ਗੁਰਦਾਸਪੁਰ 2 ਦਸੰਬਰ (ਪੰਜਾਬੀ ਅੱਖਰ /ਬਿਊਰੋ ):- ਜੀਰਾ ਵਿਖੇ 68ਵੀ ਬਾਕਸਿੰਗ ਪੰਜਾਬ ਸਟੇਟ ਚੈਂਪੀਅਨਸ਼ਿਪ 8 ਨਵੰਬਰ 2024 ਨੂੰ ਕਰਵਾਈ ਗਈ।ਜਿਸ ਵਿੱਚ ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨਮਨਪ੍ਰੀਤ ਕੌਰ ਨੇ ਹਿੱਸਾ ਲਿਆ ਅਤੇ ਚਾਂਦੀ ਦਾ ਤਗਮਾ ਹਾਸਲ ਕੀਤਾ। ਇਸ ਮੌਕੇ ਡਾਇਰੈਕਟਰ ਸਰਦਾਰ ਅਮਨਦੀਪ ਸਿੰਘ, ਸਰਦਾਰ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਊਸ਼ਾ ਸ਼ਰਮਾ ਜੀ ਨੇ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਉਸ ਨੂੰ ਅੱਗੇ ਤੋਂ ਵੀ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਤੇ ਉਹਨਾਂ ਦੀ ਸਲਾਂਘਾ ਕਰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।