਤੀ ਵਿਚ ਪਹੁੰਚਣਗੇ !

Leave a Comment

[democracy id="1"]

You May Like This